June 27, 2026, 11:54 am
----------- Advertisement -----------
HomeNewsNational-Internationalਵੜਿੰਗ ਪਹੁੰਚੇ ਦਿੱਲੀ, ਕੇਜਰੀਵਾਲ ਦੀ ਰਿਹਾਇਸ਼ ਅੱਗੇ ਲਾਇਆ ਧਰਨਾ

ਵੜਿੰਗ ਪਹੁੰਚੇ ਦਿੱਲੀ, ਕੇਜਰੀਵਾਲ ਦੀ ਰਿਹਾਇਸ਼ ਅੱਗੇ ਲਾਇਆ ਧਰਨਾ

Published on

----------- Advertisement -----------

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਪਹੁੰਚੇ। ਰਾਜਾ ਵੜਿੰਗ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸਵਾਲ ਪੁੱਛਣ ਆਏ ਹਨ। ਉਹ ਜਾਣਨਾ ਚਾਹੁੰਦੇ ਹਨ ਕਿ ਕੇਜਰੀਵਾਲ ਦੀ ਬਾਦਲ ਪਰਿਵਾਰ ਨਾਲ ਕੀ ਸਾਂਝ ਹੈ ਕਿ ਉਹ ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਏਅਰਪੋਰਟ ਤੱਕ ਨਹੀਂ ਜਾਣ ਦੇ ਰਹੇ। ਬਾਦਲ ਪਰਿਵਾਰ ਦੀਆਂ ਬੱਸਾਂ ਨੂੰ ਹਵਾਈ ਅੱਡੇ ਤੱਕ ਖੁੱਲ੍ਹਈ ਇਜਾਜ਼ਤ ਹੈ।

ਮੰਤਰੀ ਵੜਿੰਗ ਨੇ ਚਿੱਠੀਆਂ ਦਾ ਬੰਡਲ ਦਿਖਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਈ ਪੱਤਰ ਲਿਖੇ ਹਨ ਤੇ ਮੰਗ ਕੀਤੀ ਹੈ ਕਿ PUNBUS ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਇਨ੍ਹਾਂ ਚਿੱਠੀਆਂ ਦਾ ਕੋਈ ਅਸਰ ਨਹੀਂ ਹੋ ਰਿਹਾ।
ਕੇਜਰੀਵਾਲ ਦੇ ਘਰ ਪਹੁੰਚਣ ‘ਤੇ ਮੁੱਖ ਮੰਤਰੀ ਦੇ ਸੁਰੱਖਿਆ ਦਸਤੇ ਨੇ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ। ਇਸ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਮਿਲਣ ਆਏ ਹਨ ਅਤੇ ਬਤੌਰ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਮਿਲਣ ਆਏ ਹਨ। ਉਹ ਕਿਸੇ ਧਰਨੇ ਜਾਂ ਦੰਗਾ ਕਰਨ ਲਈ ਨਹੀਂ ਆਇਆ। ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਿਵਾਸ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਉਨ੍ਹਾਂ ਮੁੱਖ ਮੰਤਰੀ ਦੇ ਓਐਸਡੀ ਜਾਂ ਕਿਸੇ ਅਧਿਕਾਰੀ ਨੂੰ ਮਿਲਣ ਲਈ ਕਿਹਾ ਪਰ ਪੁਲੀਸ ਮੁਲਾਜ਼ਮਾਂ ਨੇ ਅਸਮਰੱਥਾ ਪ੍ਰਗਟਾਈ। ਪੰਜਾਬ ਤੋਂ ਰਾਜਾ ਵੜਿੰਗ ਦੇ ਨਾਲ ਆਏ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਦੋਂ ਪੁਲੀਸ ਨੇ ਉਨ੍ਹਾਂ ਨੂੰ ਉਥੇ ਨਾਅਰੇਬਾਜ਼ੀ ਨਾ ਕਰਨ ਲਈ ਕਿਹਾ ਤਾਂ ਦੋਵਾਂ ਵਿੱਚ ਹੱਥੋਪਾਈ ਵੀ ਹੋ ਗਈ। ਰਾਜਾ ਵੜਿੰਗ ਦੇ ਵਿਚਕਾਰ ਹੀ ਦਖ਼ਲ ਦੇ ਕੇ ਮਾਮਲਾ ਸ਼ਾਂਤ ਕੀਤਾ ਗਿਆ ਅਤੇ ਸਾਰੇ ਹੱਥਾਂ ਵਿੱਚ ਬੈਨਰ ਲੈ ਕੇ ਉੱਥੇ ਹੀ ਧਰਨਾ ਦੇ ਕੇ ਬੈਠ ਗਏ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਆ ਕੇ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਅਰਵਿੰਦ ਕੇਜਰੀਵਾਲ ਅੱਜ ਉਨ੍ਹਾਂ ਦੇ ਘਰ ਆ ਕੇ ਆਪਣੇ ਅਕਾਲੀਆਂ ਨਾਲ ਚੱਲ ਰਹੇ ਕਾਲੇ ਕਾਰੋਬਾਰ ਦਾ ਖੁਲਾਸਾ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਸੀ.ਐੱਮ ਨਾਲ ਵੀ ਨਹੀਂ ਮਿਲਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਬੱਸਾਂ ਸਾਰਾ ਟੈਕਸ ਭਰ ਕੇ ਚੱਲਦੀਆਂ ਹਨ ਤਾਂ ਫਿਰ ਉਨ੍ਹਾਂ ਨੂੰ ਇਜਾਜ਼ਤ ਕਿਉਂ ਨਹੀਂ ਦਿੱਤੀ ਜਾਂਦੀ।

ਰਾਜਾ ਵੜਿੰਗ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪੁਲਿਸ ਅਧਿਕਾਰੀਆਂ ਨਾਲ ਬਹਿਸ ਕਰਦੇ ਹੋਏ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ, ਇੱਥੋਂ ਤੱਕ ਕਿ ਉਨ੍ਹਾਂ ਦੇ ਨੇੜੇ ਰਹਿੰਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਪ੍ਰੋਟੋਕੋਲ ਦਾ ਪਤਾ ਨਹੀਂ ਹੈ ਕਿ ਦੂਜੇ ਸੂਬੇ ਤੋਂ ਆਏ ਮੰਤਰੀ ਨਾਲ ਕਿਹੋ ਜਿਹਾ ਸਲੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਦਾ ਮੁੱਖ ਮੰਤਰੀ ਪੰਜਾਬ ਆਉਂਦਾ ਹੈ ਤਾਂ ਉਸ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਪਰ ਦਿੱਲੀ ਵਿੱਚ ਪੰਜਾਬੀਆਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...