November 17, 2026, 8:00 am
----------- Advertisement -----------
HomeNewsLatest News'ਆਪ' ਪੰਜਾਬ ਨੂੰ ਦੀਵਾਲੀਏਪਣ ਵੱਲ ਧੱਕ ਰਹੀ ਹੈ: ਰਾਜਾ ਵੜਿੰਗ

‘ਆਪ’ ਪੰਜਾਬ ਨੂੰ ਦੀਵਾਲੀਏਪਣ ਵੱਲ ਧੱਕ ਰਹੀ ਹੈ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 28 ਅਕਤੂਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿੱਤੀ ਫਜ਼ੂਲਖ਼ਰਚੀ ਵਿਰੁੱਧ ਚੇਤਾਵਨੀ ਦਿੱਤੀ ਹੈ, ਜੋ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਸਕਦੀ ਹੈ।
ਵੜਿੰਗ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਜਿਸ ਦਰ ‘ਤੇ ਕਰਜ਼ਾ ਲੈ ਰਹੀ ਹੈ, ਉਸ ਨਾਲ ਪਹਿਲਾਂ ਹੀ ਕਰਜ਼ਈ ਸੂਬੇ ਦੇ ਕਰਜੇ ‘ਚ ਘੱਟੋ-ਘੱਟ 1 ਲੱਖ ਕਰੋੜ ਰੁਪਏ ਦਾ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ 6 ਮਹੀਨਿਆਂ ਵਿੱਚ ਸੂਬੇ ਨੇ 11,464 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ, ਜਿਸਦਾ ਮਤਲਬ ਹੈ ਕਿ 5 ਸਾਲਾਂ ਵਿੱਚ ਕੁੱਲ 1 ਲੱਖ ਕਰੋੜ ਰੁਪਏ ਦਾ ਕਰਜ਼ਾ ਹੋ ਜਾਵੇਗਾ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੇਲਜ ਟੈਕਸ ਅਤੇ ਸਟੈਂਪ ਡਿਊਟੀ ਰਾਹੀਂ ਮਾਲੀਏ ਦੀ ਉਗਰਾਹੀ ਵਿੱਚ ਵੀ ਭਾਰੀ ਕਮੀ ਆਈ ਹੈ, ਇਹ ਦੋਵੇਂ ਆਰਥਿਕ ਅਤੇ ਵਪਾਰਕ ਗਤੀਵਿਧੀਆਂ ਦੇ ਮਹੱਤਵਪੂਰਨ ਸੂਚਕ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਅਧੀਨ ਦਿਖਾਈ ਗਈ ਵਾਧੂ ਆਮਦਨ ਸ਼ਰਾਬ ਠੇਕੇਦਾਰਾਂ ਵੱਲੋਂ ਜਮ੍ਹਾਂ ਕਰਵਾਈ ਗਈ ਸਕਿਉਰਟੀ ਡਿਪਾਜ਼ਿਟ ਕਾਰਨ ਆਈ ਹੈ। ਇਹ ਸਿਰਫ਼ ਅੰਕੜਿਆਂ ਦੀ ਖੇਡ ਹੈ, ਜਦੋਂ ਕਿ ਅਸਲ ਵਿੱਚ ਮਾਲੀਏ ਵਿੱਚ ਕੋਈ ਵਾਧਾ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਸੂਬਾ ਸਰਕਾਰ ਬੇਸ਼ਰਮੀ ਨਾਲ ਇਸ਼ਤਿਹਾਰਾਂ ‘ਤੇ ਪੈਸਾ ਖਰਚ ਰਹੀ ਹੈ ਅਤੇ ਉਹ ਵੀ ਬਾਹਰਲੇ ਸੂਬਿਆਂ, ਜਿਵੇਂ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ‘ਚ। ਉਨ੍ਹਾਂ ਕਿਹਾ ਕਿ ਤੁਹਾਨੂੰ ਬਰਬਾਦ ਹੋਏ ਹਰ ਰੁਪਏ ਦਾ ਜਵਾਬ ਦੇਣਾ ਪਵੇਗਾ, ਨਹੀਂ ਤਾਂ ਇਸ ਰਕਮ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ‘ਤੇ ਖਰਚ ਕੀਤਾ ਜਾਣਾ ਚਾਹੀਦਾ ਸੀ।
ਵੜਿੰਗ ਨੇ ਉਧਾਰ ਲਏ ਪੈਸਿਆਂ ਨਾਲ ਬੇਹਿਸਾਬ ਖਰਚਾ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਰਜ਼ੇ ਦੀ ਰਕਮ ਨੂੰ ਆਮਦਨ ਦਰਸਾਉਣ ‘ਤੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਤੁਸੀਂ ਪੰਜਾਬ ਨੂੰ ਦੀਵਾਲੀਏਪਣ ਵੱਲ ਧੱਕ ਰਹੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...