June 8, 2026, 9:54 am
----------- Advertisement -----------
HomeNewsEntertainmentਅਦਾਕਾਰਾ ਆਲੀਆ ਭੱਟ ਨੇ ਬੇਟੀ ਨੂੰ ਜਨਮ ਦੇਣ ਬਾਅਦ ਭਾਵੁਕ ਪੋਸਟ ਕੀਤੀ...

ਅਦਾਕਾਰਾ ਆਲੀਆ ਭੱਟ ਨੇ ਬੇਟੀ ਨੂੰ ਜਨਮ ਦੇਣ ਬਾਅਦ ਭਾਵੁਕ ਪੋਸਟ ਕੀਤੀ ਸ਼ੇਅਰ

Published on

----------- Advertisement -----------

ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ 6 ਨਵੰਬਰ ਨੂੰ ਇੱਕ ਬੱਚੀ ਨੂੰ ਜਨਮ ਦਿੱਤਾ ਹੈ। ਪ੍ਰਸ਼ੰਸਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ਤੱਕ, ਆਲੀਆ-ਰਣਬੀਰ ਮਾਤਾ-ਪਿਤਾ ਬਣਨ ਦੀਆਂ ਸ਼ੁੱਭਕਾਮਨਾਵਾਂ ਦੇ ਰਹੇ ਹਨ। ਦੱਸ ਦਈਏ ਕਿ ਆਲੀਆ ਨੂੰ ਐਤਵਾਰ ਸਵੇਰੇ ਹੀ ਮੁੰਬਈ ਦੇ HN ਰਿਲਾਇੰਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਆਲੀਆ ਨੇ ਬੱਚੇ ਦੇ ਆਉਣ ਦਾ ਅਧਿਕਾਰਤ ਐਲਾਨ ਕੀਤਾ। ਆਲੀਆ ਨੇ ਆਪਣੀ ਪੋਸਟ ‘ਚ ਲਿਖਿਆ, ‘ਸਾਡੀ ਜ਼ਿੰਦਗੀ ਦੀ ਸਭ ਤੋਂ ਵਧੀਆ ਖਬਰ ਆ ਗਈ ਹੈ। ਸਾਡਾ ਬੱਚਾ ਇਸ ਸੰਸਾਰ ਵਿੱਚ ਆਇਆ ਹੈ ਅਤੇ ਉਹ ਇੱਕ ਸ਼ਾਨਦਾਰ ਲੜਕੀ ਹੈ। ਇਸ ਖੁਸ਼ੀ ਨੂੰ ਸ਼ਬਦਾਂ ‘ਚ ਬਿਆਨ ਕਰਨਾ ਔਖਾ ਹੈ। ਅਸੀਂ ਮਾਪੇ ਬਣ ਗਏ ਹਾਂ। ਪਿਆਰ, ਪਿਆਰ, ਪਿਆਰ ਆਲੀਆ ਅਤੇ ਰਣਬੀਰ।’
ਇਸ ਦੇ ਨਾਲ ਹੀ ਰਣਬੀਰ ਦੀ ਭੈਣ ਰਿਧੀਮਾ ਕਪੂਰ ਨੇ ਵੀ ਆਲੀਆ-ਰਣਬੀਰ ਦੀ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਅਤੇ ਵਧਾਈ ਦਿੱਤੀ। ਉਨ੍ਹਾਂ ਲਿਖਿਆ, ‘ਅੱਜ ਮੈਂ ਸਭ ਤੋਂ ਖੁਸ਼ ਹਾਂ। ਸਭ ਤੋਂ ਪਿਆਰੀ ਬੱਚੀ ਦੇ ਸਭ ਤੋਂ ਵੱਧ ਮਾਣ ਵਾਲੇ ਮਾਪੇ। ਭੂਆ ਪਹਿਲਾਂ ਤੋਂ ਹੀ ਬੱਚੇ ਨੂੰ ਬਹੁਤ ਪਿਆਰ ਕਰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...