June 18, 2026, 10:03 am
----------- Advertisement -----------
HomeNewsHealthਵੱਧ ਰਹੇ ਹਵਾ ਪ੍ਰਦੂਸ਼ਣ ਕਾਰਨ ਹੋ ਸਕਦੀਆਂ ਹਨ ਸਮੱਸਿਆਵਾਂ, ਜਾਣਨ ਲਈ ਪੜ੍ਹੋ...

ਵੱਧ ਰਹੇ ਹਵਾ ਪ੍ਰਦੂਸ਼ਣ ਕਾਰਨ ਹੋ ਸਕਦੀਆਂ ਹਨ ਸਮੱਸਿਆਵਾਂ, ਜਾਣਨ ਲਈ ਪੜ੍ਹੋ ਇਹ ਖ਼ਬਰ                                      

Published on

----------- Advertisement -----------
ਦੇਸ਼ ਇਸ ਸਮੇਂ ਗੰਭੀਰ ਹਵਾ ਪ੍ਰਦੂਸ਼ਣ ਨਾਲ ਜੂਝ ਰਿਹਾ ਹੈ। ਹਵਾ ਦਾ ਪੱਧਰ ਵਾਰ-ਵਾਰ ਗੰਭੀਰ ਸ੍ਰੇਣੀ ਵਿੱਚ ਪਹੁੰਚ ਰਿਹਾ ਹੈ ਅਤੇ ਦੀਵਾਲੀ ਤੋਂ ਬਾਅਦ ਵਾਤਾਵਰਣ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਕਾਰਨ ਆਮ ਆਦਮੀ ਨੂੰ ਸਾਹ ਦਾਂ ਕਈ ਸਮੱਸਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਵਾ ਪ੍ਰਦੂਸ਼ਣ ਦਿਲ, ਫੇਫੜਿਆਂ, ਗੁਰਦਿਆਂ ਆਦਿ ਦੇ ਮਰੀਜ਼ਾਂ ਲਈ ਜਾਨਲੇਵਾ ਸਾਬਤ ਹੋ ਰਿਹਾ ਹੈ ਅਤੇ ਬੱਚਿਆਂ ਵਿੱਚ ਸਾਹ ਦੀਆਂ ਕਈ ਬਿਮਾਰੀਆਂ ਵੀ ਦੇਖਣ ਨੂੰ ਮਿਲ ਰਹੀਆਂ ਹਨ। ਹਵਾ ਪ੍ਰਦੂਸ਼ਣ ਕਈ ਤਰੀਕਿਆਂ ਨਾਲ ਪੈਦਾ ਹੁੰਦਾ ਹੈ। ਸੜਕਾਂ ’ਤੇ ਚਲਦੇ ਵਾਹਨ, ਮਾਈਨਿੰਗ, ਤੇਜ਼ ਹਨੇਰੀ, ਇੱਟਾਂ ਦੇ ਭੱਠਿਆਂ ਦੀਆਂ ਚਿਮਨੀਆਂ ਅਤੇ ਰਸਾਇਣਕ ਉਦਯੋਗਾਂ ਤੋਂ ਹਵਾ ਲਗਾਤਾਰ ਜ਼ਹਿਰੀਲੀ ਹੋ ਰਹੀ ਹੈ। ਆਓ ਜਾਣਦੇ ਹਾਂ ਇਸ ਨਾਲ ਸਾਨੂੰ ਕਿਹੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। 
1.. ਐਲਰਜੀ, ਖੰਘ, ਕੋਰੀਜ਼ਾ, ਐਲਰਜੀ ਵਾਲੀ ਰਾਈਨਾਈਟਿਸ, ਵਾਰ-ਵਾਰ ਛਿੱਕ ਆਉਣਾ, ਬ੍ਰੌਨਕਾਈਟਿਸ , ਦਮਾ, ਐਨਫਾਈਸੀਮਾ ਅਤੇ ਨਿਮੋਨੀਆ ਆਦਿ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।  
2.. ਜ਼ਹਿਰੀਲੀਆਂ ਗੈਸਾਂ ਕਾਰਨ ਕਈ ਤਰ੍ਹਾਂ ਦੀਆਂ ਤੰਤੂ ਪ੍ਰਣਾਲੀਆਂ ਵਿਚ ਗੜਬੜੀ ਪੈਦਾ ਹੁੰਦੀ ਹੈ, ਜਿਸ ਵਿਚ ਚੱਕਰ ਆਉਣਾ, ਬੇਹੋਸ਼ੀ, ਇਕ ਅੰਗ ਜਾਂ ਪੂਰੇ ਸਰੀਰ ਦਾ ਅਧਰੰਗ, ਘ੍ਰਿਣਾ, ਸੁਣਨ ਦੀ ਸ਼ਕਤੀ ਦਾ ਘਟਣਾ ਅਤੇ ਸੁਸਤੀ, ਬੇਚੈਨੀ ਆਦਿ ਸ਼ਾਮਲ ਹਨ।
3.. ਦਿੱਲੀ ਦੇ ਮੂਲਚੰਦ ਹਸਪਤਾਲ ਦੇ ਪਲਮੋਨੋਲੋਜੀ ਵਿਭਾਗ ਦੇ ਡਾਕਟਰ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਦੇ ਨਾਲ ਸਾਹ ਦਾਂ ਬਿਮਾਰੀਆਂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਅਸਥਮਾ, ਬ੍ਰੌਨਕਾਈਟਸ ਅਤੇ ਫੇਫੜਿਆਂ ਦੀ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। 
4.. ਹਵਾ ਪ੍ਰਦੂਸ਼ਣ ਦੇ ਲੰਬੇ ਸਮੇਂ ਤੱਕ ਰਹਿਣ ਨਾਲ ਬੱਚਿਆਂ ਦੇ ਦਿਮਾਗ 'ਤੇ ਵੀ ਅਸਰ ਪੈਂਦਾ ਹੈ ਅਤੇ ਇਹ ਉਨ੍ਹਾਂ ਦੀ ਮਾਨਸਿਕ ਸਿਹਤ 'ਤੇ ਵੀ ਅਸਰ ਪਾਉਂਦਾ ਹੈ। ਪ੍ਰਦੂਸ਼ਣ ਕਾਰਨ ਬਜ਼ੁਰਗਾਂ ਵਿੱਚ ਦੌਰਾ ਪੈ ਸਕਦਾ ਹੈ। ਖੋਜਕਰਤਾਵਾਂ ਨੇ ਹਾਲ ਹੀ ਦੇ ਸਮੇਂ ਵਿੱਚ ਹਵਾ ਪ੍ਰਦੂਸ਼ਣ ਨਾਲ ਦਿਲ ਦੇ ਦੌਰੇ ਦੇ ਕਈ ਮਾਮਲੇ ਪਾਏ ਹਨ।
ਇਹਨਾਂ ਗੱਲਾਂ ਨੂੰ ਧਿਆਨ ਵਿੱਚ ਰੱਖੋ-
1.. ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਪਾਓ
2.. ਧੂੜ ਅਤੇ ਧੂੰਏਂ ਦੇ ਸੰਪਰਕ ਵਿੱਚ ਨਾ ਆਓ
3.. ਸਰੀਰ ਨੂੰ ਹਾਈਡਰੇਟ ਰੱਖੋ
4.. ਚੰਗਾ ਭੋਜਨ ਖਾਓ
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...