October 17, 2026, 1:38 am
----------- Advertisement -----------
HomeNewsHealthਜੇਕਰ ਤੁਹਾਨੂੰ ਵੀ ਹੈ ਵਿਟਾਮਿਨ-ਬੀ12 ਦੀ ਕਮੀ, ਤਾਂ ਅੱਜ ਹੀ ਇਨ੍ਹਾਂ ਚੀਜ਼ਾਂ...

ਜੇਕਰ ਤੁਹਾਨੂੰ ਵੀ ਹੈ ਵਿਟਾਮਿਨ-ਬੀ12 ਦੀ ਕਮੀ, ਤਾਂ ਅੱਜ ਹੀ ਇਨ੍ਹਾਂ ਚੀਜ਼ਾਂ ਨੂੰ ਆਪਣੀ ਡਾਈਟ ’ਚ ਸ਼ਾਮਿਲ ਕਰੋ

Published on

----------- Advertisement -----------
ਸਿਹਤਮੰਦ ਸਰੀਰ ਲਈ ਸਿਹਤਮੰਦ ਖਾਣਾ ਬਹੁਤ ਜ਼ਰੂਰੀ ਹੈ। ਵਿਟਾਮਿਨ, ਖਣਿਜ ਵਰਗੇ ਪੌਸ਼ਟਿਕ ਤੱਤ ਵੀ ਸਰੀਰ ਲਈ ਬਹੁਤ ਜ਼ਰੂਰੀ ਹਨ। ਅਜਿਹਾ ਹੀ ਵਿਟਾਮਿਨ ਬੀ12 ਵੀ ਹੈ। ਇਹ ਸਿਰਫ਼ ਸਰੀਰ ਲਈ ਹੀ ਨਹੀਂ ਸਗੋਂ ਮਾਨਸਿਕ ਸਿਹਤ ਲਈ ਵੀ ਬਹੁਤ ਜ਼ਰੂਰੀ ਹੈ। ਸਰੀਰ ’ਚ ਇਸ ਦੀ ਕਾਫ਼ੀ ਮਾਤਰਾ ਹੋਣ ਕਾਰਨ ਦਿਮਾਗ ਅਤੇ ਨਰਵਸ ਸਿਸਟਮ ਦੋਨੋਂ ਸਿਹਤਮੰਦ ਰਹਿੰਦੇ ਹਨ। ਇਹ ਨਰਵਸ ਸਿਸਟਮ ਨੂੰ ਸਿਹਤਮੰਦ ਰੱਖਣ ’ਚ ਵੀ ਮਦਦ ਕਰਦਾ ਹੈ। ਇਹ ਵਿਟਾਮਿਨ ਸਰੀਰ ਦੁਆਰਾ ਲਾਲ ਖੂਨ ਦੇ ਸੈੱਲਾਂ ਨੂੰ ਬਣਾਉਣ ਲਈ ਵਰਤਿਆ ਜਾਂਦਾ ਹੈ। ਵਿਟਾਮਿਨ ਬੀ12 ਦੀ ਕਮੀ ਨਾਲ ਅਨੀਮੀਆ ਅਤੇ ਹੱਡੀਆਂ ਕਮਜ਼ੋਰ ਵੀ ਹੋ ਸਕਦੀਆਂ ਹਨ। ਵੈਸੇ ਤਾਂ ਇਸ ਵਿਟਾਮਿਨ ਦੀ ਕਮੀ ਨੂੰ ਪੂਰਾ ਕਰਨ ਲਈ ਜ਼ਿਆਦਾਤਰ ਲੋਕ ਨਾਨ-ਵੈਜ ਚੀਜ਼ਾਂ ਖਾਂਦੇ ਹਨ। ਪਰ ਤੁਸੀਂ ਭੋਜਨ 'ਚ ਕੁਝ ਸ਼ਾਕਾਹਾਰੀ ਚੀਜ਼ਾਂ ਨੂੰ ਸ਼ਾਮਲ ਕਰਕੇ ਵਿਟਾਮਿਨ-ਬੀ12 ਦੀ ਕਮੀ ਨੂੰ ਪੂਰਾ ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ...
1.. ਸਰੀਰ ’ਚ ਵਿਟਾਮਿਨ-ਬੀ12 ਦੀ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਓਟਸ ਦਾ ਵੀ ਸੇਵਨ ਕਰ ਸਕਦੇ ਹੋ। ਇਸ ਤੋਂ ਇਲਾਵਾ ਜੇਕਰ ਤੁਸੀਂ ਡਾਈਟਿੰਗ ਕਰ ਰਹੇ ਹੋ ਤਾਂ ਓਟਸ ਨੂੰ ਆਪਣੀ ਡਾਈਟ ਦਾ ਹਿੱਸਾ ਬਣਾ ਸਕਦੇ ਹੋ। ਇਸ ਦੇ ਸੇਵਨ ਨਾਲ ਤੁਸੀਂ ਆਪਣਾ ਭਾਰ ਵੀ ਕੰਟਰੋਲ ਕਰ ਸਕਦੇ ਹੋ। 
2.. ਵਿਟਾਮਿਨ-ਬੀ12 ਦੇ ਕੁੱਝ ਸਭ ਤੋਂ ਵਧੀਆ ਸਰੋਤ ਜਿਵੇਂ ਕਿ ਦੁੱਧ, ਪਨੀਰ ਅਤੇ ਦਹੀਂ ਸ਼ਾਮਿਲ ਹਨ। ਇਹ ਕਈ ਤਰ੍ਹਾਂ ਦੇ ਅਨਾਜਾਂ ਵਿੱਚ ਵੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।
3.. ਤੁਸੀਂ ਮਸ਼ਰੂਮ ਦਾ ਸੇਵਨ ਕਰਕੇ ਵਿਟਾਮਿਨ-ਬੀ12 ਦੀ ਕਮੀ ਨੂੰ ਪੂਰਾ ਕਰ ਸਕਦੇ ਹੋ। ਇਸ ਵਿੱਚ ਵਿਟਾਮਿਨ-ਬੀ12, ਕੈਲਸ਼ੀਅਮ, ਪ੍ਰੋਟੀਨ ਅਤੇ ਆਇਰਨ ਚੰਗੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਵਿੱਚ ਬੀਟਾ ਗਲੂਕੋਨ ਵੀ ਪਾਇਆ ਜਾਂਦਾ ਹੈ, ਜੋ ਸਰੀਰ ਨੂੰ ਪੋਸ਼ਣ ਵੀ ਦਿੰਦਾ ਹੈ। 
4.. ਸੋਇਆਬੀਨ ਦੀ ਵਰਤੋਂ ਵੀ ਕਈ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਇਸ ਨੂੰ ਆਪਣੀ ਰੁਟੀਨ ਦਾ ਹਿੱਸਾ ਬਣਾ ਕੇ ਤੁਸੀਂ ਸਰੀਰ ’ਚ ਵਿਟਾਮਿਨ-ਬੀ12 ਦੀ ਕਮੀ ਨੂੰ ਪੂਰਾ ਕਰ ਸਕਦੇ ਹੋ। ਸੋਇਆ ਦੁੱਧ ਵਿੱਚ ਵੀ ਵਿਟਾਮਿਨ-ਬੀ12 ਦੀ ਕਮੀ ਦੇ ਗੁਣ ਪਾਏ ਜਾਂਦੇ ਹਨ। ਤੁਸੀਂ ਸੋਇਬੀਨ ਦਾ ਸੇਵਨ ਸਬਜ਼ੀ, ਕੈਸਰੋਲ. ਸੈਂਡਵਿਚ ਵਿੱਚ ਵੀ ਕਰ ਸਕਦੇ ਹੋ।   
----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...