June 18, 2026, 5:33 am
----------- Advertisement -----------
HomeNewsHealthਰਸੋਈ ’ਚ ਵਰਤਿਆ ਜਾਣ ਵਾਲਾ ਇਹ ਮਸਾਲਾ ਹੁੰਦਾ ਹੈ ਸਿਹਤ ਲਈ ਬਹੁਤ...

ਰਸੋਈ ’ਚ ਵਰਤਿਆ ਜਾਣ ਵਾਲਾ ਇਹ ਮਸਾਲਾ ਹੁੰਦਾ ਹੈ ਸਿਹਤ ਲਈ ਬਹੁਤ ਫਾਇਦੇਮੰਦ, ਜਾਣ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ

Published on

----------- Advertisement -----------

ਭਾਰਤੀ ਰਸੋਈ ਵਿੱਚ ਰੱਖੇ ਕਈ ਮਸਾਲੇ ਅਤੇ ਸਬਜ਼ੀਆਂ ਨੂੰ ਦਵਾਈ ਦੇ ਤੌਰ ’ਤੇ ਵਰਤਿਆ ਜਾਂਦਾ ਹੈ। ਸਰਦੀਆਂ ਦੇ ਮੌਸਮ ‘ਚ ਬਿਮਾਰੀਆਂ ਤੋਂ ਬਚਣ ਲਈ ਰਸੋਈ ‘ਚ ਮੌਜੂਦ ਕਈ ਖਾਣ-ਪੀਣ ਦੀਆਂ ਚੀਜ਼ਾਂ ਰਾਮਬਾਣ ਹਨ। ਇਨ੍ਹਾਂ ਔਸ਼ਧੀ ਗੁਣਾਂ ਵਾਲੇ ਭੋਜਨ ਪਦਾਰਥਾਂ ਵਿੱਚ ਮੇਥੀ ਦੇ ਬੀਜ ਵੀ ਸ਼ਾਮਲ ਹੁੰਦੇ ਹਨ। ਸਰਦੀਆਂ ਵਿੱਚ ਮੇਥੀ ਸਿਹਤ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਮੇਥੀ ਇੱਕ ਅਜਿਹੀ ਜੜ੍ਹੀ ਬੂਟੀ ਹੈ ਜਿਸ ਦੇ ਕਈ ਫਾਇਦੇ ਹਨ।

ਮੇਥੀ ਦੀ ਵਰਤੋਂ ਸਿਰਫ਼ ਮਸਾਲਿਆਂ ਵਿੱਚ ਹੀ ਨਹੀਂ ਕੀਤੀ ਜਾਂਦੀ ਸਗੋਂ ਇਸ ਨਾਲ ਭਾਰਤ ਵਿੱਚ ਸਦੀਆਂ ਤੋਂ ਕਈ ਤਰ੍ਹਾਂ ਦੇ ਇਲਾਜ ਕੀਤੇ ਜਾਂਦੇ ਰਹੇ ਹਨ। ਮੇਥੀ ਦੀ ਵਰਤੋਂ ਚਮੜੀ ਦੇ ਇਲਾਜ ਲਈ ਸਭ ਤੋਂ ਵੱਧ ਕੀਤੀ ਜਾਂਦੀ ਹੈ। ਇਸ ਦੀ ਵਰਤੋਂ ਸਾਬਣ ਅਤੇ ਸ਼ੈਂਪੂ ਬਣਾਉਣ ਵਿੱਚ ਵੀ ਕੀਤੀ ਜਾਂਦੀ ਹੈ। ਮੇਥੀ ਦੇ ਬੀਜਾਂ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਕੁਝ ਅਧਿਐਨਾਂ ਅਨੁਸਾਰ, ਮੇਥੀ ਦੇ ਪੱਤੇ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਕਾਰਗਰ ਹਨ। ਇਸ ਤੋਂ ਇਲਾਵਾ ਮੇਥੀ ਦੀ ਸਬਜ਼ੀ ਦਾ ਸੇਵਨ ਕਰਨ ਦੇ ਕਈ ਫਾਇਦੇ ਹਨ। ਆਓ ਜਾਣਦੇ ਹਾਂ ਸਰਦੀਆਂ ਵਿੱਚ ਮੇਥੀ ਖਾਣ ਦੇ ਸਿਹਤ ਲਾਭ ਅਤੇ ਮੇਥੀ ਵਿੱਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ, ਜੋ ਕਈ ਬਿਮਾਰੀਆਂ ਨੂੰ ਦੂਰ ਰੱਖਦੇ ਹਨ।
ਮੇਥੀ ਦੇ ਪੱਤਿਆਂ ’ਚ ਪਾਏ ਜਾਣ ਵਾਲੇ ਪੋਸ਼ਕ ਤੱਤ-
ਮੇਥੀ ’ਚ ਪ੍ਰੋਟੀਨ, ਟੋਟਲ ਲਿਪਿਡ, ਊਰਜਾ, ਫਾਈਬਰ, ਕੈਲਸ਼ੀਅਮ, ਆਇਰਨ, ਫਾਸਫੋਰਸ, ਪੋਟਾਸ਼ੀਅਮ, ਜ਼ਿੰਕ, ਮੈਂਗਨੀਜ਼, ਵਿਟਾਮਿਨ ਸੀ, ਵਿਟਾਮਿਨ ਬੀ, ਸੋਡੀਅਮ, ਕਾਰਬੋਹਾਈਡਰੇਟ ਆਦਿ ਤੱਤ ਪਾਏ ਜਾਂਦੇ ਹਨ।
ਇਸ ਦੇ ਫਾਇਦੇ-
1.. ਮੇਥੀ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ ’ਚ ਕਈ ਤਰ੍ਹਾਂ ਦੇ ਐਂਟੀਆਕਸੀਡੈਂਟ ਵੀ ਮੌਜੂਦ ਹੁੰਦੇ ਹਨ, ਜੋ ਕਬਜ਼ ਜਾਂ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ’ਚ ਮਦਦਗਾਰ ਹੁੰਦੇ ਹਨ।
2.. ਚਮੜੀ ਨੂੰ ਨਰਮ ਬਣਾਉਣ ਲਈ ਮੇਥੀ ਦੀ ਵਰਤੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਮੇਥੀ ਚਮੜੀ ’ਤੇ ਦਾਗ-ਧੱਬਿਆਂ ਨੂੰ ਦੂਰ ਕਰਦੀ ਹੈ ਅਤੇ ਚਮੜੀ ’ਤੇ ਨਿਖਾਰ ਲਿਆਉਂਦੀ ਹੈ।
3.. ਮੇਥੀ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਦੇ ਪੱਤਿਆਂ ਦੀ ਵਰਤੋਂ ਵਾਲਾਂ ਲਈ ਵੀ ਕੀਤੀ ਜਾਂਦੀ ਹੈ। ਮੇਥੀ ਦੇ ਪੱਤਿਆਂ ਨੂੰ ਪੀਸ ਕੇ ਵਾਲਾਂ ’ਤੇ ਲਗਾਉਣ ਨਾਲ ਵਾਲ ਕਾਲੇ, ਸੰਘਣੇ ਅਤੇ ਚਮਕਦਾਰ ਹੋ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...