August 26, 2026, 7:04 am
----------- Advertisement -----------
HomeNewsEntertainmentਬਾਲੀਵੁਡ 'ਤੇ ਟੀ.ਵੀ ਕਲਾਕਾਰਾਂ ਲਈ ਸਾਲ 2021 ਬਣਿਆ 'ਕਾਲ', ਅਚਾਨਕ ਦੁਨੀਆ ਨੂੰ...

ਬਾਲੀਵੁਡ ‘ਤੇ ਟੀ.ਵੀ ਕਲਾਕਾਰਾਂ ਲਈ ਸਾਲ 2021 ਬਣਿਆ ‘ਕਾਲ’, ਅਚਾਨਕ ਦੁਨੀਆ ਨੂੰ ਕਿਹਾ ਅਲਵਿਦਾ

Published on

----------- Advertisement -----------

ਸਾਲ 2021 ਬਾਲੀਵੁੱਡ ਤੇ ਟੀਵੀ ਜਗਤ ਲਈ ਦਰਦ ਭਰਿਆ ਰਿਹਾ। ਇਸ ਸਾਲ ਟੀਵੀ ਜਗਤ ਤੇ ਬਾਲੀਵੁੱਡ ਦੇ ਕਈ ਦਿੱਗਜ ਕਲਾਕਾਰਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।


ਸਿਧਾਰਥ ਸ਼ੁਕਲਾ
ਟੀ. ਵੀ. ਜਗਤ ਦੇ ਮਸ਼ਹੂਰ ਅਦਾਕਾਰ ਤੇ ‘ਬਿੱਗ ਬੌਸ 13’ ਦੇ ਜੇਤੂ ਸਿਧਾਰਥ ਸ਼ੁਕਲਾ ਨੇ ਵੀ ਇਸੇ ਸਾਲ 2 ਸਤੰਬਰ ਨੂੰ ਇਸ ਦੁਨੀਆ ਨੂੰ ਅਲਵਿਦਾ ਆਖਿਆ ਸੀ। ਸਿਧਾਰਥ ਸ਼ੁਕਲਾ ਦੀ ਅਚਾਨਕ ਮੌਤ ਦੀ ਖ਼ਬਰ ਨੇ ਬਾਲੀਵੁੱਡ, ਟੀ. ਵੀ. ਜਗਤ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਸੀ।


ਸੁਰੇਖਾ ਸੀਕਰੀ
ਟੀਵੀ ਤੇ ਫ਼ਿਲਮਾਂ ਦੀ ਦਿੱਗਜ ਅਦਾਕਾਰਾ ਸੁਰੇਖਾ ਸੀਕਰੀ ਦਾ 75 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਇਸ ਤੋਂ ਪਹਿਲਾਂ ਉਹ ਲੰਮੇਂ ਸਮੇਂ ਤੋਂ ਬਿਮਾਰ ਸਨ ਤੇ ਬੀਤੇ ਸਾਲ ਉਨ੍ਹਾਂ ਨੂੰ ਬ੍ਰੇਨ ਸਟ੍ਰੋਕ ਦੀ ਸ਼ਿਕਾਇਤ ਹੋ ਗਈ ਸੀ।


ਦਿਲੀਪ ਕੁਮਾਰ
ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦਾ 98 ਸਾਲ ਦੀ ਉਮਰ ‘ਚ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਸਨ। ਉਨ੍ਹਾਂ ਦਾ ਦਿਹਾਂਤ 7 ਜੁਲਾਈ 2021 ਨੂੰ ਹੋਇਆ ਸੀ। ਦਿਲੀਪ ਸਾਹਿਬ ਨੂੰ ਸਾਹ ਲੈਣ ‘ਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ 30 ਜੂਨ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ।


ਰਾਜੀਵ ਕਪੂਰ
ਬਾਲੀਵੁੱਡ ਦੇ ਮਰਹੂਮ ਅਦਾਕਾਰ ਰਿਸ਼ੀ ਕਪੂਰ ਅਤੇ ਰਣਧੀਰ ਕਪੂਰ ਦੇ ਛੋਟੇ ਭਰਾ ਰਾਜੀਵ ਕਪੂਰ ਦਾ ਵੀ ਇਸੇ ਸਾਲ 9 ਫਰਵਰੀ ਨੂੰ ਕਾਰਡਿਕ ਅਰੈਸਟ ਦੇ ਕਾਰਨ ਦੇਹਾਂਤ ਹੋ ਗਿਆ। ਰਾਜੀਵ ਕਪੂਰ ਦੀ ਉਮਰ 59 ਸਾਲ ਸੀ।


ਰਾਜ ਕੌਸ਼ਲ
ਫ਼ਿਲਮ ਨਿਰਦੇਸ਼ਕ ਅਤੇ ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਇਸੇ ਸਾਲ 30 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਰਾਜ ਕੌਸ਼ਲ ਨੇ ‘ਸ਼ਾਦੀ ਕਾ ਲੱਡੂ’, ‘ਪਿਆਰ ਮੇਂ ਕਭੀ ਕਭੀ’ ਵਰਗੀਆਂ ਕਈ ਫ਼ਿਲਮਾਂ ਡਾਇਰੈਕਟ ਕੀਤੀਆਂ ਸਨ। ਇਸ ਤੋਂ ਇਲਾਵਾ ਉਹ ਕਈ ਟੀ.ਵੀ. ਵਿਗਿਆਪਨ ਵੀ ਡਾਇਰੈਕਟ ਕਰਦੇ ਸਨ।


ਸ਼ਰਵਨ ਰਾਠੌਰ
ਆਪਣੇ ਜ਼ਬਰਦਸਤ ਸੰਗੀਤ ਨਾਲ ਕਈ ਫ਼ਿਲਮਾਂ ਵਿੱਚ ਜਾਨ ਪਾ ਦੇਣ ਵਾਲੀ ਨਦੀਮ ਤੇ ਸ਼ਰਵਨ ਦੀ ਜੋੜੀ ਵੀ ਇਸ ਸਾਲ ਟੁੱਟ ਗਈ । ਸ਼ਰਵਨ ਰਾਠੌਰ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਗਏ ਅਤੇ 23 ਅਪ੍ਰੈਲ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...