June 27, 2026, 4:50 am
----------- Advertisement -----------
HomeNewsLatest Newsਬਸਪਾ ਮੁਖੀ ਮਾਇਆਵਤੀ 6 ਨਵੰਬਰ ਨੂੰ ਬੱਦੀ ਵਿਖੇ ਕਰਨਗੇ ਚੋਣ ਰੈਲੀ-ਜਸਵੀਰ ਗੜ੍ਹੀ

ਬਸਪਾ ਮੁਖੀ ਮਾਇਆਵਤੀ 6 ਨਵੰਬਰ ਨੂੰ ਬੱਦੀ ਵਿਖੇ ਕਰਨਗੇ ਚੋਣ ਰੈਲੀ-ਜਸਵੀਰ ਗੜ੍ਹੀ

Published on

----------- Advertisement -----------

ਚੰਡੀਗੜ੍ਹ 3 ਨਵੰਬਰ -ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ, ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ 6 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਬੱਦੀ ਵਿਖੇ ਵਿਸ਼ਾਲ ਚੋਣ ਰੈਲੀ ਕਰਨਗੇ। ਗੜ੍ਹੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬਸਪਾ ਮੁਖੀ ਕੁਮਾਰੀ ਮਾਇਆਵਤੀ ਦੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਪ੍ਰਬੰਧਾਂ ਦੀ ਸਮੁੱਚੀ ਅਹਿਮ ਜ਼ਿੰਮੇਵਾਰੀ ਪੰਜਾਬ ਸੂਬੇ ਨੂੰ ਦਿੱਤੀ ਗਈ ਹੈ, ਜਿਸ ਤਹਿਤ ਰੈਲੀ ਸਬੰਧੀ ਪੰਜਾਬ ਦੀ ਲੀਡਰਸ਼ਿਪ ਨਾਲ ਗੰਭੀਰ ਚਰਚਾ ਕਰਦੇ ਹੋਏ ਜਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ।

ਸੂਬੇ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ ਇਹਨਾ ਜਿੰਮੇਵਾਰੀਆਂ ਵਿਚ ਪੰਜਾਬ ਤੋਂ ਬਸਪਾ ਲੀਡਰਸ਼ਿਪ ਦੇ ਵੱਡੇ 30 ਚੇਹਰੇ ਸਟਾਰ ਪਰਚਾਰਕਾਂ ਦੇ ਰੂਪ ਵਿਚ ਚੁਣੇ ਗਏ ਹਨ ਜੋ ਕਿ ਪੰਜਾਬ ਬਹੁਜਨ ਸਮਾਜ ਪਾਰਟੀ ਦਾ ਕੰਮਕਾਜ ਦੇਖਦੇ ਹਨ, ਜਿਸ ਤਹਿਤ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਵਿਧਾਇਕ ਤੇ ਇੰਚਾਰਜ ਡਾ ਨਛੱਤਰ ਪਾਲ, ਸੂਬਾ ਇੰਚਾਰਜ ਅਜੀਤ ਸਿੰਘ ਭੈਣੀ, ਇੰਚਾਰਜ ਭਗਵਾਨ ਸਿੰਘ ਚੌਹਾਨ, ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਇੰਚਾਰਜ ਰਾਜਾ ਰਾਜਿੰਦਰ ਸਿੰਘ ਨਨਹੇਰੀਆਂ, ਸੂਬਾ ਉੱਪ ਪ੍ਰਧਾਨ ਬਲਦੇਵ ਮਹਿਰਾ, ਗੁਰਮੇਲ ਚੁੰਬਰ, ਬਲਵਿੰਦਰ ਕੁਮਾਰ, ਲਾਲ ਚੰਦ ਔਜਲਾ, ਜਸਵੰਤ ਰਾਏ, ਗੁਰਲਾਲ ਸੈਲਾ, ਠੇਕੇਦਾਰ ਰਾਜਿੰਦਰ ਸਿੰਘ, ਪਰਵੀਨ ਬੰਗਾ, ਗੁਰਨਾਮ ਚੌਧਰੀ, ਜਗਜੀਤ ਸਿੰਘ ਛੜ੍ਹਬੜ, ਰਜਿੰਦਰ ਰੀਹਲ, ਦਲਜੀਤ ਰਾਏ, ਜੋਗਾ ਸਿੰਘ ਪਨੋਂਦੀਆਂ, ਬਲਵਿੰਦਰ ਬਿੱਟਾ, ਮੀਨਾ ਰਾਣੀ, ਜਸਵੰਤ ਰਾਏ, ਕੁਲਵੰਤ ਸਿੰਘ ਮਹਿਤੋਂ, ਚਮਕੌਰ ਸਿੰਘ ਵੀਰ, ਭਾਗ ਸਿੰਘ ਸਰੀਹ, ਹਰਭਜਨ ਸਿੰਘ ਦੂਲਮਾ, ਡਾ ਜਸਪ੍ਰੀਤ ਸਿੰਘ ਬੀਜਾ, ਵਕੀਲ ਸ਼ਿਵ ਕਲਿਆਣ ਜੀ ਦੀ ਸ਼ਮੂਲੀਅਤ ਨਾਲ ਕੁੱਲ 30 ਚੇਹਰੇ ਚੁਣੇ ਗਏ। ਬੈਨੀਵਾਲ ਨੇ ਕਿਹਾ ਕਿ ਬਸਪਾ ਪੰਜਾਬ ਦੀ ਮੁੱਖ ਜਿੰਮੇਵਾਰੀ ਰੈਲੀ ਦੇ ਪ੍ਰਬੰਧਾਂ ਵਿਚ ਵੱਡਾ ਸਮਾਜਿਕ ਤੇ ਆਰਥਿਕ ਯੋਗਦਾਨ ਕਰਨ ਦੀ ਹੈ ਜੋ ਕਿ ਸਾਹਿਬ ਕਾਂਸ਼ੀ ਰਾਮ ਦੇ ਜਾਣ ਤੋਂ ਬਾਅਦ ਪਿਛਲੇ 20 ਸਾਲਾਂ ਵਿਚ ਪਹਿਲੀ ਬਾਰ ਲਗਾਈ ਗਈ ਹੈ। ਬੈਨੀਵਾਲ ਨੇ ਕਿਹਾ ਕਿ ਪੰਜਾਬ ਦੀ ਲੀਡਰਸ਼ਿਪ ਨੂੰ ਮਿਲੀ ਇਹ ਅਹਿਮ ਸਮਾਜਿਕ ਤੇ ਆਰਥਿਕ ਜ਼ਿੰਮੇਵਾਰੀ ਦਰਸ਼ਾਉਂਦੀ ਹੈ ਕਿ ਦੇਸ਼ ਦੀ ਰਾਸ਼ਟਰੀ ਲੀਡਰਸ਼ਿਪ ਵਿਚ ਪੰਜਾਬ ਦੇ ਵਰਕਰਾਂ ਸਮਰਥਕਾਂ ਨੂੰ ਮਜ਼ਬੂਤ ਗਿਣਿਆ ਜਾਣ ਲੱਗਾ ਹੈ, ਜੋਕਿ ਪਿਛਲੇ 20 ਸਾਲਾਂ ਵਿਚ ਪਹਿਲੀ ਵਾਰ ਹੋਇਆ ਹੈ ਜਦੋਂਕਿ ਸਾਹਿਬ ਕਾਂਸ਼ੀ ਰਾਮ ਦੇ ਜਾਣ ਤੋਂ ਬਾਅਦ ਹਮੇਸ਼ਾ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਨੇ ਪੰਜਾਬ ਵਿਚ ਵਿਸੇਸ਼ ਯੋਗਦਾਨ ਦਿੱਤਾ ਹੈ, ਇੱਥੋਂ ਤੱਕ ਕਿ ਸੂਬੇ ਦਾ ਮੁੱਖ ਦਫਤਰ ਵੀ ਭੈਣ ਕੁਮਾਰੀ ਮਾਇਆਵਤੀ ਦੇ ਆਸ਼ੀਰਵਾਦ ਨਾਲ ਹੀ 2004 ਵਿਚ ਹੋਂਦ ਵਿੱਚ ਆਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...