September 30, 2026, 11:30 pm
----------- Advertisement -----------
HomeNewsLatest Newsਅਲੀਗੜ੍ਹ 'ਚ 70 ਮਜ਼ਦੂਰਾਂ ਨਾਲ ਭਰੀ ਬੱਸ ਨੂੰ ਲੱਗੀ ਅੱਗ,ਬਿਜਲੀ ਵਾਲੀਆਂ ਤਾਰਾਂ...

ਅਲੀਗੜ੍ਹ ‘ਚ 70 ਮਜ਼ਦੂਰਾਂ ਨਾਲ ਭਰੀ ਬੱਸ ਨੂੰ ਲੱਗੀ ਅੱਗ,ਬਿਜਲੀ ਵਾਲੀਆਂ ਤਾਰਾਂ ਡਿੱਗਣ ਨਾਲ ਵਾਪਰਿਆ ਹਾਦਸਾ

Published on

----------- Advertisement -----------

ਯੂਪੀ ਦੇ ਅਲੀਗੜ੍ਹ ਦੇ ਦਾਦੋ ‘ਚ ਆਲਮਪੁਰ ਬਾਈਪਾਸ ‘ਤੇ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਕਾਸਗੰਜ ਰੋਡ ‘ਤੇ ਮਜ਼ਦੂਰਾਂ ਨਾਲ ਭਰੀ ਬੱਸ ਤੇ ਹਾਈ ਟੈਂਸ਼ਨ ਵਾਲੀ ਬਿਜਲੀ ਦੀ ਲਾਈਨ ਟੁੱਟ ਕੇ ਡਿਗ ਗਈ। ਹਾਈ ਟੈਂਸ਼ਨ ਲਾਈਨ ਦੇ ਡਿੱਗਣ ਕਾਰਨ ਬੱਸ ਵਿੱਚ ਕਰੰਟ ਆ ਗਿਆ ਅਤੇ ਅੱਗ ਲੱਗ ਗਈ। ਘਟਨਾ ਦੇ ਸਮੇ ਬੱਸ ਵਿੱਚ 70 ਭੱਠਾ ਮਜ਼ਦੂਰ ਸਵਾਰ ਸਨ ਬੁੱਧਵਾਰ ਦੁਪਹਿਰ ਵੇਲੇ ਇਹ ਹਾਦਸਾ ਵਾਪਰਿਆ। ਇਸ ਹਾਦਸੇ ‘ਚ 12 ਤੋਂ ਵੱਧ ਮਜ਼ਦੂਰ ਜ਼ਖਮੀ ਹੋ ਗਏ ਹਨ।
ਜਾਣਕਾਰੀ ਮੁਤਾਬਿਕ ਮਜ਼ਦੂਰਾਂ ਨੂੰ ਮਹੋਬਾ ਤੋਂ ਇੱਟਾਂ ਦੇ ਭੱਠੇ ‘ਤੇ ਕੰਮ ਕਰਨ ਲਈ ਲਿਆਂਦਾ ਜਾ ਰਿਹਾ ਸੀ। ਮਜ਼ਦੂਰਾਂ ਦਾ ਬਹੁਤ ਸਾਰਾ ਸਮਾਨ ਵੀ ਬੱਸ ਦੀ ਛੱਤ ‘ਤੇ ਰੱਖਿਆ ਹੋਇਆ ਸੀ। ਆਸਪਾਸ ਦੇ ਲੋਕਾਂ ਅਨੁਸਾਰ ਹਾਈ ਟੈਂਸ਼ਨ ਲਾਈਨ ਬਾਈਪਾਸ ਤੋਂ ਲੰਘਦੇ ਸਮੇਂ ਬੱਸ ਦੇ ਉੱਪਰ ਰੱਖੇ ਸਮਾਨ ਵਿੱਚ ਫਸ ਗਈ। ਹਾਈ ਟੈਂਸ਼ਨ ਲਾਈਨ ਦੇ ਸਮਾਨ ਵਿੱਚ ਫਸ ਜਾਣ ਕਾਰਨ ਉਹ ਟੁੱਟ ਕੇ ਚਾਲੂ ਬੱਸ ‘ਤੇ ਜਾ ਡਿੱਗੀ। ਕਰੰਟ ਲੱਗਣ ਤੋਂ ਪਹਿਲਾਂ ਬੱਸ ਵਿੱਚ ਰੌਲਾ ਪੈ ਗਿਆ ਅਤੇ ਦੇਖਦੇ ਹੀ ਦੇਖਦੇ ਬੱਸ ਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਅਤੇ ਜ਼ਖਮੀਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਪਿੰਡ ਦੇ ਲੋਕ ਜ਼ਖ਼ਮੀਆਂ ਨੂੰ ਲੈ ਕੇ ਤੁਰੰਤ ਹਸਪਤਾਲ ਵੱਲ ਭੱਜੇ। ਜ਼ਖ਼ਮੀਆਂ ਦਾ ਸੀਐਚਸੀ ਵਿੱਚ ਇਲਾਜ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...