November 15, 2026, 5:35 pm
----------- Advertisement -----------
HomeNewsEntertainmentਆਲੀਆ ਭੱਟ ਦੇ ਮਾਂ ਬਣਨ ਤੋਂ ਬਾਅਦ ਭਾਵੁਕ ਹੋਏ ਅਦਾਕਾਰਾ ਦੇ ਪਿਤਾ...

ਆਲੀਆ ਭੱਟ ਦੇ ਮਾਂ ਬਣਨ ਤੋਂ ਬਾਅਦ ਭਾਵੁਕ ਹੋਏ ਅਦਾਕਾਰਾ ਦੇ ਪਿਤਾ ਮਹੇਸ਼ ਭੱਟ, ਕਿਹਾ- “ਅਜੇ ਕੱਲ੍ਹ ਦੀ ਹੀ ਗੱਲ…”

Published on

----------- Advertisement -----------

ਅਭਿਨੇਤਰੀ ਆਲੀਆ ਭੱਟ ਅਤੇ ਅਭਿਨੇਤਾ ਰਣਬੀਰ ਕਪੂਰ ਇਨ੍ਹੀਂ ਦਿਨੀਂ ਚਰਚਾ ‘ਚ ਹਨ। ਇਹ ਜੋੜਾ ਬੀਤੇ ਦਿਨੀਂ ਹੀ ਇੱਕ ਬੱਚੀ ਦੇ ਮਾਪੇ ਬਣੇ ਹਨ। ਜਿਵੇਂ ਹੀ ਆਲੀਆ ਭੱਟ ਦੇ ਮਾਂ ਬਣਨ ਦੀ ਖਬਰ ਸਾਹਮਣੇ ਆਈ ਤਾਂ ਮਨੋਰੰਜਨ ਜਗਤ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਇੰਡਸਟਰੀ ‘ਚ ਉਨ੍ਹਾਂ ਦੇ ਦੋਸਤਾਂ ਤੋਂ ਲੈ ਕੇ ਪ੍ਰਸ਼ੰਸਕਾਂ ਤੱਕ ਸਾਰੇ ਹੀ ਇਸ ਖਾਸ ਮੌਕੇ ‘ਤੇ ਅਭਿਨੇਤਰੀ ਨੂੰ ਲਗਾਤਾਰ ਵਧਾਈ ਦੇ ਰਹੇ ਹਨ। ਇਸ ਦੌਰਾਨ ਅਦਾਕਾਰਾ ਆਲੀਆ ਭੱਟ ਦੇ ਪਿਤਾ ਮਹੇਸ਼ ਭੱਟ ਵੀ ਇਸ ਮੌਕੇ ਕਾਫੀ ਭਾਵੁਕ ਨਜ਼ਰ ਆਏ।
ਆਲੀਆ ਭੱਟ ਦੇ ਮਾਂ ਬਣਨ ਦੀ ਖਬਰ ‘ਤੇ ਅਦਾਕਾਰਾ ਦੇ ਪਿਤਾ ਅਤੇ ਨਿਰਦੇਸ਼ਕ ਮਹੇਸ਼ ਭੱਟ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ- ਮੈਂ ਇਸ ਸਮੇਂ ਆਪਣੀ ਖੁਸ਼ੀ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦਾ। ਇਹ ਬੱਚੀ ਰਣਬੀਰ ਅਤੇ ਆਲੀਆ ਨੂੰ ਇਕ-ਦੂਜੇ ਦੇ ਕਰੀਬ ਲਿਆਵੇਗੀ। ਉਨ੍ਹਾਂ ਕਿਹਾ ਕਿ ਰਣਬੀਰ ਅਤੇ ਆਲੀਆ ਦੇ ਨਾਲ-ਨਾਲ ਇਹ ਦੋਵਾਂ ਪਰਿਵਾਰਾਂ ਲਈ ਬਹੁਤ ਕੀਮਤੀ ਪਲ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਕੱਲ੍ਹ ਦੀ ਗੱਲ ਹੈ, ਜਦੋਂ ਆਲੀਆ ਇੱਕ ਛੋਟੀ ਜਿਹੀ ਬੱਚੀ ਸੀ ਜੋ ਮੇਰੀ ਗੋਦ ਵਿੱਚ ਖੇਡਦੀ ਸੀ ਅਤੇ ਅੱਜ ਉਹ ਖੁਦ ਇੱਕ ਧੀ ਦੀ ਮਾਂ ਬਣ ਗਈ ਹੈ। ਮਹੇਸ਼ ਭੱਟ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਆਪਣੀ ਪਤਨੀ ਸੋਨੀ ਰਾਜ਼ਦਾਨ ਦਾ ਫੋਨ ਆਇਆ ਅਤੇ ਦੱਸਿਆ ਕਿ ਆਲੀਆ ਨੇ ਬੇਟੀ ਨੂੰ ਜਨਮ ਦਿੱਤਾ ਹੈ। ਜਿਸ ਤਰੀਕੇ ਨਾਲ ਸੋਨੀ ਨੇ ਮੈਨੂੰ ਇਹ ਖੁਸ਼ਖਬਰੀ ਦਿੱਤੀ, ਮੈਂ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਾਂਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...