November 13, 2026, 6:50 am
----------- Advertisement -----------
HomeNewsLatest Newsਹੰਕਾਰੀ, ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਨੇਤਾਵਾਂ ਨੂੰ ਗੁਜਰਾਤ ਤੋਂ ਬਾਹਰ ਕਰਨ ਦੀ...

ਹੰਕਾਰੀ, ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਨੇਤਾਵਾਂ ਨੂੰ ਗੁਜਰਾਤ ਤੋਂ ਬਾਹਰ ਕਰਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਲੋਕ: ਮੁੱਖ ਮੰਤਰੀ

Published on

----------- Advertisement -----------

ਨਵਸਾਰੀ (ਗੁਜਰਾਤ), 29 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੰਕਾਰੀ, ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ ਨੂੰ ਗੁਜਰਾਤ ਦੇ ਲੋਕ ਸੂਬੇ ਵਿੱਚੋਂ ਬਾਹਰ ਕੱਢਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਭਾਜਪਾ ਦੇ 27 ਸਾਲਾਂ ਦੇ ਸ਼ਾਸਨ ਤੋਂ ਤੰਗ ਆ ਚੁੱਕੇ ਹਨ ਅਤੇ ਉਸ ਨੂੰ ਬਾਹਰ ਦਾ ਦਰਵਾਜ਼ਾ ਦਿਖਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕ ਇਨ੍ਹਾਂ ਆਗੂਆਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਬਕ ਸਿਖਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਸੂਬੇ ਤੋਂ ਬਾਹਰ ਕੱਢਣ ਲਈ ਗੁਜਰਾਤ, ਪੰਜਾਬ ਅਤੇ ਦਿੱਲੀ ਦੀ ਕਹਾਣੀ ਦੁਹਰਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਦੇਸ਼ ਦੀ ਜਾਇਦਾਦ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਨੇ ਇਹ ਲੁੱਟ ਸ਼ੁਰੂ ਕੀਤੀ ਸੀ, ਉਥੇ ਭਾਜਪਾ ਆਗੂਆਂ ਨੇ ਇਸ ਨੂੰ ਸਿਖਰ ‘ਤੇ ਪਹੁੰਚਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ‘ਚ ਬਦਲਾਅ ਦੀ ਹਵਾ ਵਗ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ‘ਆਪ’ ਸੂਬੇ ਦੀਆਂ ਚੋਣਾਂ ਵਿੱਚ ਹੂੰਝਾ ਫੇਰ ਦੇਵੇਗੀ। ਲੋਕਾਂ ਨੂੰ ‘ਆਪ’ ਦੀ ਹਮਾਇਤ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਰਖ਼ਤ ਵੀ ਹਰ ਮੌਸਮ ਵਿੱਚ ਆਪਣੇ ਪੱਤੇ ਝਾੜਦੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੇ ਪਿਛਲੇ 27 ਸਾਲਾਂ ਤੋਂ ਭਾਜਪਾ ਨੂੰ ਬਾਹਰ ਦਾ ਰਸਤਾ ਨਹੀਂ ਦਿਖਾਇਆ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ‘ਆਪ’ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਉਣ ਲਈ ਇੱਕ ਦੂਜੇ ਨਾਲ ਮਿਲੀਭੁਗਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜ਼ਾਂ ਨਾਲੋਂ ਕਿਤੇ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹਨ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀਆਂ ਰੈਲੀਆਂ ਵਿੱਚ ਭਾਰੀ ਹਾਜ਼ਰੀ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਇਸ ਜ਼ਾਲਮ ਅਤੇ ਭ੍ਰਿਸ਼ਟ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਝੂਠੇ ਸੁਪਨੇ ਨਹੀਂ ਵੇਚ ਰਹੇ, ਸਗੋਂ ਲੋਕ ਸਿਸਟਮ ਬਦਲਣ ਦਾ ਸਮਰਥਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਕੋਲ ਕੁਦਰਤੀ ਸਰੋਤਾਂ ਦੀ ਬਹੁਤਾਤ ਹੈ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਇਸ ਦੇ ਬਾਵਜੂਦ ਨੇਤਾਵਾਂ ਨੇ ਆਪਣੇ ਭ੍ਰਿਸ਼ਟ ਕਾਰਿਆਂ ਨਾਲ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇਨ੍ਹਾਂ ਭ੍ਰਿਸ਼ਟ ਆਗੂਆਂ ਨੂੰ ਬਾਹਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...