November 17, 2026, 7:51 am
----------- Advertisement -----------
HomeNewsLatest Newsਪ੍ਰਦੂਸ਼ਣ ਅਤੇ ਖ਼ਰਾਬ ਹਵਾ ਦੀ ਗੁਣਵੱਤਾ ਲਈ ਕਿਸਾਨਾਂ ਨੂੰ ਦੋਸ਼ ਦੇਣਾ ਸਰਾਸਰ...

ਪ੍ਰਦੂਸ਼ਣ ਅਤੇ ਖ਼ਰਾਬ ਹਵਾ ਦੀ ਗੁਣਵੱਤਾ ਲਈ ਕਿਸਾਨਾਂ ਨੂੰ ਦੋਸ਼ ਦੇਣਾ ਸਰਾਸਰ ਗ਼ਲਤ: ਪ੍ਰਤਾਪ ਸਿੰਘ ਬਾਜਵਾ

Published on

----------- Advertisement -----------

ਚੰਡੀਗੜ੍ਹ, 3 ਨਵੰਬਰ 2022 : – ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਅਤੇ ਪੰਜਾਬ ਰਾਜ ਸਰਕਾਰਾਂ ਦੋਵਾਂ ਨੂੰ ਪ੍ਰਦੂਸ਼ਣ ਅਤੇ ਹਵਾ ਦੀ ਖ਼ਰਾਬ ਦੀ ਗੁਣਵੱਤਾ ਲਈ ਜ਼ਿੰਮੇਵਾਰ ਠਹਿਰਾਇਆ ਹੈ ।

ਬਾਜਵਾ ਨੇ ਕਿਹਾ ਕਿ ਇੰਜ ਜਾਪਦਾ ਹੈ ਜਿਵੇਂ ਆਪ ਦੀ ਪੰਜਾਬ ਅਤੇ ਦਿੱਲੀ ਸਰਕਾਰ ਅਤੇ ਭਾਜਪਾ ਦੀ ਕੇਂਦਰ ਸਰਕਾਰ ਵਿੱਚ ਇਸ ਸਮੱਸਿਆ ਦੇ ਹੱਲ ਲਈ ਕੋਈ ਤਾਲਮੇਲ ਨਹੀਂ ਹੈ, ਜਿਸ ਕਰ ਕੇ ਦਿੱਲੀ ਦੇ ਲੋਕ ਇਸ ਵਾਤਾਵਰਨ ਸੰਕਟ ਨੂੰ ਝੱਲ ਰਹੇ ਹਨ । ਹਾਲਾਂਕਿ ਭਾਜਪਾ ਅਤੇ ‘ਆਪ’ ਦੋਵੇਂ ਸਰਕਾਰਾਂ ਇਹ ਸਾਬਤ ਕਰਨ ਲਈ ਓਵਰਟਾਈਮ ਕੰਮ ਕਰ ਰਹੀਆਂ ਹਨ ਕਿ ਦਿੱਲੀ, ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਅਤੇ ਆਸ ਪਾਸ ਦੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਦੇ ਮਾੜੇ ਹਵਾ ਗੁਣਵੱਤਾ ਸੂਚਕਾਂਕ (ਏਆਈਆਰ) ਲਈ ਮੁੱਖ ਤੌਰ ‘ਤੇ ਕਿਸਾਨ ਜ਼ਿੰਮੇਵਾਰ ਹਨ । ਉਨ੍ਹਾਂ ਕਿਹਾ ਹਰ ਰੋਜ਼ ਮੀਡੀਆ ਵੀ ਪੰਜਾਬ ਅਤੇ ਹੋਰ ਥਾਵਾਂ ‘ਤੇ ਪਰਾਲੀ ਸਾੜਨ ਦੇ ਮਾਮਲਿਆਂ ਬਾਰੇ ਰਿਪੋਰਟਾਂ ਨਸ਼ਰ ਕਰ ਰਿਹਾ ਹੈ ਜਿਵੇਂ ਕਿ ਹਵਾ ਦੀ ਮਾੜੀ ਗੁਣਵੱਤਾ ਲਈ ਕਿਸਾਨ ਹੀ ਜ਼ਿੰਮੇਵਾਰ ਹਨ ।

ਬਾਜਵਾ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਦੀਆਂ ਕੇਂਦਰ ਅਤੇ ‘ਆਪ’ ਸਰਕਾਰਾਂ ਸੁਪਰੀਮ ਕੋਰਟ ਦੇ ਫ਼ੈਸਲਿਆਂ ਦੀ ਪਾਲਨਾ ਕਰਨ ‘ਚ ਨਾਕਾਮ ਰਹੀਆਂ ਹਨ, ਜਿਸ ‘ਚ ਸਪਸ਼ਟ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਦੇ ਪ੍ਰਬੰਧਨ ਲਈ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ “ਮੈਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਨਾ ਕਰਨ ਵਿੱਚ ਪੂਰੀ ਤਰਾਂ ਅਸਫ਼ਲ ਕਿਉਂ ਰਹੇ ਹਨ ?”
ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਸਪਸ਼ਟ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਪਰਾਲੀ ਸਾੜਨ ਨਾਲ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਰਫ਼ 4 ਤੋਂ 10 ਫ਼ੀਸਦੀ ਪ੍ਰਦੂਸ਼ਣ ਹੁੰਦਾ ਹੈ । ਸੁਪਰੀਮ ਕੋਰਟ ਨੇ ਕਿਹਾ ਕਿ ਬਾਕੀ ਪ੍ਰਦੂਸ਼ਣ ਦਿੱਲੀ ਵਿੱਚ ਵਾਹਨਾਂ ਅਤੇ ਉਦਯੋਗਿਕ ਪ੍ਰਦੂਸ਼ਣ ਕਾਰਨ ਹੋਇਆ ਹੈ। ਫਿਰ ਮੋਦੀ ਸਰਕਾਰ ਅਤੇ ਕੇਜਰੀਵਾਲ ਸਰਕਾਰ ਦੋਵੇਂ ਇਸ ‘ਤੇ ਚੁੱਪ ਕਿਉਂ ਹਨ?

ਬਾਜਵਾ ਨੇ ਕਿਹਾ ਕਿ ਕਿਸ ਗੱਲ ਨੇ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਦੇ ਕਿਸਾਨਾਂ ਨੂੰ 2500 ਪ੍ਰਤੀ ਏਕੜ ਪ੍ਰੋਤਸਾਹਨ ਦੇਣ ਤੋਂ ਮਨਾਂ ਕਰ ਦਿੱਤਾ ਹੈ । ਬਾਜਵਾ ਨੇ ਕਿਹਾ ਕਿ ਇੱਥੋਂ ਤੱਕ ਕਿ ਹਰਿਆਣਾ ਦੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੀ ਕਿਸਾਨਾਂ ਨੂੰ ਫ਼ਸਲਾਂ ਦੀ ਪਰਾਲੀ ਜਾਂ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਢੁਕਵਾਂ ਮੁਆਵਜ਼ਾ ਦੇਣ ਵਿੱਚ ਅਸਫ਼ਲ ਰਹਿਣ ਲਈ ਬਰਾਬਰ ਜ਼ਿੰਮੇਵਾਰ ਹੈ।

ਬਾਜਵਾ ਨੇ ਕਿਹਾ ਕਿ ਇਹ ਦੇਸ਼ ਦੇ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਕਿ ਉਹ ਦੁਨੀਆ ਵਿਚ ਸਾਹ ਲੈਣ ਅਤੇ ਜਿਉਂਦੇ ਰਹਿਣ ਲਈ ਸ਼ੁੱਧ ਅਤੇ ਮਿਆਰੀ ਆਕਸੀਜਨ ਪ੍ਰਾਪਤ ਕਰੇ । ਉਨ੍ਹਾਂ ਕਿਹਾ ਕਿ ਕੇਂਦਰ ਦੇ ਨਾਲ-ਨਾਲ ਦਿੱਲੀ ਅਤੇ ਪੰਜਾਬ ਦੀਆਂ ਸਰਕਾਰਾਂ ਆਮ ਆਦਮੀ ਲਈ ਸਾਹ ਲੈਣ ਵਾਲੀ ਹਵਾ ਨੂੰ ਯਕੀਨੀ ਬਣਾਉਣ ਵਿੱਚ ਨਾਕਾਮ ਰਹੀਆਂ ਹਨ। ਹਵਾ ਦੇ ਪ੍ਰਦੂਸ਼ਣ ਨਾਲ ਲੋਕ ਸਾਹ ਦੀਆਂ ਭਿਆਨਕ ਬਿਮਾਰੀਆਂ ਨਾਲ ਪੀੜਤ ਹੋ ਰਹੇ ਹਨ ਅਤੇ ਬੱਚੇ ਅਤੇ ਬਜ਼ੁਰਗ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...