June 6, 2026, 12:05 am
----------- Advertisement -----------
HomeNewsLatest Newsਮਾਲਦੀਵ: ਅੱਗ ਲੱਗਣ ਕਾਰਨ 9 ਭਾਰਤੀਆਂ ਸਮੇਤ 11 ਲੋਕਾਂ ਦੀ ਮੌ+ਤ

ਮਾਲਦੀਵ: ਅੱਗ ਲੱਗਣ ਕਾਰਨ 9 ਭਾਰਤੀਆਂ ਸਮੇਤ 11 ਲੋਕਾਂ ਦੀ ਮੌ+ਤ

Published on

----------- Advertisement -----------

ਮਾਲਦੀਵ ਦੇ ਸ਼ਹਿਰ ਮਾਲੇ ‘ਚ ਇਕ ਇਮਾਰਤ ਦੇ ਗੈਰੇਜ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ 9 ਭਾਰਤੀਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਘਟਨਾ ਬੁੱਧਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਵੀਰਵਾਰ ਸਵੇਰੇ ਅੱਗ ‘ਤੇ ਕਾਬੂ ਪਾ ਲਿਆ ਗਿਆ, ਜਿਸ ਤੋਂ ਬਾਅਦ ਇਹ ਜਾਣਕਾਰੀ ਸਾਹਮਣੇ ਆਈ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।
ਪੁਲਿਸ ਨੇ ਦੱਸਿਆ ਕਿ ਦੇਰ ਰਾਤ ਕਰੀਬ 12:30 ਵਜੇ ਇੱਕ ਇਮਾਰਤ ਵਿੱਚ ਅੱਗ ਲੱਗਣ ਦੀ ਖ਼ਬਰ ਮਿਲੀ। ਅਸੀਂ ਤੁਰੰਤ ਮੌਕੇ ‘ਤੇ ਪਹੁੰਚ ਗਏ। ਫਾਇਰ ਟੈਂਡਰ ਵੀ ਬੁਲਾਏ ਗਏ। ਗਰਾਊਂਡ ਫਲੋਰ ‘ਤੇ ਸਥਿਤ ਗੈਰੇਜ ‘ਚ ਅੱਗ ਲੱਗੀ ਹੋਈ ਸੀ। ਇਸ ਦੀਆਂ ਲਪਟਾਂ ਪਹਿਲੀ ਮੰਜ਼ਿਲ ਤੱਕ ਪਹੁੰਚ ਗਈਆਂ, ਦੇਖਦੇ ਹੀ ਦੇਖਦੇ ਸਾਰੀ ਇਮਾਰਤ ਸੜ ਗਈ।
ਅਧਿਕਾਰੀਆਂ ਨੇ ਦੱਸਿਆ ਪਹਿਲੀ ਮੰਜ਼ਿਲ ਤੋਂ 7 ਲੋਕਾਂ ਦੀਆਂ ਲਾਸ਼ਾਂ ਮਿਲੀਆਂ।ਇਸ ਤੋਂ ਇਲਾਵਾ 2 ਲੋਕ ਜ਼ਖਮੀ ਸਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਅਤੇ ਦੂਜੇ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਫਾਇਰ-ਫਾਈਟਰਜ਼ ਨੂੰ ਦੋ ਹੋਰ ਲਾਸ਼ਾਂ ਮਿਲੀਆਂ। ਹੁਣ ਤੱਕ ਕੁੱਲ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਰ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...