November 15, 2026, 6:01 pm
----------- Advertisement -----------
HomeNewsEntertainmentਭਾਰਤ ਆਉਂਦੇ ਹੀ ਆਪਣੀ ਮਨਪਸੰਦੀਦਾ ਜਗ੍ਹਾ ਪਹੁੰਚੀ ਪ੍ਰਿਅੰਕਾ ਚੋਪੜਾ, ਦੇਖੋ ਵਾਇਰਲ ਵੀਡੀਓ

ਭਾਰਤ ਆਉਂਦੇ ਹੀ ਆਪਣੀ ਮਨਪਸੰਦੀਦਾ ਜਗ੍ਹਾ ਪਹੁੰਚੀ ਪ੍ਰਿਅੰਕਾ ਚੋਪੜਾ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਨਵੀਂ ਦਿੱਲੀ— ਬਾਲੀਵੁੱਡ ਅਤੇ ਹਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ, ਜਿਸ ਨੇ ਆਪਣੀ ਅਦਾਕਾਰੀ ਨਾਲ ਪੂਰੀ ਦੁਨੀਆ ‘ਚ ਨਾਮ ਕਮਾਇਆ ਹੈ, ਇਨ੍ਹੀਂ ਦਿਨੀਂ ਭਾਰਤ ‘ਚ ਹੈ। ਉਹ ਕਰੀਬ 3 ਸਾਲ ਬਾਅਦ ਭਾਰਤ ਪਰਤੀ ਹੈ। ਅਜਿਹੇ ‘ਚ ਉਹ ਮੁੰਬਈ ‘ਚ ਆਪਣਾ ਖਾਸ ਸਮਾਂ ਬਿਤਾ ਰਹੀ ਹੈ। ਉਹ ਮੁੰਬਈ ‘ਚ ਮਸਤੀ ਕਰਦੇ ਹੋਏ ਆਪਣੀਆਂ ਖਾਸ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੀ ਹੈ। ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਪ੍ਰਿਯੰਕਾ ਚੋਪੜਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਖਾਸ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ‘ਚ ਅਦਾਕਾਰਾ ਮੁੰਬਈ ਦੇ ਮਰੀਨ ਡਰਾਈਵ ‘ਤੇ ਮਸਤੀ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਪ੍ਰਿਯੰਕਾ ਚੋਪੜਾ ਨੂੰ ਵਾਈਟ ਕਲਰ ਦੀ ਡਰੈੱਸ ‘ਚ ਦੇਖਿਆ ਜਾ ਸਕਦਾ ਹੈ। ਉਸ ਨੇ ਸਨਗਲਾਸ ਪਹਿਨੀ ਹੋਈ ਹੈ ਅਤੇ ਆਪਣੇ ਵਾਲ ਖੁੱਲ੍ਹੇ ਛੱਡੇ ਹੋਏ ਹਨ।

ਵੀਡੀਓ ਦੇ ਬੈਕਗ੍ਰਾਊਂਡ ‘ਚ ਪ੍ਰਿਯੰਕਾ ਚੋਪੜਾ ਦੀ ਫ਼ਿਲਮ ਬਲਫਮਾਸਟਰ ਦਾ ਗੀਤ ਚੱਲ ਰਿਹਾ ਹੈ। ਵੀਡੀਓ ‘ਚ ਉਹ ਮਸਤੀ ਕਰਦੇ ਹੋਏ ਵੱਖ-ਵੱਖ ਅੰਦਾਜ਼ ‘ਚ ਪੋਜ਼ ਦੇ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਚੋਪੜਾ ਨੇ ਦੱਸਿਆ ਹੈ ਕਿ ਉਹ ਮੁੰਬਈ ਨੂੰ ਬਹੁਤ ਮਿਸ ਕਰ ਰਹੀ ਸੀ। ਉਸ ਨੇ ਵੀਡੀਓ ਦੇ ਕੈਪਸ਼ਨ ‘ਚ ਲਿਖਿਆ, ‘ Pit stop at an old haunt… ਭਾਵੇਂ ਸਿਰਫ਼ ਇੱਕ ਮਿੰਟ ਲਈ, ਮੁੰਬਈ, ਮੈਂ ਤੁਹਾਨੂੰ ਯਾਦ ਕੀਤਾ! ਹੁਣ ਵਾਪਸ ਕੰਮ ‘ਤੇ।’ ਪ੍ਰਿਯੰਕਾ ਚੋਪੜਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪ੍ਰਸ਼ੰਸਕ ਅਦਾਕਾਰਾ ਦੇ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਪ੍ਰਿਯੰਕਾ ਚੋਪੜਾ ਦੀ ਪੋਸਟ ਤੋਂ ਸਾਫ ਹੈ ਕਿ ਉਹ ਆਪਣੇ ਕੁਝ ਪ੍ਰੋਜੈਕਟਸ ਕਰਕੇ ਭਾਰਤ ਵਾਪਸ ਆਈ ਹੈ। ਉਹ ਜਲਦ ਹੀ ਫਰਹਾਨ ਅਖਤਰ ਦੀ ਫ਼ਿਲਮ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...