November 23, 2026, 1:43 pm
----------- Advertisement -----------
HomeNewsBreaking Newsਬਠਿੰਡਾ 'ਚ ਰਾਮ ਰਹੀਮ ਦੇ ਸਤਿਸੰਗ ਨੂੰ ਲੈ ਕੇ ਵਿਵਾਦ: ਨਾਮ ਚਰਚਾ...

ਬਠਿੰਡਾ ‘ਚ ਰਾਮ ਰਹੀਮ ਦੇ ਸਤਿਸੰਗ ਨੂੰ ਲੈ ਕੇ ਵਿਵਾਦ: ਨਾਮ ਚਰਚਾ ਨੂੰ ਰੋਕਣ ਲਈ ਸਿੱਖ ਸੰਗਤਾਂ ਨੇ ਲਾਇਆ ਜਾਮ

Published on

----------- Advertisement -----------

ਬਠਿੰਡਾ, 30 ਅਕਤੂਬਰ 2022 – ਸਿੱਖ ਸੰਗਤਾਂ ਨੇ ਐਤਵਾਰ ਨੂੰ ਬਠਿੰਡਾ ‘ਚ ਡੇਰਾ ਸਿਰਸਾ ਦੇ ਹੈੱਡਕੁਆਰਟਰ ਸਲਬਤਪੁਰਾ ਵਿਖੇ ਨਾਮ ਚਰਚਾ ‘ਤੇ ਰੋਕ ਲਗਾਉਣ ਲਈ ਰੋਡ ਜਾਮ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਸਕਰਨ ਸਿੰਘ ਵਾਲਾ ਦੀ ਅਗਵਾਈ ਹੇਠ ਸਿੱਖ ਸੰਗਤ ਨੇ ਡੇਰਾ ਸਲਾਬਤਪੁਰਾ ਨੂੰ ਜਾਂਦੀ ਬਾਜਾਖਾਨਾ ਬਰਨਾਲਾ ਰੋਡ ’ਤੇ ਸੜਕ ਦੇ ਵਿਚਕਾਰ ਧਰਨਾ ਦਿੱਤਾ। ਸਿੱਖ ਸੰਗਤ ਰਾਮ ਰਹੀਮ ਦੇ ਆਨਲਾਈਨ ਸਤਿਸੰਗ ਦਾ ਵਿਰੋਧ ਕਰ ਰਹੀ ਹੈ। ਦੋਸ਼ ਹੈ ਕਿ ਉਹ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਧਿਆਨ ਯੋਗ ਹੈ ਕਿ ਹਰ ਐਤਵਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਡੀ ਸਕਰੀਨ ਰਾਹੀਂ ਡੇਰਾ ਪ੍ਰੇਮੀਆਂ ਨੂੰ ਸੰਬੋਧਨ ਕਰਦੇ ਹਨ। ਐਤਵਾਰ ਨੂੰ ਵੀ ਜਦੋਂ ਵੱਡੀ ਗਿਣਤੀ ਵਿੱਚ ਡੇਰਾ ਪ੍ਰੇਮੀ ਵਾਹਨਾਂ ਅਤੇ ਬੱਸਾਂ ਵਿੱਚ ਸਲਾਬਤਪੁਰਾ ਡੇਰੇ ਵੱਲ ਜਾ ਰਹੇ ਸਨ ਤਾਂ ਸਿੱਖ ਸੰਗਤ ਨੇ ਉਨ੍ਹਾਂ ਦਾ ਰਸਤਾ ਰੋਕ ਦਿੱਤਾ। ਸਿੱਖ ਸੰਗਤ ਬਾਜਾਖਾਨਾ ਬਰਨਾਲਾ ਰੋਡ ’ਤੇ ਜਾਮ ਲਾ ਕੇ ਬੈਠ ਗਈ। ਜਾਮ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ ਕਰ ਦਿੱਤੀ ਗਈ। ਡੀਐਸਪੀ ਫੂਲ ਅਸਵੰਦ ਸਿੰਘ ਵੀ ਸਿੱਖ ਭਾਈਚਾਰੇ ਨਾਲ ਗੱਲਬਾਤ ਕਰਨ ਲਈ ਪੁੱਜੇ।

ਸਿੱਖ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੋਸ਼ ਲਾਇਆ ਕਿ ਡੇਰਾ ਸਿਰਸਾ ਮੁਖੀ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਪੰਜਾਬ ਵਿੱਚ ਡੇਰਾ ਮੁਖੀ ਦਾ ਨਾਂ ਸਾਹਮਣੇ ਆਇਆ ਹੈ। ਪਰ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ, ਸਗੋਂ ਪੰਜਾਬ ਪੁਲਿਸ ਦੀ ਨਿਗਰਾਨੀ ਹੇਠ ਨਾਮ ਚਰਚਾ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਗੰਭੀਰ ਮਾਮਲਿਆਂ ਵਿੱਚ ਦੋਸ਼ੀ ਡੇਰਾ ਮੁਖੀ ਪੰਜਾਬ ਵਿੱਚ ਡੇਰਾ ਖੋਲ੍ਹਣ ਦੀ ਸਾਜ਼ਿਸ਼ ਰਚ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੇਰਾ ਮੁਖੀ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਡੱਕਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...