ਬਾਲੀਵੁੱਡ ਅਦਾਕਾਰਾ ਰੰਭਾ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਘਟਨਾ ਸਮੇਂ ਉਸ ਦੀ ਕਾਰ ਵਿਚ ਉਸ ਦੇ ਬੱਚੇ ਅਤੇ ਨਾਨੀ ਵੀ ਮੌਜੂਦ ਸਨ। ਹਾਲਾਂਕਿ ਚੰਗੀ ਗੱਲ ਇਹ ਹੈ ਕਿ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ। ਪਰ, ਅਦਾਕਾਰਾ ਦੀ ਧੀ ਸਾਸ਼ਾ ਅਜੇ ਵੀ ਹਸਪਤਾਲ ਵਿੱਚ ਭਰਤੀ ਹੈ। ਇਹੀ ਕਾਰਨ ਹੈ ਕਿ ਅਭਿਨੇਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਆਪਣੀ ਬੇਟੀ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ। ਹਾਦਸੇ ਦੀਆਂ ਇਹ ਤਸਵੀਰਾਂ ਰੰਭਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਰੰਭਾ ਨੇ ਲਿਖਿਆ, ‘ਬੱਚਿਆਂ ਦੇ ਨਾਲ ਸਕੂਲ ਤੋਂ ਵਾਪਸ ਆ ਰਹੀ ਸੀ ਜਦੋਂ ਚੌਰਾਹੇ ‘ਤੇ ਇੱਕ ਕਾਰ ਨੇ ਸਾਡੀ ਕਾਰ ਨੂੰ ਟੱਕਰ ਮਾਰ ਦਿੱਤੀ…ਕਾਰ ਵਿੱਚ ਮੈਂ, ਬੱਚੇ ਅਤੇ ਨੈਨੀ ਸੀ। ਸਾਨੂੰ ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਅਸੀਂ ਸੁਰੱਖਿਅਤ ਹਾਂ।
ਮੇਰੀ ਛੋਟੀ ਧੀ ਸਾਸ਼ਾ ਅਜੇ ਵੀ ਹਸਪਤਾਲ ਵਿੱਚ ਹੈ। ਮਾੜਾ ਦਿਨ ਤੇ ਮਾੜਾ ਸਮਾਂ, ਸਾਡੇ ਲਈ ਅਰਦਾਸ ਕਰੋ। ਤੁਹਾਡੀਆਂ ਪ੍ਰਾਰਥਨਾਵਾਂ ਬਹੁਤ ਮਾਇਨੇ ਰੱਖਦੀਆਂ ਹਨ’। ਮੀਡੀਆ ਰਿਪੋਰਟਸ ਦੇ ਅਨੁਸਾਰ ਰੰਭਾ ਅਤੇ ਉਨ੍ਹਾਂ ਦਾ ਪਰਿਵਾਰ ਹੁਣ ਖਤਰੇ ਤੋਂ ਬਾਹਰ ਹੈ। ਹਾਲਾਂਕਿ ਉਨ੍ਹਾਂ ਦੀ ਬੇਟੀ ਅਜੇ ਵੀ ਹਸਪਤਾਲ ‘ਚ ਦਾਖਲ ਹੈ। ਰੰਭਾ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਪਹਿਲੀ ਤਸਵੀਰ ‘ਚ ਉਸ ਦੀ ਬੇਟੀ ਨਜ਼ਰ ਆ ਰਹੀ ਹੈ, ਜਿਸ ਨੂੰ ਡਾਕਟਰ ਇਲਾਜ ਲਈ ਲਿਜਾ ਰਹੇ ਹਨ। ਦੂਜੀ ਅਤੇ ਤੀਜੀ ਫੋਟੋ ‘ਚ ਹਾਦਸਾਗ੍ਰਸਤ ਕਾਰ ਦਿਖਾਈ ਦੇ ਰਹੀ ਹੈ, ਜਿਸ ਦੀ ਹਾਲਤ ਕਾਫੀ ਖਰਾਬ ਹੈ। ਕਾਰ ਦੇ ਏਅਰ ਬੈਗ ਖੁੱਲ੍ਹੇ ਨਜ਼ਰ ਆ ਰਹੇ ਹਨ। ਰੰਭਾ ਦੀ ਇਸ ਪੋਸਟ ‘ਤੇ ਟਿੱਪਣੀ ਕਰਦੇ ਹੋਏ, ਕਈ ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕਾਂ ਨੇ ਉਸ ਦਾ ਹਾਲ-ਚਾਲ ਪੁੱਛਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਤੁਹਾਨੂੰ ਦੱਸ ਦੇਈਏ ਕਿ ਰੰਭਾ ਦਾ ਅਸਲੀ ਨਾਮ ਵਿਜੇਲਕਸ਼ਮੀ ਸੀ ਅਤੇ ਉਸਨੇ ਹਿੰਦੀ ਦੇ ਨਾਲ-ਨਾਲ ਤਾਮਿਲ, ਤੇਲਗੂ, ਕੰਨੜ, ਮਲਿਆਲਮ, ਬੰਗਾਲੀ ਅਤੇ ਅੰਗਰੇਜ਼ੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ।












