September 11, 2026, 10:06 pm
----------- Advertisement -----------
HomeNewsEntertainmentਅੱਜ ਪਟਿਆਲਾ ਹਾਊਸ ਕੋਰਟ 'ਚ ਪੇਸ਼ ਹੋਵੇਗੀ ਜੈਕਲੀਨ , ਮਨੀ ਲਾਂਡਰਿੰਗ ਮਾਮਲੇ...

ਅੱਜ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਹੋਵੇਗੀ ਜੈਕਲੀਨ , ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ‘ਤੇ ਹੋਵੇਗੀ ਸੁਣਵਾਈ

Published on

----------- Advertisement -----------

ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ। ਜੈਕਲੀਨ ਦੇ ਵਕੀਲ ਪ੍ਰਸ਼ਾਂਤ ਪਾਟਿਲ ਨੇ ਨਿਊਜ਼ ਏਜੰਸੀ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅਦਾਕਾਰਾ ਵੀਰਵਾਰ ਨੂੰ ਹੋਣ ਵਾਲੀ ਅਦਾਲਤੀ ਕਾਰਵਾਈ ‘ਚ ਸ਼ਾਮਲ ਹੋਵੇਗੀ। ਦੱਸ ਦੇਈਏ ਕਿ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਨੇ ਪਿਛਲੇ ਮਹੀਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅਦਾਲਤ ਜੈਕਲੀਨ ਫਰਨਾਂਡੀਜ਼ ਦੀ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਬਹਿਸ ਸੁਣੇਗੀ। ਇਸ ਦੇ ਨਾਲ ਹੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ।

ਦੱਸ ਦੇਈਏ ਕਿ ਹਾਲ ਹੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਇੰਨਾ ਹੀ ਨਹੀਂ ਅਦਾਲਤ ਨੇ ਉਨ੍ਹਾਂ ਨੂੰ ਸੰਮਨ ਵੀ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਜੈਕਲੀਨ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਖਬਰਾਂ ‘ਚ ਇਹ ਵੀ ਦੱਸਿਆ ਗਿਆ ਕਿ ਜੈਕਲੀਨ ਫਰਨਾਂਡੀਜ਼ ਨੇ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ਨਾਲ ਜੁੜੇ ਸਬੂਤ ਨਸ਼ਟ ਕਰ ਦਿੱਤੇ ਹਨ। ਨਾਲ ਹੀ, ਏਜੰਸੀ ਦੀ ਰਿਪੋਰਟ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਅਭਿਨੇਤਰੀ ਨੇ ਜਾਂਚ ਦੌਰਾਨ ਈਡੀ ਕੋਲ ਸਵੀਕਾਰ ਕੀਤਾ ਸੀ ਅਤੇ ਉਹਨਾਂ ਨੇ ਹੋਰਾਂ ਨੂੰ ਸਬੂਤਾਂ ਨਾਲ ਛੇੜਛਾੜ ਕਰਨ ਲਈ ਕਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...