November 17, 2026, 8:00 am
----------- Advertisement -----------
HomeNewsLatest News'ਆਪ' ਸਰਕਾਰ ਨੇ ਝੋਨਾ ਉਤਪਾਦਕਾਂ ਨੂੰ 2500 ਰੁਪਏ ਨਾ ਦੇ ਕੇ ਕੀਤਾ...

‘ਆਪ’ ਸਰਕਾਰ ਨੇ ਝੋਨਾ ਉਤਪਾਦਕਾਂ ਨੂੰ 2500 ਰੁਪਏ ਨਾ ਦੇ ਕੇ ਕੀਤਾ ਧੋਖਾ – ਪ੍ਰਤਾਪ ਸਿੰਘ ਬਾਜਵਾ

Published on

----------- Advertisement -----------

ਚੰਡੀਗੜ੍ਹ, 30 ਅਕਤੂਬਰ 2022 : – ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਵਿੱਚ ਝੋਨਾ ਉਤਪਾਦਕਾਂ ਨੂੰ 2500 ਰੁਪਏ ਦੇ ਨਕਦ ਪ੍ਰੋਤਸਾਹਨ ‘ਤੇ ਧੋਖਾ ਦੇਣ ਲਈ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਨਿੰਦਾ ਕੀਤੀ । ਆਪ ਸਰਕਾਰ ਨੇ 2500 ਰੁਪਏ ਦੇ ਨਕਦ ਪ੍ਰੋਤਸਾਹਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦਾ ਐਲਾਨ ਕੀਤਾ ਗਿਆ ਸੀ । ‘ਆਪ’ ਵੱਲੋਂ ਆਪਣਾ ਵਾਅਦਾ ਨਿਭਾਉਣ ਵਿੱਚ ਅਸਫ਼ਲ ਰਹਿਣ ਕਾਰਨ, ਝੋਨਾ ਉਤਪਾਦਕ ਪਰਾਲੀ ਨੂੰ ਸਾੜਨ ਲਈ ਮਜ਼ਬੂਰ ਹਨ ਜਿਸ ਨਾਲ ਪੰਜਾਬ ਵਿੱਚ ਹਵਾ ਗੁਣਵੱਤਾ ਸੂਚਕਾਂਕ ਵਿਗੜ ਗਿਆ ਹੈ ।

ਬਾਜਵਾ ਨੇ ਕਿਹਾ ਕਿ ਪੰਜਾਬ ਪਰਾਲੀ ਸਾੜਨ ਦੇ 12,000 ਮਾਮਲਿਆਂ ਨੂੰ ਪਾਰ ਕਰ ਗਿਆ ਹੈ ਅਤੇ ਪਿਛਲੇ ਹਫ਼ਤੇ ਵਿੱਚ 8000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ । ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ ਅਤੇ ਚੰਡੀਗੜ੍ਹ ਸਮੇਤ ਕੁੱਝ ਵੱਡੇ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕਾਂਕ ਮੱਧਮ ਤੋਂ ਮਾੜੇ ਤੱਕ ਪਹੁੰਚ ਗਿਆ ਹੈ । ਬਾਜਵਾ ਨੇ ਕਿਹਾ, “ਆਪ ਸਰਕਾਰ ਨੂੰ ਸੱਤਾ ਵਿੱਚ ਆਏ ਸੱਤ ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਉਹ ਸੂਬੇ ਵਿੱਚ ਪਰਾਲੀ ਸਾੜਨ ਦੇ ਮੁੱਦੇ ਤੋਂ ਚੰਗੀ ਤਰਾਂ ਜਾਣੂ ਹਨ, ਇਸ ਦੇ ਬਾਵਜੂਦ ਵੀ ਉਹ ਕੋਈ ਸਾਰਥਕ ਹੱਲ ਕੱਢਣ ਵਿੱਚ ਸਫ਼ਲ ਨਹੀਂ ਹੋਏ ਹਨ।”

ਵਿਰੋਧੀ ਧਿਰ ਦੇ ਆਗੂ, ਬਾਜਵਾ ਨੇ ਕਿਹਾ ਕਿ ਇਹ ‘ਆਪ’ ਸਰਕਾਰ ਹੀ ਸੀ, ਜਿਸ ਨੇ ਝੋਨਾ ਉਤਪਾਦਕਾਂ ਨੂੰ 2,500 ਰੁਪਏ ਪ੍ਰਤੀ ਏਕੜ ਦੇਣ ਦਾ ਪ੍ਰਸਤਾਵ ਰੱਖਿਆ ਸੀ । ‘ਆਪ’ ਸਰਕਾਰ ਨੇ ਸੁਝਾਅ ਦਿੱਤਾ ਸੀ ਕਿ ਕੇਂਦਰ ਸਰਕਾਰ 1500 ਰੁਪਏ ਪ੍ਰਤੀ ਏਕੜ ਯੋਗਦਾਨ ਦੇਵੇਗੀ ਜਦਕਿ 1000 ਰੁਪਏ ਪ੍ਰਤੀ ਏਕੜ ਪੰਜਾਬ ਅਤੇ ਦਿੱਲੀ ਸਰਕਾਰਾਂ ਵੱਲੋਂ ਦਿੱਤੇ ਜਾਣਗੇ। “ਕਿਉਂਕਿ ਕੇਂਦਰ ਸਰਕਾਰ ਨੇ ‘ਆਪ’ ਦੀ 1500 ਰੁਪਏ ਦੇਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ, ਇਸ ਲਈ ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਝੋਨਾ ਲਗਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਵੇ । ਉਨ੍ਹਾਂ ਕਿਹਾ, “ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜ਼ਬੂਰੀ ਹੈ ਨਾ ਕਿ ਉਨ੍ਹਾਂ ਦੀ ਮਰਜ਼ੀ, ਇਸ ਲਈ ਸਰਕਾਰ ਵੱਲੋਂ ਕਿਸੇ ਵਿੱਤੀ ਸਹਾਇਤਾ ਤੋਂ ਬਿਨਾਂ, ਕਿਸਾਨਾਂ ਨੂੰ ਪਰਾਲੀ ਨਾਲ ਨਜਿੱਠਣਾ ਬਹੁਤ ਮੁਸ਼ਕਲ ਲੱਗਦਾ ਹੈ।”
ਬਾਜਵਾ ਨੇ ਕੇਜਰੀਵਾਲ ਨੂੰ ਆਪਣੇ ਪੰਜਾਬ ਚੋਣ ਮੈਨੀਫੈਸਟੋ ਦੀ ਯਾਦ ਦਿਵਾਈ ਜਿਸ ਵਿੱਚ ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਬਚਣ ਲਈ ਕਿਸਾਨਾਂ ਨੂੰ ਪ੍ਰੋਤਸਾਹਨ ਦੇਣ ਦਾ ਦਾਅਵਾ ਕੀਤਾ ਸੀ । ਉਨ੍ਹਾਂ ਨੇ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਪ੍ਰੋਤਸਾਹਨ ਵਾਲੀ ਰਕਮ ਨਾ ਦੇਣ ‘ਤੇ ਸਵਾਲਾਂ ਦੇ ਘੇਰੇ ਵਿੱਚ ਖੜਾ ਕੀਤਾ ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪ੍ਰਿੰਟ, ਇਲੈਕਟ੍ਰਾਨਿਕ ਅਤੇ ਡਿਜ਼ੀਟਲ ਮੀਡੀਆ ‘ਤੇ ਇਸ਼ਤਿਹਾਰਾਂ ਨਾਲ ਟੈਕਸ ਦੇਣ ਵਾਲਿਆਂ ਦੇ ਕਰੋੜਾਂ ਰੁਪਏ ਖ਼ਰਚ ਕਰ ਕੇ ‘ਸੱਤ ਮਹੀਨੇ ਬਨਾਮ 70 ਸਾਲ’ ਦਾ ਝੂਠਾ ਬਿਰਤਾਂਤ ਤਿਆਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਪਰ ਅਸਲੀਅਤ ਵਿੱਚ ‘ਆਪ’ ਸਰਕਾਰ ਪੰਜਾਬ ਦੀ ਵਿੱਤੀ ਸਿਹਤ ਨੂੰ ਸੁਧਾਰਨ ਵਿੱਚ ਅਸਫ਼ਲ ਰਹੀ ਹੈ ।
ਇੱਕ ਖ਼ਬਰ ਮੁਤਾਬਿਕ ‘ਆਪ’ ਸਰਕਾਰ ਨੇ ਆਪਣੇ ਸ਼ਾਸਨ ਦੇ ਪਹਿਲੇ ਛੇ ਮਹੀਨਿਆਂ ਵਿੱਚ 11464 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ । ਹਾਲ ਹੀ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਇਲਾਜ਼ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣ ਲਈ ਪੰਜਾਬ ਸਰਕਾਰ ਨੂੰ 2000 ਕਰੋੜ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...