November 17, 2026, 7:51 am
----------- Advertisement -----------
HomeNewsLatest Newsਪੰਜਾਬ ਦੀ ਸਿਹਤ ਪ੍ਰਣਾਲੀ ਢਹਿ-ਢੇਰੀ ਹੋ ਰਹੀ ਹੈ - ਪ੍ਰਤਾਪ ਸਿੰਘ ਬਾਜਵਾ

ਪੰਜਾਬ ਦੀ ਸਿਹਤ ਪ੍ਰਣਾਲੀ ਢਹਿ-ਢੇਰੀ ਹੋ ਰਹੀ ਹੈ – ਪ੍ਰਤਾਪ ਸਿੰਘ ਬਾਜਵਾ

Published on

----------- Advertisement -----------

ਚੰਡੀਗੜ੍ਹ, 9 ਨਵੰਬਰ 2022 : – ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਦੇ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਨਿਘਰ ਰਹੀ ਸਿਹਤ ਸੰਭਾਲ ਪ੍ਰਣਾਲੀ ਨੂੰ ਲੈ ਕੇ ਆੜੇ ਹੱਥੀਂ ਲਿਆ ਹੈ।

ਬਾਜਵਾ ਨੇ ਕਿਹਾ ਕਿ ਲਗਪਗ 600 ਪੇਂਡੂ ਡਿਸਪੈਂਸਰੀਆਂ ਨੂੰ ਪਿਛਲੇ 10 ਮਹੀਨਿਆਂ ਤੋਂ ਜ਼ਰੂਰੀ ਦਵਾਈਆਂ ਨਹੀਂ ਮਿਲੀਆਂ ਹਨ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸਪਲਾਈ ਬਹਾਲ ਕਰਨ ਬਾਰੇ ਕੋਈ ਸਮਝ ਨਹੀਂ ਆ ਰਹੀ ਹੈ। ਉਨ੍ਹਾਂ ਕਿਹਸ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਦੀ ਕਮਸਮਝੀ ਤੇ ਲਾਪ੍ਰਵਾਹੀ ਦਾ ਅੰਦਾਜ਼ਾ ਇਸ ਤੱਥ ਤੋਂ ਲਾਇਆ ਜਾ ਸਕਦਾ ਹੈ ਕਿ ਛੇ ਮਹੀਨੇ ਪਹਿਲਾਂ 10 ਕਰੋੜ ਰੁਪਏ ਵਿਭਾਗ ਨੂੰ ਪੇਂਡੂ ਡਿਸਪੈਂਸਰੀਆਂ ਲਈ ਦਵਾਈਆਂ ਖਰੀਦਣ ਲਈ ਵਿਸ਼ੇਸ਼ ਤੌਰ ‘ਤੇ ਦਿੱਤੇ ਗਏ ਸਨ, ਇਹ ਸਾਰੀ ਰਕਮ ਬਰਬਾਦ ਹੋ ਗਈ ਪਰ ਦਵਾਈਆਂ ਨਹੀਂ ਖ੍ਰੀਦੀਆਂ ਗਈਆਂ। ਵਿਭਾਗ ਦੇ ਅਧਿਕਾਰੀਆਂ ਨੇ ਗਰਾਂਟ ਨੂੰ ਖਤਮ ਹੋਣ ਦਿੱਤਾ ਕਿਉਂਕਿ ਉਹ ਨਿਰਧਾਰਤ ਸਮੇਂ ਦੇ ਅੰਦਰ ਜ਼ਰੂਰੀ ਦਵਾਈਆਂ ਖਰੀਦਣ ਵਿੱਚ ਅਸਫਲ ਰਹੇ।

ਬਾਜਵਾ ਨੇ ਖੁਲਾਸਾ ਕੀਤਾ ਕਿ ਪਿਛਲੀਆਂ ਦੋ ਦਵਾਈਆਂ ਦੀ ਖਰੀਦ ਕਾਂਗਰਸ ਸਰਕਾਰ ਵੇਲੇ ਕੀਤੀ ਗਈ ਸੀ। “ਆਮ ਆਦਮੀ ਪਾਰਟੀ” (ਆਪ) ਦੀ ਸਰਕਾਰ ਨੂੰ ਸੱਤਾ ਵਿੱਚ ਆਏ ਲਗਭਗ ਅੱਠ ਮਹੀਨੇ ਹੋ ਗਏ ਹਨ।ਭਗਵੰਤ ਮਾਨ ਸਰਕਾਰ ਇਸ ਸਮੇਂ ਦੌਰਾਨ ਪੇਂਡੂ ਡਿਸਪੈਂਸਰੀਆਂ ਲਈ ਦਵਾਈਆਂ ਦੀ ਇੱਕ ਵੀ ਖਰੀਦ ਕਰਨ ਵਿੱਚ ਅਸਫਲ ਰਹੀ ਹੈ।

ਬਾਜਵਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਸੂਬੇ ਵਿੱਚ ਢਹਿ ਢੇਰੀ ਹੋ ਰਹੀ ਸਿਹਤ ਸੰਭਾਲ ਪ੍ਰਣਾਲੀ ਨੂੰ ਸੁਧਾਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਵੀ ਜੰਮ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੋ ਵੱਡੇ ਤਖਤਾਂ ‘ਤੇ ਸਵਾਰ ਹੋ ਕੇ ਸੱਤਾ ‘ਚ ਆਈ ਹੈ। ਇੱਕ ਉਨ੍ਹਾਂ ਨੇ ਰਾਜ ਵਿੱਚ ਸਕੂਲ ਅਤੇ ਉੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨ ਦਾ ਵਾਅਦਾ ਕੀਤਾ ਅਤੇ ਦੂਜਾ ਸਿਹਤ ਸੰਭਾਲ ਪ੍ਰਣਾਲੀ ਵਿੱਚ ਸੁਧਾਰ ਕਰਨ ਦਾ ਦਾਅਵਾ ਕੀਤਾ।
ਜਦੋਂ ਕਿ ਕੇਂਦਰ ਸਰਕਾਰ ਦੁਆਰਾ ਕਰਵਾਏ ਗਏ ਤਾਜ਼ਾ ਸਰਵੇਖਣਾਂ ਤੋਂ ਪਤਾ ਲੱਗਦਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੇ ਦੌਰਾਨ ਸਕੂਲੀ ਸਿੱਖਿਆ ਦੀ ਗੁਣਵੱਤਾ ਪਹਿਲਾਂ ਹੀ ਉੱਚੀ ਹੋ ਰਹੀ ਸੀ ਤੇ ਸਿਹਤ ਸੰਭਾਲ ਪ੍ਰਣਾਲੀ ਅਸਲ ਵਿੱਚ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਅਸਲ ‘ਚ ‘ਆਪ’ ਸਰਕਾਰ ਸਕੂਲੀ ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਨਾ ਦੇ ਕੇ ਪਹਿਲਾਂ ਹੀ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨਾਲ ਸਮਝੌਤਾ ਕਰ ਰਹੀ ਹੈ। ਅਤੇ ਸਿਹਤ ਦੇ ਮੋਰਚੇ ‘ਤੇ ਮੁਹੱਲਾ ਕਲੀਨਿਕਾਂ ਨੂੰ ਉਤਸ਼ਾਹਿਤ ਕਰਨ ਲਈ ‘ਆਪ’ ਸਰਕਾਰ ਸਿਹਤ ਸੰਭਾਲ ਪ੍ਰਣਾਲੀ ਨੂੰ ਖ਼ਤਰੇ ਵਿਚ ਪਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...