October 4, 2026, 1:51 am
----------- Advertisement -----------
HomeNewsAutomobilesਟਾਟਾ ਦੀਆਂ ਗੱਡੀਆਂ 7 ਨਵੰਬਰ ਤੋਂ ਹੋਣ ਜਾ ਰਹੀਆਂ ਹਨ ਮਹਿੰਗੀਆਂ: ਸਾਲ...

ਟਾਟਾ ਦੀਆਂ ਗੱਡੀਆਂ 7 ਨਵੰਬਰ ਤੋਂ ਹੋਣ ਜਾ ਰਹੀਆਂ ਹਨ ਮਹਿੰਗੀਆਂ: ਸਾਲ ‘ਚ ਚੌਥੀ ਵਾਰ ਕੀਮਤਾਂ ਵਿੱਚ ਵਾਧਾ

Published on

----------- Advertisement -----------

ਟਾਟਾ ਮੋਟਰਜ਼ ਦੀਆਂ ਕਾਰਾਂ ਹੁਣ ਹੋਰ ਮਹਿੰਗੀਆਂ ਹੋਣ ਜਾ ਰਹੀਆਂ ਹਨ। ਕੰਪਨੀ ਨੇ ਕਿਹਾ ਕਿ ਟਾਟਾ ਮੋਟਰਸ ਯਾਤਰੀ ਵਾਹਨਾਂ ਦੀਆਂ ਕੀਮਤਾਂ ‘ਚ 0.90 ਫੀਸਦੀ ਦਾ ਵਾਧਾ ਕਰਨ ਜਾ ਰਹੀ ਹੈ। ਇਹ ਵਧੀਆਂ ਹੋਈਆਂ ਕੀਮਤਾਂ 7 ਨਵੰਬਰ ਤੋਂ ਲਾਗੂ ਹੋਣਗੀਆਂ। ਟਾਟਾ ਦੇ ਪੈਸੰਜਰ ਵਾਹਨ ਸੈਗਮੈਂਟ ‘ਚ ਸਫਾਰੀ, ਹੈਰੀਅਰ, ਅਲਟਰੋਜ਼, ਨੇਕਸੋਨ, ਟਿਆਗੋ ਅਤੇ ਟਿਗੋਰ ਵਰਗੀਆਂ ਕਾਰਾਂ ਹਨ। ਇਸ ਸਾਲ ਵਿੱਚ ਇਹ ਚੌਥੀ ਵਾਰ ਹੈ ਜਦੋਂ ਟਾਟਾ ਮੋਟਰਜ਼ ਨੇ ਆਪਣੇ ਵਾਹਨਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਟਾਟਾ ਮੋਟਰਜ਼ ਦੇ ਅਨੁਸਾਰ, ਇਸਦੇ ਯਾਤਰੀ ਵਾਹਨਾਂ ਦੀਆਂ ਕੀਮਤਾਂ ਵਿੱਚ ਔਸਤਨ 0.90% ਦਾ ਵਾਧਾ ਹੋਵੇਗਾ। ਹਾਲਾਂਕਿ ਕੀਮਤਾਂ ਕਿੰਨੀਆਂ ਵਧਣਗੀਆਂ, ਇਹ ਵੇਰੀਐਂਟ ਅਤੇ ਮਾਡਲ ਦੇ ਹਿਸਾਬ ਨਾਲ ਹੈ ਯਾਨੀ ਸਾਰੀਆਂ ਗੱਡੀਆਂ ਦੀਆਂ ਕੀਮਤਾਂ ਵੱਖ-ਵੱਖ ਵਧਣਗੀਆਂ।
ਟਾਟਾ ਮੋਟਰਜ਼ ਨੇ ਇਸ ਤੋਂ ਪਹਿਲਾਂ ਜੁਲਾਈ ‘ਚ ਲਾਗਤ ਵਧਣ ਕਾਰਨ ਕੀਮਤਾਂ ‘ਚ ਵਾਧਾ ਕੀਤਾ ਸੀ। ਯਾਤਰੀ ਵਾਹਨਾਂ ਦੀਆਂ ਕੀਮਤਾਂ ਵਿੱਚ 0.55% ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅਪ੍ਰੈਲ ‘ਚ ਵੀ ਕੀਮਤਾਂ ‘ਚ ਕਰੀਬ 1.1 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਜਨਵਰੀ 2022 ‘ਚ ਕੰਪਨੀ ਨੇ ਵੱਖ-ਵੱਖ ਮਾਡਲਾਂ ਅਤੇ ਵੇਰੀਐਂਟਸ ਦੇ ਆਧਾਰ ‘ਤੇ 0.9 ਫੀਸਦੀ ਦਾ ਵਾਧਾ ਕੀਤਾ ਸੀ। ਉਸ ਸਮੇਂ ਵੀ ਇਨਪੁਟ ਲਾਗਤ ਵਧਣ ਕਾਰਨ ਕੀਮਤਾਂ ਵਧੀਆਂ ਸਨ।
ਅਕਤੂਬਰ 2022 ਵਿੱਚ ਟਾਟਾ ਮੋਟਰਜ਼ ਦੀ ਕੁੱਲ ਵਿਕਰੀ 78,335 ਯੂਨਿਟ ਰਹੀ, ਜੋ ਸਾਲ ਦਰ ਸਾਲ 15.49% ਵੱਧ ਹੈ। ਕੰਪਨੀ ਨੇ ਪਿਛਲੇ ਸਾਲ ਇਸੇ ਮਿਆਦ ‘ਚ 67,829 ਵਾਹਨ ਵੇਚੇ ਸਨ। ਅਕਤੂਬਰ ‘ਚ ਟਾਟਾ ਮੋਟਰਜ਼ ਦੀ ਕੁੱਲ ਘਰੇਲੂ ਵਿਕਰੀ ਸਾਲਾਨਾ ਆਧਾਰ ‘ਤੇ 17 ਫੀਸਦੀ ਵਧ ਕੇ 76,537 ਯੂਨਿਟ ਹੋ ਗਈ। ਜੋ ਅਕਤੂਬਰ 2021 ਵਿੱਚ 65,151 ਯੂਨਿਟ ਸੀ।
ਅਕਤੂਬਰ 2022 ਵਿੱਚ, ਟਾਟਾ ਮੋਟਰਜ਼ ਨੇ ਕੁੱਲ 45,423 ਯਾਤਰੀ ਵਾਹਨਾਂ ਨੂੰ ਘਰੇਲੂ ਬਾਜ਼ਾਰ ਵਿੱਚ ਵੇਚਿਆ ਜਿਸ ਵਿੱਚ ਇਲੈਕਟ੍ਰਿਕ ਵਾਹਨ ਵੀ ਸ਼ਾਮਲ ਹਨ। ਜਦੋਂ ਕਿ ਅਕਤੂਬਰ 2021 ਵਿੱਚ, ਕੰਪਨੀ ਨੇ ਘਰੇਲੂ ਬਾਜ਼ਾਰ ਵਿੱਚ ਕੁੱਲ 34,155 ਯਾਤਰੀ ਵਾਹਨ ਵੇਚੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...