August 2, 2026, 10:03 pm
----------- Advertisement -----------
HomeNewsLatest Newsਰਾਮ ਰਹੀਮ ਨੂੰ ‘ਚੰਗੇ ਚਾਲ-ਚਲਣ’ ਕਰਕੇ ਮਿਲੀ ਪੈਰੋਲ? ਜੇ ਨਹੀਂ ਮੰਨੀਆਂ ਸ਼ਰਤਾਂ...

ਰਾਮ ਰਹੀਮ ਨੂੰ ‘ਚੰਗੇ ਚਾਲ-ਚਲਣ’ ਕਰਕੇ ਮਿਲੀ ਪੈਰੋਲ? ਜੇ ਨਹੀਂ ਮੰਨੀਆਂ ਸ਼ਰਤਾਂ ਤਾਂ ਪਹਿਲਾਂ ਹੀ ਜਾਣਾ ਪਵੇਗਾ ਜੇਲ੍ਹ!

Published on

----------- Advertisement -----------

ਡੇਰਾ ਸਾਧ ਰਾਮ ਰਹੀਮ ਦੀ ਪੈਰੋਲ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸਾਰੀ ਵਿਰੋਧੀ ਪਾਰਟੀਆਂ ਪੈਰੋਲ ਦਾ ਵਿਰੋਧ ਕਰ ਰਹੀਆਂ ਹਨ। ਹਾਲਾਂਕਿ ਇਸ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਰਾਮ ਰਹੀਮ ਨੂੰਚੰਗੇ ਚਾਲ ਚਲਣ ਕਰਕੇ ਇਹ ਪੈਰੋਲ ਮਿਲੀ ਹੈ। ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਦਾ ਪੱਤਰ ਨਿੱਜੀ ਚੈਨਲ ਨੂੰ ਮਿਲਿਆ ਹੈ, ਜਿਸ ਦੇ ਆਧਾਰ ‘ਤੇ ਰਾਮ ਰਹੀਮ ਦੀ ਪੈਰੋਲ ਦੇ ਹੁਕਮ ਜਾਰੀ ਕੀਤੇ ਗਏ ਹਨ। ਮੀਡਿਆ ਰਿਪੋਰਟਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ।

ਰਿਪੋਰਟ ਅਤੇ ਹਾਲਾਤਾਂ ਦੇ ਆਧਾਰ ‘ਤੇ ਸਬੰਧਤ ਵਿਭਾਗ ਅਤੇ ਅਧਿਕਾਰੀਆਂ ਨੇ ਕੈਦੀ ਨੂੰ 40 ਦਿਨਾਂ ਦੀ ਸ਼ਰਤ ਦੀ ਪੈਰੋਲ ‘ਤੇ ਰਿਹਾਅ ਕਰਨਾ ਉਚਿਤ ਸਮਝਿਆ। ਜਿਸ ਲਈ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ-

ਕੈਦੀ ਆਪਣੀ ਆਰਜ਼ੀ ਰਿਹਾਈ ਦੌਰਾਨ ਸਤਨਾਮ ਜੀ ਆਸ਼ਰਮ ਡੇਰਾ ਸੱਚਾ ਸੌਦਾ, ਬਰਨਾਵਾ, ਜ਼ਿਲ੍ਹਾ ਬਾਗਪਤ (ਯੂ.ਪੀ.) ਵਿਖੇ ਰਹੇਗਾ। ਉਹ ਜ਼ਿਲ੍ਹਾ ਮੈਜਿਸਟ੍ਰੇਟ ਦੀ ਇਜਾਜ਼ਤ ਤੋਂ ਬਿਨਾਂ ਕਿਤੇ ਵੀ ਨਹੀਂ ਜਾ ਸਕਦਾ ।

ਆਰਜ਼ੀ ਰਿਹਾਈ ਦੇ ਸਮੇਂ ਦੌਰਾਨ, ਕੈਦੀ ਪੂਰੀ ਤਰ੍ਹਾਂ ਸ਼ਾਂਤ ਰਹੇਗਾ ਅਤੇ ਆਪਣਾ ਚੰਗਾ ਵਿਵਹਾਰ ਬਰਕਰਾਰ ਰੱਖੇਗਾ।

ਨਿਯਮਤ ਪੈਰੋਲ ਦੀ 40 ਦਿਨਾਂ ਦੀ ਮਿਆਦ ਪੂਰੀ ਹੋਣ ਤੋਂ ਬਾਅਦ, ਕੈਦੀ ਖੁਦ ਜੇਲ੍ਹ ਦੇ ਸੁਪਰਡੈਂਟ ਅੱਗੇ ਆਤਮ ਸਮਰਪਣ ਕਰੇਗਾ

ਨਿਯਮਤ ਪੈਰੋਲ ‘ਤੇ ਆਪਣੀ ਰਿਹਾਈ ਤੋਂ ਪਹਿਲਾਂ, ਕੈਦੀ, ਸਬੰਧਤ ਡੀਐਮ ਦੀ ਸੰਤੁਸ਼ਟੀ ਲਈ, ਰਿਹਾਈ ਵਾਰੰਟ ਵਿੱਚ ਦਰਸਾਏ ਸ਼ਰਤਾਂ ਨੂੰ ਪੂਰਾ ਕਰਦੇ ਹੋਏ, ਇੱਕ ਨਿੱਜੀ ਬਾਂਡ ਅਤੇ 3 ਲੱਖ ਰੁਪਏ ਦੀ ਰਕਮ ਲਈ ਦੋ ਜ਼ਮਾਨਤ ਪੇਸ਼ ਕਰੇਗਾ।

ਜ਼ਿਲ੍ਹਾ ਮੈਜਿਸਟ੍ਰੇਟ, ਬਾਗਪਤ (ਯੂ.ਪੀ.) ਵੱਲੋਂ ਤਿਆਰ ਕੀਤੀ ਗਈ ਰਿਪੋਰਟ ਵਿੱਚ ਦੱਸੀਆਂ ਗਈਆਂ ਸ਼ਰਤਾਂ ਦੇ ਸਬੰਧ ਵਿੱਚ ਕੈਦੀ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨਾਲ ਸਹਿਯੋਗ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...