August 25, 2026, 6:34 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ "ਉਡਾਰੀਆਂ"-ਬਾਲ ਵਿਕਾਸ ਮੇਲਾ 14 ਨਵੰਬਰ ਤੋਂ : ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ “ਉਡਾਰੀਆਂ”-ਬਾਲ ਵਿਕਾਸ ਮੇਲਾ 14 ਨਵੰਬਰ ਤੋਂ : ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ “ਉਡਾਰੀਆਂ”-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਤੋਂ 20 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਆਂਗਣਵਾੜੀ ਸੈਂਟਰਾਂ ‘ਚ ਹਫਤੇ ਦੇ ਹਰ ਦਿਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਉਡਾਰੀਆਂ-ਬਾਲ ਵਿਕਾਸ ਮੇਲੇ ਲਈ “ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇੱਕੋ ਆਵਾਜ਼ ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ” ਸਲੋਗਨ ਜ਼ਾਰੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਇਸ ਹਫ਼ਤੇ ਦੇ ਸਾਰੇ ਦਿਨ ਵਿਸ਼ੇਸ਼ ਤੌਰ ਤੇ ਮਨਾਏ ਜਾਣਗੇ। 14 ਤੇ 15 ਨਵੰਬਰ ਨੂੰ ਸਥਾਨਕ ਐਨ.ਜੀ.ਓ’ਜ਼ ਵੱਲੋਂ ਬੱਚਿਆਂ ਦੇ ਪੋਸ਼ਣ ਸਬੰਧੀ ਜਾਗਰੂਕਤਾ ਅਤੇ ਫੰਡ ਇਕੱਠੇ ਕਰਨਾ, 16 ਨਵੰਬਰ ਨੂੰ ਪੰਜਾਬ ਸਰਕਾਰ ਦੇ ਵਿਸ਼ੇਸ ਸੰਦੇਸ਼ ਨਾਲ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਹੋਵੇਗੀ, 17 ਨਵੰਬਰ ਨੂੰ ਪੋਸ਼ਣ ਦਿਨ, 18 ਨਵੰਬਰ ਨੂੰ ਦਾਦਾ-ਦਾਦੀ, ਨਾਨਾ-ਨਾਨੀ ਦਿਨ ਵਜੋ ਮਨਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 19 ਨਵੰਬਰ ਨੂੰ ਬਾਲ ਸਰਪੰਚ ਦਿਨ ਅਤੇ 20 ਨਵੰਬਰ ਨੂੰ ਸਕਾਰਾਤਮਕ ਪਾਲਣ-ਪੋਸ਼ਣ ਦਿਨ ਮਨਾਇਆ ਜਾਵੇਗਾ।

ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਇਸ ਹਫ਼ਤੇ ਦੇ ਸਾਰੇ ਦਿਨਾਂ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਵੈਬੀਨਾਰ ਵਿੱਚ ਡੀ.ਡੀ.ਪੀ.ਓ’ਜ਼ ਤੇ ਸੀ.ਡੀ.ਪੀ.ਓਜ਼, ਸੁਪਰਵਾਇਜ਼ਰ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਸਬੰਧੀ ਜਾਣੂ ਕਰਵਾਇਆ ਗਿਆ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੱਚਿਆ ਦੇ ਮਾਪੇ, ਦਾਦਾ-ਦਾਦੀ ਅਤੇ ਆਮ ਲੋਕਾਂ ਦੀ ਮਦਦ ਨਾਲ ਬਾਲ ਵਿਕਾਸ ਹਫਤਾ ਬਹੁਤ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਬੱਚੇ ਦੇ ਪੋਸ਼ਣ, ਖੇਡ ਅਤੇ ਕਹਾਣੀ ਅਧਾਰਤ ਵਿਕਾਸ, ਸੁਰੱਖਿਆ ਅਤੇ ਸਾਧਨ ਅਤੇ ਸਕਾਰਾਤਮਕ ਪਾਲਣ-ਪੋਸ਼ਣ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪੂਰੇ ਹਫ਼ਤੇ ਦੌਰਾਨ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ, ਬੱਚੇ ਦੇ ਮਾਹੌਲ ਵਿੱਚ ਸੁਧਾਰ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...