ਹਰਿਆਣਾ ਦੇ ਕੁਰੂਕਸ਼ੇਤਰ ‘ਚ ਰਹਿਣ ਵਾਲੇ ਦੀਪਕ ਗਰਗ ਨਾਂ ਦੇ ਕਾਰੋਬਾਰੀ ਦਾ ਨਾਂ ਇੰਡੀਆ ਬੁੱਕ ਆਫ ਰਿਕਾਰਡਜ਼ ਵਿਚ ਦਰਜ ਹੋ ਗਿਆ ਹੈ। ਦਰਅਸਲ ਦੀਪਕ ਨੇ ਟ੍ਰੈਡਮਿਲ ‘ਤੇ ਲਗਾਤਾਰ 15 ਕਿਲੋਮੀਟਰ ਦੌੜ ਕੇ ਰਿਕਾਰਡ ਬਣਾਇਆ ਹੈ। ਇਸ ਪ੍ਰਾਪਤੀ ਲਈ ਉਨ੍ਹਾਂ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਦੀਪਕ ਦੀ ਉਪਲਬਧੀ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਹੈ।

ਜਾਣਕਾਰੀ ਮੁਤਾਬਿਕ ਪਿਹੋਵਾ ਕਸਬੇ ਦੇ ਵਪਾਰੀ ਦੀਪਕ ਗਰਗ ਨੇ ਟ੍ਰੈਡਮਿਲ ‘ਤੇ ਇਕ ਘੰਟਾ 40 ਮਿੰਟ ਤੱਕ ਲਗਾਤਾਰ ਦੌੜ ਲਗਾਈ। ਇਸ ਦੌਰਾਨ ਉਨ੍ਹਾਂ ਨੇ 15 ਕਿਲੋਮੀਟਰ ਦੀ ਦੂਰੀ ਤੈਅ ਕੀਤੀ, ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਇਸ ਤੋਂ ਬਾਅਦ ਉਸ ਦਾ ਨਾਂ ਇੰਡੀਆ ਬੁੱਕ ਆਫ ਰਿਕਾਰਡਜ਼ ‘ਚ ਸ਼ਾਮਲ ਹੋ ਗਿਆ ਹੈ। ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਹੈ ਕਿ ਦੀਪਕ ਗਰਗ ਵਰਗੇ ਨੌਜਵਾਨ ਸਾਰਿਆਂ ਲਈ ਪ੍ਰੇਰਨਾਸਰੋਤ ਹਨ। ਉਸ ਨੇ ਆਪਣੇ ਕਾਰੋਬਾਰ ਦੇ ਰੁਝੇਵਿਆਂ ਵਿੱਚੋਂ ਸਿਹਤ ਲਈ ਸਮਾਂ ਕੱਢ ਕੇ ਆਪਣੇ ਆਪ ਨੂੰ ਫਿੱਟ ਰੱਖਿਆ ਹੈ। ਉਸ ਦੀ ਇਸ ਪ੍ਰਾਪਤੀ ਨੇ ਪੂਰੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਦੀਪਕ ਨੇ ਦੱਸਿਆ ਕਿ ਹਾਲ ਹੀ ਵਿੱਚ ਇੰਡੀਆ ਬੁੱਕ ਆਫ਼ ਰਿਕਾਰਡਜ਼ ਵੱਲੋਂ ਇੱਕ ਦੌੜ ਮੁਕਾਬਲਾ ਕਰਵਾਇਆ ਗਿਆ ਸੀ। ਜਿਸ ਵਿੱਚ ਉਸ ਨੂੰ ਇਹ ਪ੍ਰਾਪਤੀ ਮਿਲੀ ਹੈ।












