November 14, 2026, 4:16 pm
----------- Advertisement -----------
HomeNewsLatest Newsਸੁਧੀਰ ਸੂਰੀ ਕਤਲ ਮਾਮਲਾ:ਡੀਜੀਪੀ ਨੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ...

ਸੁਧੀਰ ਸੂਰੀ ਕਤਲ ਮਾਮਲਾ:ਡੀਜੀਪੀ ਨੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ

Published on

----------- Advertisement -----------

ਚੰਡੀਗੜ/ਅੰਮ੍ਰਿਤਸਰ, 4 ਨਵੰਬਰ: ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮ੍ਰਿਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ। ਉਨਾਂ ਦੱਸਿਆ ਕਿ ਕਥਿਤ ਦੋਸ਼ੀ ਵਿਅਕਤੀ, ਜੋ ਕਿ ਗੋਪਾਲ ਮੰਦਿਰ, ਅੰਮ੍ਰਿਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਦੇ ਕਬਜੇ ਵਿੱਚੋਂ ਵਾਤਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੁਪਹਿਰ 3.40 ਵਜੇ ਦੇ ਕਰੀਬ , ਅੰਮ੍ਰਿਤਸਰ ਦੇ ਗੋਪਾਲ ਨਗਰ ’ਚ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠਾ ਸੀ, ਜਦੋਂ ਉਸ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਐਸਕਾਰਟ ਹਸਪਤਾਲ ਅੰਮਿ੍ਰਤਸਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ । ਡੀਜੀਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮਿ੍ਰਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਡੀਜੀਪੀ ਨੇ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਦੇ ਮਿਸਾਲੀ ਰਿਕਾਰਡ ਬਾਰੇ ਦੱਸਦਿਆਂ ਮੀਡੀਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲੇਟਫਾਰਮਾਂ ਜਾਂ ਸੋਸ਼ਲ ਮੀਡੀਆ ‘ਤੇ ਗ਼ੈਰ-ਪ੍ਰਮਾਣਿਤ ਗੱਲਾਂ/ਖਬਰਾਂ ਪੋਸਟ ਕਰਨ ਤੋਂ ਗੁਰੇਜ ਕਰਨ ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਉਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਉਹ ਇਸ ਮਾਮਲੇ ਵਿੱਚ ਹੋ ਰਹੀਆਂ ਕਾਰਵਾਈਆਂ ਬਾਰੇ ਅੱਪਡੇਟ ਕਰਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...