September 11, 2026, 3:13 pm
----------- Advertisement -----------
HomeNewsBreaking Newsਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 4 ਨਵੰਬਰ 2022 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪਿ੍ਰਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਉਸਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸਦੇ ਖਿਲਾਫ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸੀ ਏ.ਐਸ.ਆਈ. ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...