April 22, 2026, 11:53 pm
----------- Advertisement -----------
HomeNewsLatest Newsਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ 25 ਹਜ਼ਾਰ ਦਾ ਜੁਰਮਾਨਾ,...

ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ 25 ਹਜ਼ਾਰ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਅਦਾਲਤ ‘ਚ ਪੇਸ਼ ਨਾ ਹੋਣ ‘ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਇਹ ਜੁਰਮਾਨੇ ਦੀ ਰਕਮ PGIMER, ਚੰਡੀਗੜ੍ਹ ਵਿਖੇ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 4 ਨਵੰਬਰ 2022 ਦੀ ਤਰੀਕ ਤੈਅ ਕੀਤੀ ਹੈ।
ਦੱਸ ਦਈਏ ਕਿ ਆਪ ਪਾਰਟੀ ਵੱਲੋਂ ਸੇਵਾਮੁਕਤ ਜੱਜ ਮੰਜੂ ਰਾਣਾ ਨੇ ਕਪੂਰਥਲਾ ਤੋਂ ਵਿਧਾਨ ਸਭਾ ਚੋਣ ਲੜੀ ਸੀ। ਉਨ੍ਹਾਂ ਨੇ ਪੋਲਿੰਗ ਬੂਥ ਦੇ ਅਧਿਕਾਰੀਆਂ ਅਤੇ ਰਾਣਾ ਗੁਰਜੀਤ ਸਿੰਘ ‘ਤੇ ਵੋਟਾਂ ਦੀ ਗਿਣਤੀ ‘ਚ ਮਿਲੀਭੁਗਤ ਦੇ ਦੋਸ਼ ਲਾਏ ਸਨ। ਮੰਜੂ ਰਾਣਾ ਨੇ ਦੋਸ਼ ਲਾਇਆ ਸੀ ਕਿ ਵੋਟਾਂ ਦੀ ਗਿਣਤੀ ਸਮੇਂ ਮਸ਼ੀਨ ਵਿੱਚੋਂ ਚੋਣਾਂ ਦੌਰਾਨ ਪਈਆਂ ਵੋਟਾਂ ਨਾਲੋਂ ਵੱਧ ਵੋਟਾਂ ਨਿਕਲੀਆਂ। ਇਸ ਸਬੰਧੀ ਮੰਜੂ ਰਾਣਾ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਾ ਹੋਣ ’ਤੇ ਉਨ੍ਹਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...