August 25, 2026, 4:21 am
----------- Advertisement -----------
HomeNewsਮਾਨ ਸਰਕਾਰ ਦੇ ਅੜਿੱਕੇ ਚੜ੍ਹਿਆ ਇਕ ਹੋਰ ਸਾਬਕਾ ਸਾਬਕਾ ਮੰਤਰੀ! ਵਿਜੀਲੈਂਸ ਨੇ...

ਮਾਨ ਸਰਕਾਰ ਦੇ ਅੜਿੱਕੇ ਚੜ੍ਹਿਆ ਇਕ ਹੋਰ ਸਾਬਕਾ ਸਾਬਕਾ ਮੰਤਰੀ! ਵਿਜੀਲੈਂਸ ਨੇ ਸ਼ੁਰੂ ਕੀਤੀ ਜਾਂਚ

Published on

----------- Advertisement -----------

ਪੰਜਾਬ ਦੇ ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੀਡਿਆ ਰਿਪੋਰਟਾਂ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਖਿਲਾਫ਼ ਜਾਂਚ ਆਰੰਭ ਕਰ ਦਿੱਤੀ ਗਈ ਹੈ। ਚਰਚਾ ਹੈ ਕਿ ਸਾਬਕਾ ਮੰਤਰੀ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ-ਪੜਤਾਲ ਆਰੰਭੀ ਗਈ ਹੈ। ਸਿੰਗਲਾ ਅਜੇ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹਨ।

ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਕਾਂਗਰਸ ਦਾ ਇਹ 5ਵਾਂ ਸਾਬਕਾ ਮੰਤਰੀ ਹੈ ਜੋ ਵਿਜੀਲੈਂਸ ਦੇ ਨਿਸ਼ਾਨੇ ’ਤੇ ਆ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਭੂਸ਼ਨ ਆਸ਼ੂ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜ਼ੀਆਂ ਤੇ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ਼ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਸਾਬਕਾ ਲੋਕ ਨਿਰਮਾਣ ਮੰਤਰੀ ਦੇ ਖਿਲਾਫ਼ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ ਤੇ ਸਾਰੀਆਂ ਸ਼ਿਕਾਇਤਾਂ ਦਾ ਨਿਰੀਖਣ ਕਰਨ ਤੋਂ ਬਾਅਦ ਵਿਜੀਲੈਂਸ ਜਾਂਚ ਦਰਜ ਕਰਕੇ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲੇ ਦੀ ਜਾਂਚ ਆਰੰਭ ਕੀਤੀ ਗਈ ਸੀ। ਵਿਜੀਲੈਂਸ ਦਾ ਇਹ ਵੀ ਦੱਸਣਾ ਹੈ ਕਿ ਸਰੋਤਾਂ ਤੋਂ ਜ਼ਿਆਦਾ ਆਮਦਨ ਦੀ ਪੜਤਾਲ ਦੌਰਾਨ ਸਮੁੱਚੇ ਅਸਾਸਿਆਂ, ਪਿਛਲੇ ਸਮੇਂ ਦੀ ਆਮਦਨ ਦਾ ਲੇਖਾ ਜੋਖਾ ਮੰਗਿਆ ਗਿਆ ਹੈ। ਇਸ ਤੋਂ ਬਿਨਾਂ ਪਿਛਲੇ ਸਮੇਂ ਦੌਰਾਨ ਕੀਤੇ ਖ਼ਰਚ, ਖਰੀਦੋ-ਫਰੋਖ਼ਤ ਆਦਿ ਦਾ ਮਿਲਾਨ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...