September 17, 2026, 9:02 pm
----------- Advertisement -----------
HomeNewsਵੜਿੰਗ ਤੇ ਕੇਜਰੀਵਾਲ ਆਹਮੋ ਸਾਹਮਣੇ, ਪੰਜਾਬ ਦੀਆਂ ਬੱਸਾਂ ਨੂੰ ਲੈ ਕੇ ਹੋਈ...

ਵੜਿੰਗ ਤੇ ਕੇਜਰੀਵਾਲ ਆਹਮੋ ਸਾਹਮਣੇ, ਪੰਜਾਬ ਦੀਆਂ ਬੱਸਾਂ ਨੂੰ ਲੈ ਕੇ ਹੋਈ ਗੱਲਬਾਤ

Published on

----------- Advertisement -----------

ਅੰਮ੍ਰਿਤਸਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ
ਆਹਮੋ ਸਾਹਮਣੇ ਹੋ ਗਏ। ਤੁਹਾਨੂੰ ਦੱਸ ਦਈਏ ਕਿ ਵੜਿੰਗ ਕੇਜਰੀਵਾਲ ਨੂੰ ਆਪਣੀ ਮੰਗਾਂ ਨੂੰ ਲੈ ਕੇ ਮਿਲਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਨ੍ਹਾਂ ਦੀ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਹੋ ਰਹੀ ਸੀ ਤੇ ਹੁਣ ਉਹ ਅੰਮ੍ਰਿਤਸਰ ‘ਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਪਹੁੰਚੇ ਇਸ ਦੌਰਾਨ ਦੋਹਾਂ ਦੀ ਮੁਲਾਕਾਤ ਹੋਈ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਦਿੱਲੀ ਦੇ ਏਅਰਪੋਰਟ ਤੱਕ ਸਿਰਫ਼ ਬਾਦਲਾਂ ਦੀਆਂ ਬੱਸਾਂ ਜਾਂਦੀਆਂ ਹਨ। ਬਾਦਲਾਂ ਦਾ ਪਰਿਵਾਰ ਇਕ ਮਗਰਮੱਛ ਦਾ ਪਰਿਵਾਰ ਹੈ, ਜੋ ਲੋਕਾਂ ਨੂੰ ਲੁੱਟ ਕੇ ਖਾਣ ਦਾ ਕੰਮ ਕਰਦਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਬੱਸ ਪਬਲਿਕ ਬੱਸ ਹੈ, ਉਸ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ ਜਾਂਦਾ? ਉਨ੍ਹਾਂ ਨੇ ਕਿਹਾ ਕਿ ਬਾਦਲ ਦੀਆਂ 35 ਬੱਸਾਂ ਰੋਜ਼ਾਨਾ 27 ਲੱਖ ਰੁਪਏ ਕਮਾ ਰਹੀਆਂ ਹਨ। ਸਾਡੀਆਂ ਬੱਸਾਂ ਨੂੰ ਚੱਲਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾਂਦੀ?

ਕੇਜਰੀਵਾਲ ਨੇ ਰਾਜਾ ਵੜਿੰਗ ਨੂੰ ਕਿਹਾ ਕਿ ਅਸੀਂ ਚੈਕਿੰਗ ਕਰਦੇ ਹੋਏ ਬਾਦਲ ਪਰਿਵਾਰ ਦੀਆਂ 130 ਬੱਸਾਂ ਦਿੱਲੀ ਆਉਣ ਤੋਂ ਰੋਕ ਦਿੱਤੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਉਹ ਆਪ ਇਸ ਦੇ ਬਾਰੇ ਸਾਰੀ ਜਾਣਕਾਰੀ ਏਅਰਪੋਰਟ ਜਾ ਕੇ ਹਾਸਲ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...