May 31, 2026, 10:56 pm
----------- Advertisement -----------
HomeNewsEntertainmentਬਾਲੀਵੁਡ ਦੇ ਇਸ ਅਦਾਕਾਰ ਨਾਲ ਰੋਮਾਂਸ ਕਰਨਾ ਚਾਹੁੰਦੀ ਹੈ ਮਿਸ ਯੂਨੀਵਰਸ ਹਰਨਾਜ਼...

ਬਾਲੀਵੁਡ ਦੇ ਇਸ ਅਦਾਕਾਰ ਨਾਲ ਰੋਮਾਂਸ ਕਰਨਾ ਚਾਹੁੰਦੀ ਹੈ ਮਿਸ ਯੂਨੀਵਰਸ ਹਰਨਾਜ਼ ਸੰਧੂ

Published on

----------- Advertisement -----------

ਹਰਨਾਜ਼ ਸੰਧੂ ਨੇ 70ਵਾਂ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤ ਕੇ ਦੇਸ਼ ਲਈ ਇਤਿਹਾਸ ਰਚਿਆ ਹੈ। ਜ਼ਿਕਰਯੋਗ ਹੈ ਕਿ 21 ਸਾਲ ਬਾਅਦ ਮਿਸ ਯੂਨੀਵਰਸ ਦਾ ਖਿਤਾਬ ਭਾਰਤ ਦੀ ਝੋਲੀ ‘ਚ ਆਇਆ ਹੈ। ਇਸ ਮੁਕਾਬਲੇ ਵਿੱਚ 21 ਸਾਲਾ ਹਰਨਾਜ਼ ਨੇ 80 ਮੁਕਾਬਲੇਬਾਜ਼ਾਂ ਨੂੰ ਹਰਾਇਆ। ਉਸ ਨੂੰ 2020 ਦੀ ਮਿਸ ਯੂਨੀਵਰਸ ਮੈਕਸੀਕੋ ਦੀ ਐਂਡਰੀਆ ਮੇਜ਼ਾ ਨੇ ਤਾਜ ਪਹਿਨਾਇਆ ਸੀ। ਦੱਸ ਦਈਏ ਕਿ ਦੇਸ਼ ਲਈ ਮਿਸ ਯੂਨੀਵਰਸ 2021 ਦਾ ਤਾਜ ਜਿੱਤਣ ਵਾਲੀ ਹਰਨਾਜ਼ ਸੰਧੂ ਬਾਲੀਵੁੱਡ ਦੇ ਕਿੰਗ ਖ਼ਾਨ ਯਾਨੀਕਿ ਸ਼ਾਹਰੁਖ਼ ਖ਼ਾਨ ਦੀ ਬਹੁਤ ਵੱਡੀ ਫੈਨ ਹੈ ਅਤੇ ਉਸ ਦਾ ਸੁਫਨਾ ਹੈ ਕਿ ਉਹ ਬਾਲੀਵੁੱਡ ਦੇ ਕਿੰਗ ਖ਼ਾਨ ਅਤੇ ਫਿਲਮਕਾਰ ਸੰਜੇ ਲੀਲਾ ਭੰਸਾਲੀ ਨਾਲ ਕੰਮ ਕਰੇ।

ਹਰਨਾਜ਼ ਸੰਧੂ ਨੇ ਫਿਲਮੀ ਦੁਨੀਆ ‘ਚ ਕਦਮ ਰੱਖਣ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਹਰਨਾਜ਼ ਨੇ ਦੱਸਿਆ ਕਿ ਉਹ ਸ਼ਾਹਰੁਖ਼ ਖਾਨ ਦਾ ਬਹੁਤ ਸਤਿਕਾਰ ਕਰਦੀ ਹੈ ਅਤੇ ਉਹ ਉਸ ਨਾਲ ਆਪਣਾ ਬਾਲੀਵੁੱਡ ਸਫਰ ਸ਼ੁਰੂ ਕਰਨਾ ਚਾਹੁੰਦੀ ਹੈ। ਹਰਨਾਜ਼ ਸੰਧੂ ਨੇ ਕਿਹਾ, “ਮੈਂ ਇੱਕ ਅਜਿਹੀ ਇਨਸਾਨ ਹਾਂ ਜੋ ਕਦੇ ਵੀ ਜ਼ਿੰਦਗੀ ਦੀ ਪਲਾਨਿੰਗ ਨਹੀਂ ਕਰਦੀ। ਮੈਂ ਪੇਸ਼ੇ ਤੋਂ ਕਲਾਕਾਰ ਹਾਂ, ਪਿਛਲੇ ਪੰਜ ਸਾਲਾਂ ਤੋਂ ਥੀਏਟਰ ਕਰ ਰਹੀ ਹਾਂ। ਮੈਂ ਸੰਜੇ ਲੀਲਾ ਭੰਸਾਲੀ ਨਾਲ ਕੰਮ ਕਰਨ ਲਈ ਉਤਸੁਕ ਹਾਂ। ਮੈਨੂੰ ਉਨ੍ਹਾਂ ਦੇ ਕੰਮ ਕਰਨ ਦਾ ਤਰੀਕਾ ਪਸੰਦ ਹੈ, ਮੈਨੂੰ ਕੁਆਲਿਟੀ ਤੇ ਕਲਾ ਪਸੰਦ ਹੈ, ਉਨ੍ਹਾਂ ਦੀਆਂ ਫਿਲਮਾਂ ਵਿਚ ਭਾਵਨਾ ਅਤੇ ਡੂੰਘਾਈ ਹੈ।ਸੰਧੂ ਨੇ ਅੱਗੇ ਕਿਹਾ ਕਿ ਮੈਂ ਸ਼ਾਹਰੁਖ ਖਾਨ ਦਾ ਬਹੁਤ ਸਤਿਕਾਰ ਤੇ ਉਨ੍ਹਾਂ ਨਾਲ ਪਿਆਰ ਕਰਦੀ ਹਾਂ। ਉਨ੍ਹਾਂ ਨੇ ਜੋ ਸਖ਼ਤ ਮਿਹਨਤ ਕੀਤੀ ਹੈ ਅਤੇ ਅਜੇ ਵੀ ਕਰ ਰਹੇ ਹਨ, ਮੈਨੂੰ ਲੱਗਦਾ ਹੈ ਕਿ ਇਹ ਕਦੇ ਵੀ ਕਾਫੀ ਨਹੀਂ ਹੈ। ਪਰ ਉਹ ਹਮੇਸ਼ਾ ਜ਼ਮੀਨ ਨਾਲ ਜੁੜੇ ਰਹਿੰਦੇ ਹਨ।

ਉਨ੍ਹਾਂ ਨੇ ਹਮੇਸ਼ਾ ਸਫਲਤਾ ਪ੍ਰਾਪਤ ਕੀਤੀ ਹੈ ਤੇ ਜਿਸ ਤਰ੍ਹਾਂ ਉਹ ਹਰ ਇੰਟਰਵਿਊ ਵਿੱਚ ਗੱਲ ਕਰਦੇ ਹਨ, ਉਹ ਸੱਚਮੁਚ ਮੈਨੂੰ ਪ੍ਰੇਰਿਤ ਕਰਦੇ ਹਨ ਕਿ ਇਹ ਸਿਰਫ ਤੁਹਾਡੇ ਰਵੱਈਏ ਬਾਰੇ ਹੈ ਜੋ ਤੁਹਾਨੂੰ ਜਗ੍ਹਾ ਦਿੰਦਾ ਹੈ। ਉਹ ਇੱਕ ਅਨੋਖੇ ਕਲਾਕਾਰ ਤੇ ਅਨੋਖੇ ਇਨਸਾਨ ਹਨ।ਦੱਸਣਯੋਗ ਹੈ ਕਿ ਹਰਨਾਜ਼ ਸੰਧੂ ਕੋਲ ਮਹਿੰਗੇ ਗਹਿਣੇ ਤੇ ਮਹਿੰਗੇ ਡਿਜ਼ਾਈਨਰ ਕੱਪੜੇ ਵੀ ਹਨ। ਜੇਕਰ ਅਸੀਂ ਆਮਦਨੀ ਦੇ ਸਰੋਤ ਦੀ ਗੱਲ ਕਰੀਏ ਤਾਂ ਹਰਨਾਜ਼ ਇਕ ਮਾਡਲ ਵਜੋਂ ਕਮਾਈ ਕਰਦੀ ਹੈ। ਉਸ ਨੇ ਕਈ ਸੁੰਦਰਤਾ ਮੁਕਾਬਲਿਆਂ ’ਚ ਭਾਗ ਲੈ ਕੇ ਕਾਫੀ ਪੈਸਾ ਵੀ ਕਮਾ ਲਿਆ ਹੈ। ਹਰਨਾਜ਼ ਨੇ ਭਾਰਤ ’ਚ 21 ਸਾਲ ਦੀ ਉਮਰ ਤੋਂ ਵੱਧ ਕਮਾਈ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਹਰਨਾਜ਼ ਆਪਣੇ ਮਾਤਾ-ਪਿਤਾ ਨਾਲ ਚੰਡੀਗੜ੍ਹ ਸਥਿਤ ਆਪਣੇ ਘਰ ’ਚ ਰਹਿੰਦੀ ਸੀ ਤੇ ਹੁਣ ਉਹ ਨਿਊਯਾਰਕ ਸ਼ਿਫਟ ਹੋਣ ਲਈ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...