June 17, 2026, 4:18 am
----------- Advertisement -----------
HomeNewsLatest NewsT20 ਵਿਸ਼ਵ ਕੱਪ: ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ 185 ਦੌੜਾਂ ਦਾ ਟੀਚਾ

T20 ਵਿਸ਼ਵ ਕੱਪ: ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ 185 ਦੌੜਾਂ ਦਾ ਟੀਚਾ

Published on

----------- Advertisement -----------

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਵਿਸ਼ਵ ਕੱਪ ਦਾ ਅਹਿਮ ਮੈਚ ਐਡੀਲੇਡ ‘ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸੈਮੀਫਾਈਨਲ ਦੇ ਲਿਹਾਜ਼ ਨਾਲ ਇਹ ਮੈਚ ਦੋਵਾਂ ਟੀਮਾਂ ਲਈ ਬਹੁਤ ਮਹੱਤਵਪੂਰਨ ਹੈ।ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 184 ਦੌੜਾਂ ਬਣਾਈਆਂ। ਟੀਮ ਇੰਡੀਆ ਲਈ ਸਭ ਤੋਂ ਵੱਧ ਦੌੜਾਂ ਵਿਰਾਟ ਕੋਹਲੀ ਨੇ ਬਣਾਈਆਂ। ਵਿਰਾਟ ਕੋਹਲੀ ਨੇ 44 ਗੇਂਦਾਂ ਵਿੱਚ 64 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਵਿਰਾਟ ਕੋਹਲੀ ਹੁਣ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਕੇਐੱਲ ਰਾਹੁਲ ਨੇ ਵੀ 32 ਗੇਂਦਾਂ ‘ਚ 50 ਦੌੜਾਂ ਬਣਾਈਆਂ।
ਦੱਸ ਦਈਏ ਕਿ ਭਾਰਤੀ ਟੀਮ ਦੋ ਜਿੱਤਾਂ ਅਤੇ ਇੱਕ ਹਾਰ ਦੇ ਨਾਲ 3 ਮੈਚਾਂ ਵਿੱਚ 4 ਅੰਕਾਂ ਨਾਲ ਦੂਜੇ ਸਥਾਨ ’ਤੇ ਹੈ। ਇਸ ਦੇ ਨਾਲ ਹੀ ਬੰਗਲਾਦੇਸ਼ ਦੀ ਟੀਮ ਵੀ ਇੰਨੇ ਹੀ ਮੈਚਾਂ ‘ਚ 4 ਅੰਕਾਂ ਨਾਲ ਤੀਜੇ ਸਥਾਨ ‘ਤੇ ਹੈ। ਭਾਰਤ ਇਸ ਸਮੇਂ ਬਿਹਤਰ ਨੈੱਟ ਰੇਟ ਕਾਰਨ ਬੰਗਲਾਦੇਸ਼ ਤੋਂ ਅੱਗੇ ਹੈ। ਇਸ ਮੈਚ ‘ਚ ਜਿੱਤ ਨਾਲ ਭਾਰਤ ਦਾ ਸੈਮੀਫਾਈਨਲ ‘ਚ ਜਾਣ ਦਾ ਰਾਹ ਬਹੁਤ ਆਸਾਨ ਹੋ ਜਾਵੇਗਾ। ਇਸ ਦੇ ਨਾਲ ਹੀ ਬੰਗਲਾਦੇਸ਼ ਦੇ ਹਾਰਨ ‘ਤੇ ਇਸ ਟੀਮ ਟੂਰਨਾਮੈਂਟ ਤੋਂ ਲਗਭਗ ਬਾਹਰ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...