July 29, 2026, 8:25 am
----------- Advertisement -----------
HomeNewsBreaking Newsਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ,ਦੋ ਪੜਾਵਾਂ 'ਚ ਹੋਵੇਗੀ...

ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ,ਦੋ ਪੜਾਵਾਂ ‘ਚ ਹੋਵੇਗੀ ਵੋਟਿੰਗ

Published on

----------- Advertisement -----------

ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਲਈ ਦੋ ਪੜਾਵਾਂ ‘ਚ ਵੋਟਿੰਗ ਹੋਵੇਗੀ। ਪਹਿਲੇ ਪੜਾਅ ਦੀ ਵੋਟਿੰਗ 1 ਦਸੰਬਰ ਨੂੰ ਅਤੇ ਦੂਜੇ ਪੜਾਅ 5 ਦਸੰਬਰ ਨੂੰ ਹੋਵੇਗੀ। 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।ਇਹ ਜਾਣਕਾਰੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੁਆਰਾ ਸਾਂਝੀ ਕੀਤੀ ਗਈ ਹੈ। ਚੋਣ ਕਮਿਸ਼ਨ ਮੁਤਾਬਕ ਗੁਜਰਾਤ ‘ਚ ਪਹਿਲੇ ਪੜਾਅ ‘ਚ 89 ਸੀਟਾਂ ‘ਤੇ ਵੋਟਿੰਗ ਹੋਵੇਗੀ। ਦੂਜੇ ਪੜਾਅ ‘ਚ 93 ਸੀਟਾਂ ‘ਤੇ ਵੋਟਿੰਗ ਹੋਵੇਗੀ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਲਈ 51,000 ਤੋਂ ਵੱਧ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 34,000 ਤੋਂ ਵੱਧ ਪੇਂਡੂ ਖੇਤਰਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਵੋਟਰ ਪ੍ਰਤੀਸ਼ਤ ਨੂੰ ਵਧਾਉਣ ਲਈ ਅਸੀਂ ਵੋਟਰ ਜਾਗਰੂਕਤਾ ਮੁਹਿੰਮ ਚਲਾ ਰਹੇ ਹਾਂ। ਚੋਣ ਕਮਿਸ਼ਨ ਮੁਤਾਬਕ ਇਸ ਵਾਰ ਗੁਜਰਾਤ ਚੋਣਾਂ ਵਿੱਚ 4.9 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਮੁੱਖ ਚੋਣ ਕਮਿਸ਼ਨਰ ਨੇ ਕਿਹਾ, ਇਸ ਵਾਰ 3.24 ਲੱਖ ਵੋਟਰਾਂ ਨੂੰ ਪਹਿਲੀ ਵਾਰ ਵੋਟ ਪਾਉਣ ਦਾ ਮੌਕਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...