September 21, 2026, 1:03 am
----------- Advertisement -----------
HomeNewsBreaking Newsਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ

ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ

Published on

----------- Advertisement -----------

ਚੰਡੀਗੜ੍ਹ, 10 ਨਵੰਬਰ 2022 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਮ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸ.ਏ.ਐਸ.ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚ ਵਿਰੁੱਧ ਥਾਣਾ ਡੇਰਾਬੱਸੀ ਦੇ ਪਿੰਡ ਬਰੌਲੀ ਦੀ ਵਸਨੀਕ ਸਰਬਜੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਅਤੇ ਇਸ ਸਬੰਧੀ ਪੇਸ਼ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਸਰਪੰਚ ਨੇ ਸ਼ਿਕਾਇਤਕਰਤਾ ਤੋਂ ਐਸ.ਏ.ਐਸ. ਨਗਰ ਦੇ ਸੋਹਾਣਾ ਪੁਲਿਸ ਥਾਣੇ ਵਿੱਚ ਪੜਤਾਲ ਅਧੀਨ ਇੱਕ ਸ਼ਿਕਾਇਤ ਦੇ ਮਾਮਲੇ ‘ਚ ਇਨਸਾਫ਼ ਦਿਵਾਉਣ ਲਈ ਇੱਕ ਪੁਲਿਸ ਕਰਮਚਾਰੀ ਨੂੰ 10,000 ਰੁਪਏ ਰਿਸ਼ਵਤ ਵਜੋਂ ਦੇਣ ਵਾਸਤੇ ਲਏ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ ਨੰ. 23 ਮਿਤੀ 09-11-2022 ਨੂੰ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੁਲਿਸ ਥਾਣਾ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...