September 10, 2026, 3:16 pm
----------- Advertisement -----------
HomeNewsLatest Newsਸੰਯੁਕਤ ਕਿਸਾਨ ਮੋਰਚਾ ਨਹੀ ਲੜੇਗਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ

ਸੰਯੁਕਤ ਕਿਸਾਨ ਮੋਰਚਾ ਨਹੀ ਲੜੇਗਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ

Published on

----------- Advertisement -----------

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਆਉਣ ਨੂੰ ਲੈਕੇ ਚੱਲ ਰਹੀ ਚਰਚਾ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਸੈਬਲੀ ਚੋਣਾਂ ਨਹੀ ਲੜ ਰਿਹਾ। ਇਸਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ ਦਰਸ਼ਨਪਾਲ ਨੇ ਦਿੱਤੀ ।


ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ, ਜੋ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ-ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ਤੇ ਬਣਿਆ ਇੱਕ ਥੜਾ ਹੈ। ਜਿਸ ਵਲੋਂ ਨਾ ਤਾਂ ਚੋਣਾ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ, ਬਾਕੀ ਬੱਚਦੀਆਂ ਮੰਗ ਦੇ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ ।
ਪੰਜਾਬ ਦੀਆਂ 32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਥੜੇ ਵਿੱਚ ਚੋਣਾ ਵਿੱਚ ਸਾਂਝੇ ਤੌਰ ‘ਤੇ ਜਾਣ ਵਿੱਚ ਸਹਿਮਤੀ ਨਹੀ ਬਣੀ ਹੈ । ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾ ਅੰਦਰ ਜਾਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜਥੇਬੰਦੀਆਂ ਦਾ ਨਾਮ ਨਹੀ ਵਰਤਣਗੇ। ਅਜਿਹਾ ਕਰਨ ‘ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ ।
ਆਗੂਆਂ ਨੇ ਸਪੱਸ਼ਟ ਕੀਤਾ ਕੀ 32 ਜਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ( ਦਰਸ਼ਨਪਾਲ),ਬੀ ਕੇ ਯੂ ਕ੍ਰਾਂਤੀਕਾਰੀ ( ਸੁਰਜੀਤ ਫੂਲ), ਬੀ ਕੇ ਯੂ ਸਿੱਧੂਪੁਰ( ਜਗਜੀਤ ਡੱਲੇਵਾਲ), ਅਜ਼ਾਦ ਕਿਸਾਨ ਕਮੇਟੀ ਦੋਆਬਾ ( ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ ( ਗੁਰਬਖਸ਼ ਬਰਨਾਲਾ), ਦਸੂਹਾ ਗੰਨਾ ਸੰਘਰਸ਼ ਕਮੇਟੀ ( ਸੁਖਪਾਲ ਡੱਫਰ), ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ( ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ( ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ( ਹਰਦੇਵ ਸੰਧੂ) ਆਦਿ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈਡ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...