November 15, 2026, 8:22 pm
----------- Advertisement -----------
HomeNewsBreaking Newsਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ...

ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਣੇ ਚਾਰ ਗ੍ਰਿਫਤਾਰ

Published on

----------- Advertisement -----------
  • ਫਰਜ਼ੀ ਬਿੱਲਾਂ ਰਾਹੀਂ ਸੇਵਾਵਾਂ ਹਾਸਲ ਕਰਨ ਲਈ 10 ਲੱਖ ਰੁਪਏ ਦਾ ਕੀਤਾ ਗਬਨ

ਚੰਡੀਗੜ੍ਹ, 2 ਨਵੰਬਰ 2022 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਦੋ ਨਿੱਜੀ ਵਿਅਕਤੀਆਂ ਨੂੰ ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ (ਆਰਐਮਐਸਏ) ਤਹਿਤ ਪ੍ਰਾਪਤ ਹੋਏ 10,01,120 ਰੁਪਏ ਦੇ ਫੰਡਾਂ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਉਕਤ ਮਾਮਲੇ ਦੇ ਸਬੰਧ ਵਿਚ ਰਾਕੇਸ਼ ਗੁਪਤਾ, ਪ੍ਰਿੰਸੀਪਲ ਸਰਕਾਰੀ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ, ਹੁਣ ਪ੍ਰਿੰਸੀਪਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ, ਗੁਰਦਾਸਪੁਰ, ਰਾਮਪਾਲ, ਲੈਕਚਰਾਰ, ਸਰਕਾਰੀ ਇਨ-ਸਰਵਿਸ ਸਿਖਲਾਈ ਕੇਂਦਰ ਗੁਰਦਾਸਪੁਰ, ਹੁਣ ਪ੍ਰਿੰਸੀਪਲ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥਲੋਰ, ਜ਼ਿਲਾ ਪਠਾਨਕੋਟ, ਵਿਖੇ ਤਾਇਨਾਤ , ਕਿ੍ਰਸ਼ਨਾ ਟੈਂਟ ਹਾਊਸ ਦੇ ਮਾਲਕ ਜਤਿੰਦਰ ਕੁਮਾਰ ਅਤੇ ਸਿਗਮਾ ਡੈਕੋਰੇਟ ਨਾਂ ਦੀ ਫਰਮ ਦੇ ਮਾਲਕ, ਤਾਰਾਗੜ ਦੇ ਮੁਕੇਸ਼ ਮਹਾਜਨ ਵਿਰੁੱਧ ਐਫਆਈਆਰ 14, ਮਿਤੀ 01-11-2022 ਨੂੰ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਤਹਿਤ ਈ.ਓ.ਡਬਲਯੂ ਵਿੰਗ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ।

ਉਨਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ ਨੂੰ ਸਿਖਲਾਈ ਲਈ ਰਮਸਾ ਸਕੀਮ ਅਧੀਨ ਉਕਤ ਗ੍ਰਾਂਟ ਪ੍ਰਾਪਤ ਹੋਈ ਸੀ। ਉਕਤ ਸਕੀਮ ਤਹਿਤ ਰਾਕੇਸ਼ ਗੁਪਤਾ, ਪਿ੍ਰੰਸੀਪਲ ਅਤੇ ਲੈਕਚਰਾਰ ਰਾਮਪਾਲ ਨੇ ਹੋਰਨਾਂ ਨਾਲ ਮਿਲ ਕੇ ਫੰਡ ਹੜੱਪਣ ਲਈ ਫਰਜੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕੀਤੇ। ਦੋਸ਼ੀਆਂ ਨੇ ਸਰਕਾਰੀ ਪੈਸੇ ਨੂੰ ਆਪਣੇ ਨਿੱਜੀ ਬੈਂਕ ਖਾਤੇ ਵਿੱਚ ਟਰਾਂਸਫਰ ਕਰਕੇ ਅਤੇ ਵੱਖ-ਵੱਖ ਤਰਾਂ ਦੀਆਂ ਸੇਵਾਵਾਂ, ਕੁਰਸੀਆਂ, ਮੇਜ, ਟੈਂਟ ਅਤੇ ਹੋਰ ਕਿਰਾਏ ‘ਤੇ ਲੈਣ ਲਈ ਜਾਰੀ ਕੀਤੇ ਕੁੱਲ 10,01,120 ਰੁਪਏ ਦੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਇਆ।

ਉਨਾਂ ਦੱਸਿਆ ਕਿ ਇਸ ਜਾਂਚ ਪੜਤਾਲ ਦੇ ਆਧਾਰ ‘ਤੇ ਇਹ ਪਾਇਆ ਗਿਆ ਕਿ ਉਕਤ ਦੋਸ਼ੀਆਂ ਨੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਇਸ ਸਬੰਧੀ ਬਿਊਰੋ ਨੇ ਉਕਤ ਸਾਰੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...