June 3, 2026, 11:09 am
----------- Advertisement -----------
HomeNewsBreaking NewsT20 ਵਿਸ਼ਵ ਕੱਪ: ਭਾਰਤ ਨੇ ਬੰਗਲਾਦੇਸ਼ ਨੂੰ 5 ਦੌੜਾਂ ਨਾਲ ਹਰਾਇਆ

T20 ਵਿਸ਼ਵ ਕੱਪ: ਭਾਰਤ ਨੇ ਬੰਗਲਾਦੇਸ਼ ਨੂੰ 5 ਦੌੜਾਂ ਨਾਲ ਹਰਾਇਆ

Published on

----------- Advertisement -----------

ਭਾਰਤ ਨੇ ਬੁੱਧਵਾਰ ਨੂੰ ਟੀ-20 ਵਿਸ਼ਵ ਕੱਪ ‘ਚ ਬੰਗਲਾਦੇਸ਼ ਨੂੰ 5 ਦੌੜਾਂ ਨਾਲ ਹਰਾਇਆ। ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸੈਮੀਫਾਈਨਲ ਦੇ ਲਿਹਾਜ਼ ਨਾਲ ਇਹ ਮੈਚ ਦੋਵਾਂ ਟੀਮਾਂ ਲਈ ਬਹੁਤ ਮਹੱਤਵਪੂਰਨ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 184 ਦੌੜਾਂ ਬਣਾਈਆਂ। ਟੀਮ ਇੰਡੀਆ ਲਈ ਸਭ ਤੋਂ ਵੱਧ ਦੌੜਾਂ ਵਿਰਾਟ ਕੋਹਲੀ ਨੇ ਬਣਾਈਆਂ। ਵਿਰਾਟ ਕੋਹਲੀ ਨੇ 44 ਗੇਂਦਾਂ ਵਿੱਚ 64 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਵਿਰਾਟ ਕੋਹਲੀ ਹੁਣ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਕੇਐੱਲ ਰਾਹੁਲ ਨੇ ਵੀ 32 ਗੇਂਦਾਂ ‘ਚ 50 ਦੌੜਾਂ ਬਣਾਈਆਂ।

ਦੱਸ ਦਈਏ ਕਿ ਬੰਗਲਾਦੇਸ਼ ਨੂੰ ਮੈਚ ਜਿੱਤਣ ਲਈ 185 ਦੌੜਾਂ ਬਣਾਉਣੀਆਂ ਸਨ ਪਰ ਮੀਂਹ ਕਾਰਨ ਉਸ ਨੂੰ 16 ਓਵਰਾਂ ਵਿੱਚ 151 ਦੌੜਾਂ ਦਾ ਟੀਚਾ ਮਿਲਿਆ। ਬੰਗਲਾਦੇਸ਼ ਦੀ ਟੀਮ ਦੀ ਸ਼ੁਰੂਆਤ ਕਾਫੀ ਚੰਗੀ ਰਹੀ। ਸੱਤ ਓਵਰਾਂ ਤੱਕ ਟੀਮ ਨੇ ਬਿਨਾਂ ਕੋਈ ਵਿਕਟ ਗੁਆਏ 66 ਦੌੜਾਂ ਬਣਾ ਲਈਆਂ ਸਨ। ਟੀਮ ਨੌਂ ਦੀ ਰਨ ਰੇਟ ਨਾਲ ਦੌੜਾਂ ਬਣਾ ਰਹੀ ਸੀ। ਸੱਤਵੇਂ ਓਵਰ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ ਅਤੇ ਮੈਚ ਰੋਕ ਦਿੱਤਾ ਗਿਆ। ਰਵੀਚੰਦਰਨ ਅਸ਼ਵਿਨ ਨੇ ਮੀਂਹ ਤੋਂ ਬਾਅਦ ਪਹਿਲਾ ਓਵਰ ਅਤੇ ਪਾਰੀ ਦਾ ਅੱਠਵਾਂ ਓਵਰ ਲੈ ਕੇ ਆਏ। ਲਿਟਨ ਦਾਸ ਓਵਰ ਦੀ ਦੂਜੀ ਗੇਂਦ ‘ਤੇ ਰਨ ਆਊਟ ਹੋ ਗਏ। ਉਸ ਦਾ ਆਊਟ ਹੋਣਾ ਭਾਰਤ ਲਈ ਟਰਨਿੰਗ ਪੁਆਇੰਟ ਸਾਬਤ ਹੋਇਆ। ਲਿਟਨ 60 ਦੌੜਾਂ ਬਣਾ ਕੇ ਆਊਟ ਹੋ ਗਏ। ਨਜਮੁਲ ਹੁਸੈਨ ਸ਼ਾਂਤੋ 25 ਗੇਂਦਾਂ ਵਿੱਚ 21 ਦੌੜਾਂ ਬਣਾ ਕੇ ਆਊਟ ਹੋ ਗਏ। ਅਰਸ਼ਦੀਪ ਨੇ 12ਵੇਂ ਓਵਰ ਵਿੱਚ ਟੀਮ ਇੰਡੀਆ ਨੂੰ ਵਾਪਸੀ ਕਰਾਈ। ਉਸ ਨੇ ਇਸ ਓਵਰ ਵਿੱਚ ਦੋ ਵਿਕਟਾਂ ਲਈਆਂ। ਅਰਸ਼ਦੀਪ ਨੇ ਸਭ ਤੋਂ ਪਹਿਲਾਂ ਆਫੀਫ ਹੁਸੈਨ (3) ਨੂੰ ਪਵੇਲੀਅਨ ਭੇਜਿਆ। ਇਸ ਤੋਂ ਬਾਅਦ ਸ਼ਾਕਿਬ ਨੂੰ ਦੀਪਕ ਹੁੱਡਾ ਨੇ ਕੈਚ ਕਰਵਾਇਆ। ਸ਼ਾਕਿਬ 13 ਦੌੜਾਂ ਬਣਾ ਸਕੇ। ਇਸ ਤਰਾਂ ਬੰਗਲਾਦੇਸ਼ 16 ਓਵਰਾਂ ‘ਚ ਛੇ ਵਿਕਟਾਂ ‘ਤੇ 145 ਦੌੜਾਂ ਹੀ ਬਣਾ ਸਕਿਆ। ਬੰਗਲਾਦੇਸ਼ ਨੂੰ ਜਿੱਤ ਲਈ ਆਖਰੀ ਓਵਰ ਵਿੱਚ 20 ਦੌੜਾਂ ਦੀ ਲੋੜ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...