May 25, 2026, 2:37 pm
----------- Advertisement -----------
HomeNewsBreaking Newsਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਗਗਨਦੀਪ ਸਿੰਘ ਦੀ ਮਹਿਲਾ ਸਾਥੀ ਗ੍ਰਿਫ਼ਤਾਰ

ਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਗਗਨਦੀਪ ਸਿੰਘ ਦੀ ਮਹਿਲਾ ਸਾਥੀ ਗ੍ਰਿਫ਼ਤਾਰ

Published on

----------- Advertisement -----------

ਖੰਨਾ,25 ਦਸੰਬਰ 2021 – ਪੁਲਿਸ ਵੱਲੋਂ ਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਗਗਨਦੀਪ ਸਿੰਘ ਦੀ ਮਹਿਲਾ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੀ ਗਈ ਔਰਤ ਦਾ ਨਾਂਅ ਕਮਲਜੀਤ ਕੌਰ ਦੱਸਿਆ ਜਾ ਰਿਹਾ ਹੈ ਅਤੇ ਇਹ ਪੁਲਿਸ ‘ਚ ਲੇਡੀ ਕਾਂਸਟੇਬਲ ਹੈ। ਪਤਾ ਲੱਗਿਆ ਹੈ ਕੇ ਮਹਿਲਾ ਕਾਂਸਟੇਬਲ ਐੱਸ.ਪੀ. ਦੀ ਨਾਇਕ ਰੀਡਰ ਹੈ ਅਤੇ ਉਸ ਦੇ ਗਗਨਦੀਪ ਨਾਲ ਸੰਬੰਧ ਦਸੇ ਜਾ ਰਹੇ ਹਨ।

ਇਸ ਤੋਂ ਪਹਿਲਾਂ ਲੁਧਿਆਣਾ ਜ਼ਿਲ੍ਹਾ ਅਦਾਲਤ ਦੇ ਅੰਦਰ ਹੋਏ ਧਮਾਕੇ ਵਿੱਚ ਮਾਰੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਖੰਨਾ, ਮੁਲਜ਼ਮ ਸਾਬਕਾ ਪੁਲੀਸ ਮੁਲਾਜ਼ਮ ਵੱਜੋਂ ਹੋਈ ਹੈ। ਗਗਨਦੀਪ ਸਿੰਘ ਨੂੰ 2019 ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਦੋ ਸਾਲ ਜੇਲ੍ਹ ਵਿੱਚ ਬਿਤਾਏ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗਗਨਦੀਪ ਸਿੰਘ ਦੇ ਡਰੱਗ ਨੈੱਟਵਰਕ ਨਾਲ ਵੀ ਸਬੰਧ ਸਨ। ਉਹ ਖੰਨਾ ਵਿੱਚ ਪੁਲੀਸ ਸਟੇਸ਼ਨ ਸਦਰ ‘ਚ ਬਤੌਰ ਮੁਨਸ਼ੀ ਰਹਿ ਚੁੱਕਿਆ ਹੈ। 11 ਅਗਸਤ 2019 ਦੇ ਵਿੱਚ ਉਸ ਨੂੰ ਐਨਡੀਪੀਐਸ ਐਕਟ ਤਹਿਤ ਐਫ ਆਈ ਆਰ ਨੰਬਰ 75 ਚ ਐੱਸ ਟੀ ਐੱਫ ਮੋਹਾਲੀ ਵੱਲੋਂ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ।

ਮੁਲਜ਼ਮ ਦੀ ਖੰਨਾ ਸਥਿਤ ਰਿਹਾਇਸ਼ ‘ਤੇ ਪੁਲਿਸ ਅਤੇ ਐੱਨ.ਆਈ.ਏ. ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ, ਆਂਢ-ਗੁਆਂਢ ‘ਚ ਪੁੱਛਗਿੱਛ ਕੀਤੀ ਗਈ ਅਤੇ ਘਰ ਦੇ ਸਾਮਾਨ ਨੂੰ ਵੀ ਖੰਗਾਲਿਆ ਗਿਆ। ਦੱਸਣਯੋਗ ਹੈ ਕਿ 23 ਦਸੰਬਰ ਵੀਰਵਾਰ ਨੂੰ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਬਾਥਰੂਮ ਨੇੜੇ ਬੰਬ ਧਮਾਕਾ ਹੋਇਆ ਸੀ। ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 6 ਹੋਰ ਜ਼ਖਮੀ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...