October 29, 2026, 5:47 pm
----------- Advertisement -----------
HomeNewsHealthਜੇਕਰ ਤੁਸੀਂ ਵੀ ਹੋ ਬਲੱਡ-ਸ਼ੂਗਰ ਦੀ ਸਮੱਸਿਆ ਤੋਂ ਪਰੇਸ਼ਾਨ ਤਾਂ ਅਪਣਾਓ ਇਹ...

ਜੇਕਰ ਤੁਸੀਂ ਵੀ ਹੋ ਬਲੱਡ-ਸ਼ੂਗਰ ਦੀ ਸਮੱਸਿਆ ਤੋਂ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ

Published on

----------- Advertisement -----------

ਤਿਉਹਾਰਾਂ ‘ਤੇ ਮਠਿਆਈਆਂ ਦਾ ਆਪਣਾ ਕ੍ਰੇਜ਼ ਹੁੰਦਾ ਹੈ ਅਤੇ ਲੋਕ ਆਪਣੇ ਸਾਰੇ ਦੁੱਖ-ਦਰਦ ਭੁਲਾ ਕੇ ਇਸ ਦਿਨ ਪਕਵਾਨ ਖਾਣਾ ਪਸੰਦ ਕਰਦੇ ਹਨ। ਪਰ ਇਸ ਦਿਨ ਕੁਝ ਲੋਕਾਂ ਦੇ ਮਨਾਂ ਵਿੱਚ ਇੱਕ ਹੀ ਖਿਆਲ ਘੁੰਮਦਾ ਰਹਿੰਦਾ ਹੈ ਕਿ ਅਜਿਹਾ ਕੁਝ ਖਾਣ ਨਾਲ ਮੇਰਾ ਬਲੱਡ ਸ਼ੂਗਰ ਵੱਧ ਨਾ ਜਾਵੇ। ਇਹ ਸਵਾਲ ਅਕਸਰ ਸ਼ੂਗਰ ਦੇ ਮਰੀਜ਼ਾਂ ਨੂੰ ਅੰਦਰੋਂ ਪਰੇਸ਼ਾਨ ਕਰਦਾ ਹੈ, ਜਿਸ ਦੇ ਡਰ ਤੋਂ ਉਹ ਮਠਿਆਈਆਂ ਨੂੰ ਹੱਥ ਵੀ ਨਹੀਂ ਲਗਾਉਂਦੇ। ਸ਼ੂਗਰ ਇੱਕ ਲਾਇਲਾਜ ਬਿਮਾਰੀ ਹੈ, ਜਿਸ ਨੂੰ ਸਥਾਈ ਤੌਰ ’ਤੇ ਖਤਮ ਨਹੀਂ ਕੀਤਾ ਜਾ ਸਕਦਾ। ਪਰ ਤੁਸੀਂ ਇਸ ਨੂੰ ਕੰਟਰੋਲ ਕਰ ਕੇ ਕਾਬੂ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਸਿਹਤਮੰਦ ਖੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣੀ ਪਵੇਗੀ। ਇਹ ਉਦੋਂ ਸੰਭਵ ਹੁੰਦਾ ਹੈ ਜਦੋਂ ਤੁਹਾਡਾ ਸ਼ੂਗਰ ਪੱਧਰ ਕੰਟਰੋਲ ਵਿੱਚ ਹੁੰਦਾ ਹੈ, ਕਿਉਂਕਿ ਬਹੁਤ ਜ਼ਿਆਦਾ ਬਲੱਡ ਸ਼ੂਗਰ ਦਾ ਪੱਧਰ ਸਰੀਰ ਦੇ ਕੁਝ ਹਿੱਸਿਆਂ ਜਿਵੇਂ ਅੱਖਾਂ, ਦਿਲ, ਗੁਰਦੇ ‘ਤੇ ਮਾੜਾ ਪ੍ਰਭਾਵ ਪਾਉਂਦਾ ਹੈ। ਅਜਿਹੇ ‘ਚ ਸ਼ੂਗਰ ਲੈਵਲ ਨੂੰ ਕੰਟਰੋਲ ‘ਚ ਰੱਖਣਾ ਜ਼ਰੂਰੀ ਹੈ।

ਹਾਈ ਬਲੱਡ ਸ਼ੂਗਰ ਦੇ ਲੱਛਣ-

1.. ਜ਼ਿਆਦਾ ਪਿਆਸ ਲੱਗਣਾ

2.. ਧੁੰਦਲਾ ਦਿਖਣਾ

3.. ਭੁੱਖ ਜ਼ਿਆਦਾ ਲੱਗਣਾ

4.. ਥਕਾਵਟ ਮਹਿਸੂਸ ਹੋਣਾ

5.. ਭਾਰ ਘੱਟ ਹੋਣਾ

6.. ਵਾਲਾਂ ਦਾ ਝੜਨਾ

ਹਾਈ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਸੁਝਾਅ-

1.. ਆਯੁਰਵੈਦਿਕ ਡਾਕਟਰ ਅਬਰਾਰ ਮੁਲਤਾਨੀ ਦਾ ਕਹਿਣਾ ਹੈ ਕਿ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਲਈ ਤੁਹਾਨੂੰ ਸਿਹਤਮੰਦ ਖੁਰਾਕ ਲੈਣੀ ਚਾਹੀਦੀ ਹੈ। ਇਸ ਦੇ ਲਈ ਭੋਜਨ ਵਿੱਚ ਕਣਕ ਦੀ ਰੋਟੀ, ਹਰੀਆਂ ਪੱਤੇਦਾਰ ਸਬਜ਼ੀਆਂ, ਦਹੀਂ, ਬੀਜ, ਮੇਵੇ ਖਾਓ। ਤੁਸੀਂ ਫਲਾਂ ਅਤੇ ਸਬਜ਼ੀਆਂ ਬਾਰੇ ਕਿਸੇ ਮਾਹਿਰ ਨਾਲ ਸਲਾਹ ਕਰ ਸਕਦੇ ਹੋ।

2.. ਬਲੱਡ ਸ਼ੂਗਰ ਲੈਵਲ ਦੀ ਸਮੱਸਿਆ ਤੋਂ ਬਚਣ ਲਈ ਰੋਜ਼ਾਨਾ ਕਸਰਤ ਕਰੋ। ਸ਼ੂਗਰ ਦੇ ਮਰੀਜ਼ਾਂ ਵਿੱਚ ਸਾਰਾ ਦਿਨ ਇੱਕ ਜਗ੍ਹਾ ਬੈਠਣ ਨਾਲ ਸ਼ੂਗਰ ਦਾ ਪੱਧਰ ਉੱਚਾ ਹੋ ਸਕਦਾ ਹੈ।

3.. ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਨਿਯਮਿਤ ਤੌਰ ’ਤੇ ਆਪਣੇ ਸ਼ੂਗਰ ਲੈਵਲ ਦੀ ਜਾਂਚ ਕਰਦੇ ਰਹੋ। ਗਲਾਈਮੈਸਿਕ ਭੋਜਨ ਜਿਵੇਂ ਕਿ ਫਲ਼ੀਦਾਰ, ਬੀਨਜ਼, ਦਾਲ, ਸਬਜ਼ੀਆਂ ਆਦਿ ਖਾਓ।

4.. ਹਾਈ ਬਲੱਡ ਸ਼ੂਗਰ ਦੀ ਸਮੱਸਿਆ ਤੋਂ ਬਚਣ ਲਈ ਹਰ ਰੋਜ਼ ਭਰਪੂਰ ਨੀਂਦ ਲਓ। ਇਸ ਦੇ ਨਾਲ ਹੀ ਤਣਾਅ ਦੇ ਪੱਧਰ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰੋ, ਕਿਉਂਕਿ ਤਣਾਅ ਸ਼ੂਗਰ ਦੇ ਪੱਧਰ ਨੂੰ ਵੀ ਪ੍ਰਭਾਵਿਤ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...