September 4, 2026, 8:52 pm
----------- Advertisement -----------
HomeNewsEntertainmentਨੋਰਾ ਫਤੇਹੀ ਦੀ ਹੌਟ ਵੀਡੀਓ ਸੋਸ਼ਲ ਮੀਡੀਆ 'ਤੇ ਮਚਾ ਰਹੀ ਹੈ ਧਮਾਲ,...

ਨੋਰਾ ਫਤੇਹੀ ਦੀ ਹੌਟ ਵੀਡੀਓ ਸੋਸ਼ਲ ਮੀਡੀਆ ‘ਤੇ ਮਚਾ ਰਹੀ ਹੈ ਧਮਾਲ, ਦੇਖ ਤੁਸੀ ਵੀ ਰਹਿ ਜਾਓਗੇ ਹੈਰਾਨ

Published on

----------- Advertisement -----------

ਬਾਲੀਵੁੱਡ ਅਦਾਕਾਰਾ ਅਤੇ ਡਾਂਸ ਨੋਰਾ ਫਤੇਹੀ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਆਪਣੇ ਸ਼ਾਨਦਾਰ ਡਾਂਸ ਅਤੇ ਖੂਬਸੂਰਤੀ ਲਈ ਜਾਣੀ ਜਾਂਦੀ ਨੋਰਾ ਆਪਣੇ ਸਟਾਈਲ ਨਾਲ ਲੋਕਾਂ ਨੂੰ ਦੀਵਾਨਾ ਬਣਾਉਂਦੀ ਰਹਿੰਦੀ ਹੈ। ਹਾਲ ਹੀ ‘ਚ ਸਿਧਾਰਥ ਮਲਹੋਤਰਾ ਅਤੇ ਅਜੇ ਦੇਵਗਨ ਦੀ ਫਿਲਮ ‘ਥੈਂਕ ਗੌਡ’ ‘ਚ ਨਜ਼ਰ ਆਈ ਅਦਾਕਾਰਾ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਸਿਲਸਿਲੇ ‘ਚ ਹਾਲ ਹੀ ‘ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਪ੍ਰਸ਼ੰਸਕਾਂ ਨਾਲ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ। ਕੁਝ ਸਮਾਂ ਪਹਿਲਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੇ ਗਏ ਇਸ ਵੀਡੀਓ ‘ਚ ਨੋਰਾ ਸਮੁੰਦਰ ਦੇ ਵਿਚ ਯਾਟ ‘ਤੇ ਛੁੱਟੀਆਂ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ।

ਇੰਨਾ ਹੀ ਨਹੀਂ ਇਸ ਦੌਰਾਨ ਉਹ ਯਾਟ ‘ਤੇ ਮੌਜੂਦ ਆਪਣੇ ਦੋਸਤਾਂ ਨਾਲ ਡਾਂਸ ਕਰਦੀ ਵੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਅਦਾਕਾਰਾ ਦੇ ਸ਼ਾਨਦਾਰ ਡਾਂਸ ਮੂਵ ਨੂੰ ਦੇਖ ਕੇ ਪ੍ਰਸ਼ੰਸਕ ਇਕ ਵਾਰ ਫਿਰ ਤੋਂ ਉਨ੍ਹਾਂ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਤਾਜ਼ਾ ਵੀਡੀਓ ‘ਚ ਅਦਾਕਾਰਾ ਕਾਫੀ ਕਿਲਰ ਨਜ਼ਰ ਆ ਰਹੀ ਹੈ। ਨੋਰਾ ਯਾਟ ‘ਤੇ ਆਪਣੇ ਦੋਸਤਾਂ ਨਾਲ ਵੱਖ-ਵੱਖ ਡਾਂਸ ਮੂਵ ਕਰਦੀ ਨਜ਼ਰ ਆ ਰਹੀ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਅਦਾਕਾਰਾ ਦੇ ਕਾਤਲ ਡਾਂਸ ਮੂਵਜ਼ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੇ ਹਨ। ਇੱਕ ਵਧੀਆ ਡਾਂਸਰ ਹੋਣ ਤੋਂ ਇਲਾਵਾ ਇਹ ਅਦਾਕਾਰਾ ਕਈ ਰਿਐਲਿਟੀ ਸ਼ੋਅਜ਼ ਵਿੱਚ ਜੱਜ ਵਜੋਂ ਵੀ ਨਜ਼ਰ ਆ ਚੁੱਕੀ ਹੈ। ਅਭਿਨੇਤਰੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਥੈਂਕ ਗੌਡ’ ਦੇ ਗੀਤ ‘ਚ ਨਜ਼ਰ ਆਈ ਸੀ। ਇਸ ਦੇ ਨਾਲ ਹੀ ਅਦਾਕਾਰਾ ਸਾਲ 2023 ‘ਚ ਆਉਣ ਵਾਲੀ ਫਿਲਮ ‘100%’ ‘ਚ ਮੁੱਖ ਭੂਮਿਕਾ ‘ਚ ਨਜ਼ਰ ਆਉਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...