November 10, 2026, 11:47 pm
----------- Advertisement -----------
HomeNewsLatest News20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵਲੋਂ ਰਜਿਸਟਰੀ ਕਲਰਕ...

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵਲੋਂ ਰਜਿਸਟਰੀ ਕਲਰਕ ਗ੍ਰਿਫਤਾਰ

Published on

----------- Advertisement -----------

ਐਸ ਏ ਐਸ ਨਗਰ, 9 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਮਹਿਲਾ ਕਲਰਕ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਰਜਿਸਟਰੀ ਕਲਰਕ ਨੇ ਸ਼ਿਕਾਇਤਕਰਤਾ ਪਾਸੋਂ ਆਪਣਾ ਖੁਦ ਮੁਖਤਿਆਰਨਾਮਾ ਦਰਜ ਕਰਵਾਉਣ ਬਦਲੇ 20,000 ਰੁਪਏ ਲਏ ਹਨ। ਉਹਨਾਂ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਮਹਿਲਾ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਉਡਣ ਦਸਤਾ-1, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...