September 8, 2026, 5:52 am
----------- Advertisement -----------
HomeNewsLatest Newsਪੰਜ ਤੱਤਾਂ 'ਚ ਵਿਲੀਨ ਹੋਏ ਆਜ਼ਾਦ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ...

ਪੰਜ ਤੱਤਾਂ ‘ਚ ਵਿਲੀਨ ਹੋਏ ਆਜ਼ਾਦ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ

Published on

----------- Advertisement -----------

ਆਜ਼ਾਦ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਦੇ ਰਹਿਣ ਵਾਲੇ 106 ਸਾਲਾ ਸ਼ਿਆਮ ਸਰਨ ਨੇਗੀ ਨੇ ਸ਼ੁੱਕਰਵਾਰ ਦੇਰ ਰਾਤ ਆਖਰੀ ਸਾਹ ਲਏ। ਸ਼ਿਆਮ ਸਰਨ ਨੇਗੀ ਨੇ ਬੁੱਧਵਾਰ ਨੂੰ 14ਵੀਂ ਵਿਧਾਨ ਸਭਾ ਲਈ ਕਲਪਾ ਸਥਿਤ ਆਪਣੇ ਘਰ ਤੋਂ ਬੈਲਟ ਪੇਪਰ ਰਾਹੀਂ ਵੋਟ ਪਾਈ। ਜ਼ਿਲ੍ਹਾ ਚੋਣ ਅਧਿਕਾਰੀ ਆਬਿਦ ਹੁਸੈਨ ਨੇ ਦੱਸਿਆ ਕਿ ਨੇਗੀ ਨੇ 2022 ਦੀਆਂ ਹਿਮਾਚਲ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਬੂਥ ‘ਤੇ ਜਾ ਕੇ ਆਪਣੀ ਵੋਟ ਪਾਉਣ ਦੀ ਇੱਛਾ ਜ਼ਾਹਰ ਕੀਤੀ ਸੀ, ਪਰ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਦੇ ਘਰ ਪੋਸਟਲ ਬੈਲਟ ਪੇਪਰ ਰਾਹੀਂ ਵੋਟਿੰਗ ਕਰਵਾਈ ਗਈ। ਇਸ ਤਰ੍ਹਾਂ ਉਹ ਦੁਨੀਆਂ ਛੱਡਣ ਤੋਂ ਪਹਿਲਾਂ ਵੀ ਆਪਣਾ ਫਰਜ਼ ਨਿਭਾਉਂਦੇ ਹੋਏ ਗਏ।
ਸ਼ਿਆਮ ਸਰਨ ਨੇਗੀ ਪੂਰੇ ਪਰਿਵਾਰ ਨੂੰ ਛੱਡ ਕੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। 106 ਸਾਲਾ ਨੇਗੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਪੁਲਿਸ ਦੀ ਟੁਕੜੀ ਅਤੇ ਹੋਮ ਗਾਰਡ ਦੇ ਜਵਾਨਾਂ ਨੇ ਹਵਾ ਵਿੱਚ ਗੋਲੀਆਂ ਚਲਾ ਕੇ ਸਲਾਮੀ ਦਿੱਤੀ। ਡੀਸੀ ਕਿਨੌਰ ਆਬਿਦ ਹੁਸੈਨ ਸਾਦਿਕ ਨੇਗੀ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ ਅਤੇ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ। ਘਰ ਤੋਂ ਸ਼ਮਸ਼ਾਨਘਾਟ ਤੱਕ ਕਰੀਬ 16 ਕਿਲੋਮੀਟਰ ਦੀ ਅੰਤਿਮ ਯਾਤਰਾ ‘ਚ ਹਜ਼ਾਰਾਂ ਲੋਕ ਸ਼ਾਮਿਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...