September 24, 2026, 3:50 am
----------- Advertisement -----------
HomeNewsBreaking Newsਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ ਕਮੇਟੀ ਦੀ...

ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ ਨੂੰ

Published on

----------- Advertisement -----------

ਚੰਡੀਗੜ੍ਹ, 6 ਨਵੰਬਰ 2022 – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਜੀ- 20 ਸੰਮੇਲਨ ਦੀ ਮਹਤੱਤਾ ਨੂੰ ਵੇਖਦਿਆਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜ਼ੋ ਇਸ ਮੌਕੇ ਪੰਜਾਬ ਰਾਜ ਨੂੰ ਦੁਨੀਆਂ ਭਰ ਦੇ ਨਕਸ਼ੇ ਵਿਚ ਸੈਰ ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਇਸੇ ਮਕਸਦ ਨਾਲ ਸਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਇਕ ਸਬ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਸ਼ਾਮਲ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਪੰਜਾਬ ਰਾਜ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਜੀ-20 ਸੰਮੇਲਨ ਅੰਮ੍ਰਿਤਸਰ ਵਿਖੇ ਹੋਵੇਗਾ ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਾਮਿਲ ਹੋਣਗੇ। ਇਸ ਵਿਚ ਸਿਖਿਆ,ਕਿਰਤ ਅਤੇ ਹੋਰ ਅਹਿਮ ਮੁੱਦਿਆਂ ਤੇ ਚਰਚਾ ਕਰਨਗੇ। ਜਿਸਦਾ ਰਾਜ ਦੇ ਲੋਕਾਂ ਨੂੰ ਲਾਭ ਪਹੁੰਚੇਗਾ।

ਉਹਨਾਂ ਨੇ ਇਹ ਵੀ ਦੱਸਿਆ ਕਿ ਜੀ- 20 ਸਿਖਰ ਸੰਮੇਲਨ ਦੀ ਤਿਆਰੀ ਲਈ ਅੰਮ੍ਰਿਤਸਰ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਦੇ ਕੰਮ ਕੀਤੇ ਜਾਣਗੇ ਜੋ ਕਿ ਅਵਲ ਦਰਜੇ ਦੇ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...