September 9, 2026, 11:49 am
----------- Advertisement -----------
HomeNewsLatest News5 ਨਵੰਬਰ ਨੂੰ ਪੀ.ਐਮ ਮੋਦੀ ਦੀ ਪੰਜਾਬ ਫੇਰੀ ਖਿਲਾਫ ਕਿਸਾਨ ਪੁਤਲਾ ਫੂਕ...

5 ਨਵੰਬਰ ਨੂੰ ਪੀ.ਐਮ ਮੋਦੀ ਦੀ ਪੰਜਾਬ ਫੇਰੀ ਖਿਲਾਫ ਕਿਸਾਨ ਪੁਤਲਾ ਫੂਕ ਕੇ ਕਰਨਗੇ ਪ੍ਰਦਰਸ਼ਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ‘ਚ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ ‘ਚ ਪਹੁੰਚਣਗੇ ਅਤੇ ਡੇਰਾ ਮੁਖੀ ਬਿਆਸ ਨਾਲ ਵੀ ਮੁਲਾਕਾਤ ਕਰਨਗੇ। ਇਹ ਸਿਆਸੀ ਦੌਰਾ ਹੋ ਸਕਦਾ ਹੈ ਪਰ ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ। ਕਿਸਾਨਾਂ ਨੇ ਡੇਰਾ ਮੁਖੀ ਨੂੰ ਵੀ ਉਨ੍ਹਾਂ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ।
ਇਸ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਦੇ ਡੇਰਿਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲਖੀਮਪੁਰ ਖੇੜੀ ਵਿੱਚ ਗ੍ਰਹਿ ਮੰਤਰੀ ਦੇ ਪੁੱਤਰ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ। ਦਿੱਲੀ ਵਿੱਚ ਮਰਨ ਵਾਲੇ ਕਿਸਾਨਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ। ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਣਗੇ, ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...