July 27, 2026, 9:04 am
----------- Advertisement -----------
HomeNewsBreaking Newsਪੁਲਿਸ ਨੇ ਫੜਿਆ ਫਰਜ਼ੀ ਇੰਟਰਪੋਲ ਅਫਸਰ: ਗੱਡੀ 'ਤੇ ਲਾਇਆ ਸੀ ਸਟਿੱਕਰ, ਜਾਅਲੀ...

ਪੁਲਿਸ ਨੇ ਫੜਿਆ ਫਰਜ਼ੀ ਇੰਟਰਪੋਲ ਅਫਸਰ: ਗੱਡੀ ‘ਤੇ ਲਾਇਆ ਸੀ ਸਟਿੱਕਰ, ਜਾਅਲੀ ਆਈਡੀ ਕਾਰਡ ਵੀ ਬਰਾਮਦ

Published on

----------- Advertisement -----------

ਲੁਧਿਆਣਾ, 11 ਨਵੰਬਰ 2022 – ਲੁਧਿਆਣਾ ਪੁਲਿਸ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਦੇ ਬਾਹਰ ਨਾਕੇਬੰਦੀ ਦੌਰਾਨ ਇੱਕ ਫਰਜ਼ੀ ਇੰਟਰਪੋਲ ਅਧਿਕਾਰੀ ਨੂੰ ਕਾਬੂ ਕੀਤਾ ਹੈ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲੀਸ ਨੇ ਮੁਲਜ਼ਮ ਦਾ 4 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਮੁਲਜ਼ਮ ਲੁਧਿਆਣਾ ਦੀ ਅਬਦੁੱਲਾ ਬਸਤੀ ਦਾ ਰਹਿਣ ਵਾਲਾ ਹੈ। ਨਾਕਾਬੰਦੀ ਦੌਰਾਨ ਜਦੋਂ ਪੋਲੀਨ ਨੇ ਮੁਲਜ਼ਮ ਕੋਲੋਂ ਕਾਰ ਦੇ ਦਸਤਾਵੇਜ਼ ਮੰਗੇ ਤਾਂ ਉਸ ਨੇ ਪੁਲੀਸ ਮੁਲਾਜ਼ਮਾਂ ‘ਤੇ ਰੋਹਬ ਪਾਉਣਾ ਸ਼ੁਰੂ ਕਰ ਦਿੱਤਾ। ਦੋਸ਼ੀ ਨੇ ਖੁਦ ਨੂੰ ਇੰਟਰਪੋਲ ਦਾ ਅਧਿਕਾਰੀ ਦੱਸ ਕੇ ਪੁਲਸ ਅਧਿਕਾਰੀਆਂ ਅੱਗੋਂ ਨੂੰ ਪੁੱਛਣਾ ਸ਼ੁਰੂ ਕਰ ਦਿੱਤਾ ਕਿ ਗੱਡੀ ‘ਤੇ ਲੱਗੇ ਸਟਿੱਕਰ ਕੀ ਦਿਖਾਈ ਨਹੀਂ ਦੇ ਰਹੇ।

ਪੁਲਸ ਨੇ ਜਦੋਂ ਮੁਲਜ਼ਮ ਤੋਂ ਉਸ ਦਾ ਆਈ-ਕਾਰਡ ਮੰਗਿਆ ਤਾਂ ਉਸ ਨੇ ਪਰਸ ਦੀ ਸ਼ਕਲ ‘ਚ ਬਣਿਆ ਆਈ-ਕਾਰਡ ਦਿਖਾਇਆ। ਪੁਲੀਸ ਨੂੰ ਮੁਲਜ਼ਮ ’ਤੇ ਸ਼ੱਕ ਸੀ। ਜਦੋਂ ਮੁਲਜ਼ਮ ਦੇ ਆਈ-ਕਾਰਡ ਦੀ ਜਾਂਚ ਕੀਤੀ ਗਈ ਤਾਂ ਉਸ ‘ਤੇ ਇੰਟਰਪੋਲ ਅਧਿਕਾਰੀ ਦੇ ਦਸਤਖਤ ਨਹੀਂ ਸਨ। ਜਦੋਂ ਮੁਲਜ਼ਮ ਨੂੰ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਗਈ ਤਾਂ ਮਾਮਲਾ ਸਾਹਮਣੇ ਆਇਆ। ਮੁਲਜ਼ਮ ਦੀ ਪਛਾਣ ਰਣਧੀਰ ਸਿੰਘ ਵਾਸੀ ਅਬਦੁੱਲਾਪੁਰ ਬਸਤੀ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਪੁਲੀਸ ਨੇ ਇੱਕ ਕਿਗਰ ਗੱਡੀ ਅਤੇ ਇੰਟਰਪੋਲ ਏਜੰਸੀ ਦਾ ਇੱਕ ਜਾਅਲੀ ਆਈਡੀ ਕਾਰਡ, ਵਿਦੇਸ਼ੀ ਅਤੇ ਭਾਰਤੀ ਕਰੰਸੀ ਬਰਾਮਦ ਕੀਤੀ ਹੈ।

ਏਸੀਪੀ ਰਾਮਜੀਤ ਸਿੰਘ ਭੁੱਲਰ ਅਤੇ ਐਸਐਚਓ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਜਦੋਂ ਮੁਲਜ਼ਮ ਦੀ ਕਾਰ ਨੂੰ ਰੋਕਿਆ ਗਿਆ ਤਾਂ ਉਹ ਗੁੱਸੇ ਵਿੱਚ ਬੋਲਣ ਲੱਗ ਪਿਆ। ਉਸ ਨੇ ਖੁਦ ਨੂੰ ਇੰਟਰਪੋਲ ਦਾ ਅਧਿਕਾਰੀ ਦੱਸਿਆ ਪਰ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ। ਅਦਾਲਤ ਤੋਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ, ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਨ੍ਹਾਂ ਜਾਅਲੀ ਪਛਾਣ ਪੱਤਰਾਂ ਦੀ ਵਰਤੋਂ ਕਿੱਥੇ ਕੀਤੀ ਹੈ ਅਤੇ ਉਸ ਦੇ ਮਕਸਦ ਕੀ ਹਨ।

ਮੁਲਜ਼ਮ ਰਣਧੀਰ ਸਿੰਘ ਦਾ ਜਗਤਪੁਰ ਫਿਲੋਰ ਵਿੱਚ ਮਕਾਨ ਹੈ। ਮੁਲਜ਼ਮ ਰੋਜ਼ਾਨਾ ਲੁਧਿਆਣਾ ਅੱਪਡਾਊਨ ਕਰਦਾ ਸੀ। ਇਸ ਕਾਰਨ ਉਸ ਨੂੰ ਕਾਰ ਰਾਹੀਂ ਟੋਲ ਪਲਾਜ਼ਾ ’ਤੇ ਕਰੀਬ 150 ਤੋਂ 200 ਰੁਪਏ ਦੇਣੇ ਪਏ। ਮੁਲਜ਼ਮ ਸਟਿੱਕਰ ਅਤੇ ਜਾਅਲੀ ਆਈਡੀ ਕਾਰਡ ਨਾਲ ਕਾਰ ਤੋਂ ਟੋਲ ਪਲਾਜ਼ਾ ਦਾ ਟੈਕਸ ਵੀ ਬਚਾਉਂਦੇ ਸਨ। ਇਸ ਦੇ ਨਾਲ ਹੀ ਮੁਲਜ਼ਮ ਨੇ ਮੰਨਿਆ ਕਿ ਉਹ ਪੁਲਿਸ ਦੀ ਨਾਕਾਬੰਦੀ ਤੋਂ ਵੀ ਬਚਾਅ ਕਰਦਾ ਸੀ। ਉਸ ਦੀ ਕਾਰ ‘ਤੇ ਲੱਗੇ ਸਟਿੱਕਰ ਅਤੇ ਆਈ-ਕਾਰਡ ਦੇਖ ਕੇ ਪੁਲਸ ਮੁਲਾਜ਼ਮ ਸਲਾਮੀ ਦਿੰਦੇ ਸਨ।

ਮੁਲਜ਼ਮ ਰਣਧੀਰ ਸਿੰਘ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਦਾ ਹੈ। ਮੁਲਜ਼ਮ ਸ਼ਹਿਰ ਵਿੱਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਲਗਾਤਾਰ ਸੈਮੀਨਾਰ ਆਦਿ ਦਾ ਆਯੋਜਨ ਕਰਦਾ ਹੈ। ਮੁਲਜ਼ਮ ਆਪਣੇ ਆਪ ਨੂੰ ਮੋਟੀਵੇਸ਼ਨ ਸਪੀਕਰ ਦੱਸਦਾ ਹੈ ਪਰ ਅੱਜ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ।

ਸਪੀਕਰ ਹੋਣ ਕਾਰਨ ਜਦੋਂ ਪੁਲੀਸ ਨੇ ਮੁਲਜ਼ਮ ਨੂੰ ਰੋਕਿਆ ਤਾਂ ਉਹ ਐਸਐਚਓ ਥਾਣਾ ਡਵੀਜ਼ਨ ਨੰਬਰ 2 ਨਾਲ ਅੰਗਰੇਜ਼ੀ ਵਿੱਚ ਗੱਲ ਕਰਨ ਲੱਗਾ। ਉਹ ਅੰਗਰੇਜ਼ੀ ਬੋਲ ਕੇ ਪੁਲੀਸ ਅਧਿਕਾਰੀ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਅਧਿਕਾਰੀ ਨੇ ਮੌਕੇ ’ਤੇ ਜਾ ਕੇ ਜਾਂਚ ਕਰਨ ਮਗਰੋਂ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਨੇ ਹੁਣ ਆਈ-ਕਾਰਡ ਦੀ ਵਰਤੋਂ ਕਿੱਥੋਂ ਕੀਤੀ ਹੈ ਅਤੇ ਇਹ ਕਾਰਡ ਕਿੱਥੋਂ ਬਣਾਇਆ ਸੀ, ਪੁਲੀਸ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...