November 23, 2026, 12:54 pm
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ਆਪਣੇ ਹੀ ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ...

ਵਿਜੀਲੈਂਸ ਬਿਊਰੋ ਨੇ ਆਪਣੇ ਹੀ ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 2 ਨਵੰਬਰ 2022 – ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਊਰੋ ਦੇ ਰੇਂਜ ਦਫਤਰ ਅੰਮ੍ਰਿਤਸਰ ਵਿਖੇ ਤਾਇਨਾਤ ਆਪਣੇ ਹੀ ਇੱਕ ਇੰਸਪੈਕਟਰ ਅਮੋਲਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਿਜੀਲੈਂਸ ਇੰਸਪੈਕਟਰ ਨੂੰ ਪ੍ਰਭਮੇਸ਼ ਮੋਹਨ ਵਾਸੀ ਨਿਊ ਮਹਿੰਦਰਾ ਕਲੋਨੀ, ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਨੰਬਰ ‘ਤੇ ਇੱਕ ਵੀਡੀਓ ਅਪਲੋਡ ਕਰਕੇ ਦੋਸ਼ ਲਗਾਇਆ ਹੈ ਕਿ ਉਸਨੂੰ ਅਤੇ ਉਸਦੀ ਪਤਨੀ, ਜੋ ਕਿ ਨਗਰ ਨਿਗਮ ਅੰਮਿ੍ਰਤਸਰ ਵਿੱਚ ਕਰਮਚਾਰੀ ਹੈ, ਨੂੰ ਬਿਊਰੋ ਦੁਆਰਾ 2021 ਵਿੱਚ ਭਿ੍ਰਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਅਮੋਲਕ ਸਿੰਘ ਇਸ ਮਾਮਲੇ ਦਾ ਤਫਤੀਸ਼ੀ ਅਫਸਰ ਹੋਣ ਦੇ ਨਾਤੇ ਉਸ ਤੋਂ 5000 ਰੁਪਏ ਬਤੌਰ ਰਿਸ਼ਵਤ ਵਜੋਂ ਮੰਗ ਰਿਹਾ ਸੀ ਅਤੇ ਬਹਾਨਾ ਉਨਾਂ ਦੇ ਕੇਸ ਵਿੱਚ ਨਮੂਨੇ ਵਜੋਂ ਉਸਦੀ ਆਵਾਜ ਰਿਕਾਰਡ ਕਰਨ ਦਾ ਲਾਇਆ ਗਿਆ ਸੀ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਇਸ ਗੱਲਬਾਤ ਨੂੰ ਆਪਣੇ ਫੋਨ ‘ਤੇ ਰਿਕਾਰਡ ਕਰਕੇ ਵਿਜੀਲੈਂਸ ਨੂੰ ਵੀ ਸੌਂਪ ਦਿੱਤਾ ਹੈ।

ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਉਕਤ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ।

ਇਸ ਸਬੰਧ ਵਿਚ ਦੋਸ਼ੀ ਪੁਲਿਸ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਦੇ ਉਡਣ ਦਸਤਾ-1 ਪੰਜਾਬ, ਥਾਣਾ ਐਸ.ਏ.ਐਸ. ਨਗਰ ਵਿਖੇ ਭਿਸ਼ਸਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...