October 1, 2026, 4:56 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ, ਮਾਮਲੇ ਦੀ ਗੰਭੀਰਤਾ...

ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ, ਮਾਮਲੇ ਦੀ ਗੰਭੀਰਤਾ ਨਾਲ ਚੱਲ ਰਹੀ ਜਾਂਚ,ਲੋਕਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ‘ਚ ਸ਼ੁੱਕਰਵਾਰ ਸ਼ਾਮ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੇ ਸਮੇਂ ਉਹ ਆਪਣੇ ਸਾਥੀਆਂ ਨਾਲ ਮੂਰਤੀਆਂ ਦੀ ਬੇਅਦਬੀ ਦੇ ਵਿਰੋਧ ਵਿੱਚ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਇਹ ਘਟਨਾ ਮਜੀਠਾ ਰੋਡ ‘ਤੇ ਗੋਪਾਲ ਮੰਦਰ ਨੇੜੇ ਵਾਪਰੀ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸਫ਼ਲਤਾ ਨਹੀਂ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।

ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਪੰਜਾਬ ਬੰਦ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਿਸੇ ਹਿੰਦੂ ਨੇਤਾ ਦੀ ਹੱਤਿਆ ਕੀਤੀ ਗਈ ਹੋਵੇ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਲਗਾਤਾਰ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਦੇ ਕਤਲ ਨੂੰ ਲੈ ਕੇ ਅੱਜ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਵੀ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਗੋਪਾਲ ਮੰਦਰ ਦੇ ਵਿਵਾਦ ਨੂੰ ਲੈ ਕੇ ਧਰਨੇ ‘ਤੇ ਬੈਠੇ ਸਨ। ਇਸ ਦੌਰਾਨ ਸੰਦੀਪ ਸੰਨੀ ਨਾਮ ਦੇ ਵਿਅਕਤੀ ਨੇ ਆਪਣੇ ਲਾਇਸੰਸੀ .32 ਬੋਰ ਦੇ ਪਿਸਤੌਲ ਨਾਲ ਸੁਧੀਰ ਸੂਰੀ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਅਸੀਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ, ਅੰਮ੍ਰਿਤਸਰ ਵਿੱਚ ਸਥਿਤੀ ਕਾਬੂ ਹੇਠ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਕਿਸੇ ਵੀ ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਨਾ ਫੈਲਾਉਣ ਅਤੇ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...