November 15, 2026, 5:45 pm
----------- Advertisement -----------
HomeNewsEntertainmentਸੋਨਾਕਸ਼ੀ ਸਿਨਹਾ ਅਤੇ ਹੁਮਾ ਕੁਰੈਸ਼ੀ ਦੀ ਫਿਲਮ 'Double XL' ਨੇ ਪਹਿਲੇ ਦਿਨ...

ਸੋਨਾਕਸ਼ੀ ਸਿਨਹਾ ਅਤੇ ਹੁਮਾ ਕੁਰੈਸ਼ੀ ਦੀ ਫਿਲਮ ‘Double XL’ ਨੇ ਪਹਿਲੇ ਦਿਨ ਕਮਾਏ ਇੰਨੇ ਕਰੋੜ

Published on

----------- Advertisement -----------

ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਹੁਮਾ ਕੁਰੈਸ਼ੀ ਦੀ ਫਿਲਮ ‘ਡਬਲ ਐਕਸਐੱਲ’ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਫਿਲਮ ਨੂੰ ਲੈ ਕੇ ਕਾਫੀ ਚਰਚਾ ਸੀ। ਹਾਲਾਂਕਿ ਫਿਲਮ ਨੂੰ ਜ਼ਿਆਦਾ ਰਿਵਿਊ ਨਹੀਂ ਮਿਲੇ ਹਨ। ਸੋਨਾਕਸ਼ੀ ਸਿਨਹਾ ਅਤੇ ਹੁਮਾ ਕੁਰੈਸ਼ੀ ਫਿਲਮ ਵਿੱਚ ਪਲੱਸ ਸਾਈਜ਼ ਔਰਤਾਂ ਦੀ ਭੂਮਿਕਾ ਨਿਭਾਉਂਦੀਆਂ ਹਨ। ਹਾਲ ਹੀ ‘ਚ ਰਿਲੀਜ਼ ਹੋਈ ਇਸ ਫਿਲਮ ਨੂੰ ਲੈ ਕੇ ਲੋਕਾਂ ‘ਚ ਕਾਫੀ ਚਰਚਾ ਸੀ। ਇਸ ਦੇ ਨਾਲ ਹੀ ਫਿਲਮ ਦੀ ਪਹਿਲੇ ਦਿਨ ਦੀ ਕਮਾਈ ਵੀ ਹਰ ਕੋਈ ਜਾਣਨ ਦੀ ਇੱਛਾ ਰੱਖਦਾ ਹੈ। ਪਿਛਲੇ ਸ਼ੁੱਕਰਵਾਰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਫਿਲਮ ‘ਡਬਲ ਐਕਸਐੱਲ’ ਨੂੰ ਲੈ ਕੇ ਕਾਫੀ ਲੰਬੀ ਚਰਚਾ ਹੋਈ। ਇਸ ਫਿਲਮ ਨੂੰ ਸੋਨਾਕਸ਼ੀ ਸਿਨਹਾ ਅਤੇ ਹੁਮਾ ਕੁਰੈਸ਼ੀ ਨੇ ਇਕੱਠੇ ਪ੍ਰਮੋਟ ਕੀਤਾ ਸੀ।

ਹਾਲਾਂਕਿ ਪਲੱਸ ਸਾਈਜ਼ ਪ੍ਰਤੀ ਸਮਾਜ ਦੇ ਰਵੱਈਏ ਨੂੰ ਦਰਸਾਉਂਦੀ ਇਸ ਫਿਲਮ ਨੂੰ ਵੀ ਬਹੁਤਾ ਹੁੰਗਾਰਾ ਨਹੀਂ ਮਿਲਿਆ। ਮੀਡੀਆ ਰਿਪੋਰਟਾਂ ਮੁਤਾਬਕ ਫਿਲਮ ਨੇ ਪਹਿਲੇ ਦਿਨ ਸਿਰਫ 25 ਲੱਖ ਦਾ ਹੀ ਕਲੈਕਸ਼ਨ ਕੀਤਾ ਹੈ। ਇਹ ਅੰਕੜਾ ਸਾਫ਼ ਦਰਸਾ ਰਿਹਾ ਹੈ ਕਿ ਪਹਿਲੇ ਦਿਨ ਇਸ ਫ਼ਿਲਮ ਨੂੰ ਦੇਖਣ ਲਈ 50 ਹਜ਼ਾਰ ਤੋਂ ਵੀ ਘੱਟ ਲੋਕਾਂ ਨੇ ਸਿਨੇਮਾਘਰਾਂ ਦਾ ਰੁਖ਼ ਕੀਤਾ ਹੋਵੇਗਾ। ‘ਡਬਲ ਐਕਸਐੱਲ’ ਦਾ ਟ੍ਰੇਲਰ ਕੁਝ ਦਿਨ ਪਹਿਲਾਂ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਇਸ ਫਿਲਮ ‘ਚ ਹੁਮਾ ਕੁਰੈਸ਼ੀ ਅਤੇ ਸੋਨਾਕਸ਼ੀ ਸਿਨਹਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਈਆਂ ਹਨ।

ਇਸ ਫਿਲਮ ਵਿੱਚ ਦੋ ਪਲੱਸ ਸਾਈਜ਼ ਔਰਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਬਾਡੀ ਸ਼ੇਮਿੰਗ ਨਾਲ ਜੂਝਦਿਆਂ ਦੇਖਿਆ ਗਿਆ ਸੀ। ‘ਡਬਲ ਐਕਸਐੱਲ’ ਅਜਿਹੀ ਫਿਲਮ ਹੈ, ਜੋ ਫੈਟ ਫੋਬੀਆ ਵਰਗੇ ਗੰਭੀਰ ਵਿਸ਼ੇ ਨੂੰ ਬਹੁਤ ਹੀ ਹਲਕੇ-ਫੁਲਕੇ ਢੰਗ ਨਾਲ ਸਾਰਿਆਂ ਦੇ ਸਾਹਮਣੇ ਪੇਸ਼ ਕਰਦੀ ਹੈ। ਫਿਲਮ ‘ਚ ਭਾਵਨਾਵਾਂ ਦੇ ਨਾਲ-ਨਾਲ ਕਾਮੇਡੀ ਅਤੇ ਹਾਸਰਸ ਵੀ ਭਰਪੂਰ ਹੈ। ਫਿਲਮ ‘ਚ ਸੋਨਾਕਸ਼ੀ ਅਤੇ ਹੁਮਾ ਤੋਂ ਇਲਾਵਾ ਜ਼ਹੀਰ ਇਕਬਾਲ ਅਤੇ ਮਹਤ ਰਾਘਵੇਂਦਰ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...