September 11, 2026, 8:56 pm
----------- Advertisement -----------
HomeNewsLatest Newsਖੰਨਾ :ਲੁਟੇਰਿਆਂ ਨੇ ਵਿਧਾਇਕ ਦੇ ਦਫਤਰ ਨੇੜੇ ਅੱਖਾਂ 'ਚ ਮਿਰਚਾਂ ਪਾ ਕੇ...

ਖੰਨਾ :ਲੁਟੇਰਿਆਂ ਨੇ ਵਿਧਾਇਕ ਦੇ ਦਫਤਰ ਨੇੜੇ ਅੱਖਾਂ ‘ਚ ਮਿਰਚਾਂ ਪਾ ਕੇ ਪੈਟਰੋਲ ਪੰਪ ਕਰਿੰਦਿਆਂ ਤੋਂ ਲੁੱਟੇ 7 ਲੱਖ

Published on

----------- Advertisement -----------

ਪੰਜਾਬ ‘ਚ ਲੁਟੇਰਿਆਂ ਦੇ ਹੌਂਸਲੇ ਦਿਨੋ-ਦਿਨ ਬੁਲੰਦ ਹੋ ਰਹੇ ਹਨ। ਦੱਸ ਦਈਏ ਕਿ ਤਾਜ਼ਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਨੈਸ਼ਨਲ ਹਾਈਵੇ ‘ਤੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਦਫ਼ਤਰ ਸਾਹਮਣੇ ਬਾਈਕ ਸਵਾਰ ਪੈਟਰੋਲ ਪੰਪ ਦੇ ਦੋ ਕਰਿੰਦਿਆਂ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਲੁਟੇਰਿਆਂ ਨੇ 7 ਲੱਖ ਰੁਪਏ ਲੁੱਟ ਲਏ। ਜਾਣਕਾਰੀ ਮੁਤਾਬਿਕ ਮੰਡੀ ਗੋਬਿੰਦਗੜ੍ਹ ਸਥਿਤ ਪੰਜਾਬ ਪੈਟਰੋਲ ਪੰਪ ਦੇ ਕਰਿੰਦੇ ਮੰਡੀ ਗੋਬਿੰਦਗੜ੍ਹ ਤੋਂ ਖੰਨਾ ਦੇ ਕੈਪੀਟਲ ਬੈਂਕ ‘ਚ ਨਕਦੀ ਜਮ੍ਹਾ ਕਰਵਾਉਣ ਲਈ ਆ ਰਹੇ ਸਨ, ਜਦੋਂ ਉਹ ਖੰਨਾ ‘ਚ ਵਿਧਾਇਕ ਦੇ ਦਫਤਰ ਦੇ ਸਾਹਮਣੇ ਪਹੁੰਚੇ ਤਾਂ ਸਕੂਟੀ ਸਵਾਰਾਂ ਨੇ ਉਨ੍ਹਾਂ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਉਨ੍ਹਾਂ ਕੋਲੋਂ 7 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।
ਲੁੱਟ ਦਾ ਸ਼ਿਕਾਰ ਹੋਏ ਪਰਮਜੀਤ ਸਿੰਘ ਅਤੇ ਉਸ ਦੇ ਨਾਲ ਬੈਠੇ ਪ੍ਰਦੀਪ ਸਿੰਘ ਨੇ ਦੱਸਿਆ ਕਿ ਉਹ ਮੰਡੀ ਗੋਬਿੰਦਗੜ੍ਹ ਸਥਿਤ ਪੈਟਰੋਲ ਪੰਪ ਪੰਜਾਬ ਸਰਵਿਸਿਜ਼ ਤੋਂ ਨਕਦੀ ਲੈ ਕੇ ਖੰਨਾ ਆ ਰਹੇ ਸਨ। ਜਦੋਂ ਖੰਨਾ ਪਹੁੰਚਿਆ ਤਾਂ ਦੋ ਸਕੂਟੀ ਸਵਾਰ ਲੁਟੇਰਿਆਂ ਨੇ ਉਨ੍ਹਾਂ ਕੋਲੋਂ ਸੱਤ ਲੱਖ ਦੀ ਨਕਦੀ ਵਾਲਾ ਬੈਗ ਖੋਹ ਲਿਆ ਅਤੇ ਅੱਖਾਂ ਵਿੱਚ ਮਿਰਚਾਂ ਪਾ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਖੰਨਾ ਦੇ ਐਸਪੀ (ਆਈ) ਡਾ ਪ੍ਰਗਿਆ ਜੈਨ, ਡੀਐਸਪੀ ਵਿਲੀਅਮ ਜੇਜੀ, ਤਿੰਨੋਂ ਥਾਣਿਆਂ ਦੇ ਐਸਐਚਓ ਮੌਕੇ ’ਤੇ ਪੁੱਜੇ।
ਐਸਪੀ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਲੁੱਟ ਦਾ ਸ਼ਿਕਾਰ ਹੋਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਜਾਂਚ ਕੀਤੀ ਜਾ ਰਹੀ ਹੈ। ਖੰਨਾ ‘ਚ ਨਾਕਾਬੰਦੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...