ਅੰਮ੍ਰਿਤਸਰ ‘ਚ ਪ੍ਰਦਰਸ਼ਨ ਕਰੇ ਰਹੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਸ਼ੁੱਕਰਵਾਰ ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਦਿੱਲੀ ਤੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਤਜਿੰਦਰ ਬੱਗਾ ਨੇ ਟਵੀਟ ਕਰ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਿਆ ਹੈ।

ਬੱਗਾ ਨੇ ਟਵੀਟ ਕਰਦਿਆਂ ਆਖਿਆ ਕਿ “ਮ੍ਰਿਤਕ ਸੁਧੀਰ ਸੂਰੀ ਦੇ ਜੋ ਕਰੀਬੀ ਸਨ ਉਨ੍ਹਾਂ ਨੇ 4 ਦਿਨ ਪਹਿਲਾਂ ਹੀ ਸੂਰੀ ਦੇ ਕਤਲ ਦਾ ਸ਼ੱਕ ਜ਼ਾਹਰ ਕੀਤਾ ਸੀ ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਖਾਲਿਸਤਾਨੀ ਪਿਆਰ ਨੇ ਇਕ ਹੋਰ ਹਿੰਦੂ ਨੇਤਾ ਨੂੰ ਮਰਵਾ ਦਿੱਤਾ। ਬੱਗਾ ਨੇ ਕਿਹਾ ਕਿ ਚੋਣਾਂ ‘ਚ ਖਾਲਿਸਤਾਨੀਆਂ ਦੇ ਘਰ ਸੋ ਕੇ ਕੇਜਰੀਵਾਲ ਨੇ ਆਪਣਾ ਖਾਲਿਸਤਾਨੀ ਪ੍ਰੇਮ ਜੱਗਜ਼ਾਹਰ ਕਰ ਦਿੱਤਾ ਹੈ।”
ਦੱਸ ਦਈਏ ਕਿ ਪੰਜਾਬ ਦੇ ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਦੀ ਪੁਲਿਸ ਸੁਰੱਖਿਆ ਦੇ ਬਾਵਜੂਦ ਉਸ ਨੂੰ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਦੋ ਵਾਰ ਗੋਲੀ ਮਾਰ ਦਿੱਤੀ ਗਈ। ਉਹ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਹਾਲਾਂਕਿ ਗੋਲੀ ਚਲਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਕਤਲ ਵਿੱਚ ਵਰਤੀ ਗਈ ਪਿਸਤੌਲ ਵੀ ਬਰਾਮਦ ਹੋਈ ਹੈ।












