September 15, 2026, 1:26 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਵਨ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ...

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਵਨ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮ ‘ਚ ਕੀਤੀ ਸ਼ਿਰਕਤ

Published on

----------- Advertisement -----------

ਚੰਡੀਗੜ੍ਹ, 10 ਨਵੰਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਣ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਹਿਬ ਜੀ ਮਹਾਨ ਅਧਿਆਤਮਿਕ ਆਗੂ ਸਨ, ਜਿਨ੍ਹਾਂ ਨੇ ਧਰਮ ਪ੍ਰਚਾਰ ਰਾਹੀਂ ਮਨੁੱਖਤਾ ਦੀ ਮੁਕਤੀ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਪ੍ਰਸੰਗਿਕ ਹਨ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ ਅਤੇ ਉਦੇਸ਼ਾਂ ਨਾਲ ਪ੍ਰੇਰਿਤ ਕੀਤਾ ਅਤੇ ਪਾਖੰਡ, ਝੂਠ, ਦਿਖਾਵੇ ਅਤੇ ਜਾਤ-ਪਾਤ ਦੀਆਂ ਵਲ਼ਗਣਾਂ ਤੋਂ ਉੱਪਰ ਉੱਠਣ ਦਾ ਸੁਨੇਹਾ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਪ੍ਰਚਾਰਿਆ ਭਾਈਚਾਰੇ ਅਤੇ ਫਿਰਕੂ ਸਦਭਾਵਨਾ ਦਾ ਸੰਕਲਪ ਸਮਕਾਲੀ ਪਦਾਰਥਵਾਦੀ ਸੰਸਾਰ ਵਿੱਚ ਸਭ ਤੋਂ ਵੱਧ ਪ੍ਰਸੰਗਿਕ ਹੈ।

ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਦਰਸਾਈ ਸੇਵਾ ਅਤੇ ਨਿਮਰਤਾ ਦੀ ਭਾਵਨਾ ਨੂੰ ਗ੍ਰਹਿਣ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਰਹਿਤ ਸਮਾਜ ਦੀ ਕਲਪਨਾ ਕੀਤੀ ਤਾਂ ਕਿ ਦੁੱਖਾਂ ਨਾਲ ਪਰੁੰਨੀ ਮਨੁੱਖਤਾ ਨੂੰ ਤਕਲੀਫ਼ਾਂ ਤੋਂ ਮੁਕਤ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਉਦਾਸੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਨੂੰ ਵਿਸ਼ਵ ਭਰ ਵਿੱਚ ਜਗਤ ਗੁਰੂ ਵਜੋਂ ਸਤਿਕਾਰਿਆ ਜਾਂਦਾ ਹੈ, ਨੇ ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਜੁਲਮ, ਅਨਿਆਂ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕੀਤਾ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਨੇ ਹਵਾ ਦੀ ਗੁਰੂ ਨਾਲ, ਪਾਣੀ ਦੀ ਪਿਤਾ ਨਾਲ ਅਤੇ ਧਰਤ ਦੀ ਮਾਤਾ ਨਾਲ ਤੁਲਨਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਨੇ ਉਸ ਸਮੇਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਉਪਦੇਸ਼ ਦਿੱਤਾ ਸੀ, ਜਦੋਂ ਇਸ ਦਾ ਪ੍ਰਦੂਸ਼ਣ ਕਿਤੇ ਵੀ ਨਹੀਂ ਸੀ, ਜਿਸ ਤੋਂ ਉਨ੍ਹਾਂ ਦੀ ਦੂਰਅੰਦੇਸ਼ ਸੋਚ ਦਾ ਪਤਾ ਲੱਗਦਾ ਹੈ।

ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਦੇ ਰਾਜਪਾਲ ਅਤੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਜੀ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਮਨਾਉਣ ਲਈ ਹਮੇਸ਼ਾ ਮੋਹਰੀ ਰਹੇ ਹਨ। ਇਸ ਮੌਕੇ ‘ਤੇ ਨਿੱਘੀ ਵਧਾਈ ਦਿੰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ‘ਤੇ ਜ਼ੋਰ ਦਿੱਤਾ। ਗੁਰੂ ਸਾਹਿਬ ਦੇ ਜੀਵਨ ਬਾਰੇ ਸੰਖੇਪ ਝਾਤ ਪਾਉਂਦਿਆਂ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਦੇ ਸ਼ੁਰੂਆਤੀ ਸਾਲ ਇਹ ਦਰਸਾਉਂਦੇ ਹਨ ਕਿ ਉਨ੍ਹਾਂ ਨੂੰ ਰੱਬੀ ਬਖਸ਼ਿਸ਼ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...