November 13, 2026, 7:15 am
----------- Advertisement -----------
HomeNewsLatest NewsMCD ਚੋਣਾਂ ਲਈ 'ਆਪ' ਵੱਲੋਂ ਮੈਨੀਫੈਸਟੋ ਜਾਰੀ, ਦਿੱਤੀਆਂ ਇਹ 10 ਗਾਰੰਟੀਆਂ

MCD ਚੋਣਾਂ ਲਈ ‘ਆਪ’ ਵੱਲੋਂ ਮੈਨੀਫੈਸਟੋ ਜਾਰੀ, ਦਿੱਤੀਆਂ ਇਹ 10 ਗਾਰੰਟੀਆਂ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ (ਸ਼ੁੱਕਰਵਾਰ) ਨੂੰ ਐਮਸੀਡੀ ਚੋਣਾਂ 2022 ਲਈ ਆਮ ਆਦਮੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ਖੂਬਸੂਰਤ ਬਣਾਉਣ ਲਈ 10 ਗਾਰੰਟੀਆਂ ਦਿੱਤੀਆਂ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਦਾਅਵਾ ਕੀਤਾ ਕਿ ਦਿੱਲੀ ਨਗਰ ਨਿਗਮ ਚੋਣਾਂ ‘ਚ ਭਾਜਪਾ 20 ਸੀਟਾਂ ‘ਤੇ ਸਿਮਟ ਕੇ ਰਹਿ ਜਾਵੇਗੀ।
ਪਹਿਲੀ ਗਾਰੰਟੀ- ਦਿੱਲੀ ਨੂੰ ਸੁੰਦਰ ਬਣਾਵਾਂਗੇ। ਕੂੜਾ ਅਤੇ ਕੂੜੇ ਦੇ ਪਹਾੜਾਂ ਨੂੰ ਹਟਾਵਾਂਗੇ।
ਦੂਜੀ ਗਾਰੰਟੀ- MCD ‘ਚ ਭ੍ਰਿਸ਼ਟਾਚਾਰ ਖਤਮ ਕਰਾਂਗੇ, ਨਵੀਆਂ ਇਮਾਰਤਾਂ ਬਣਾਉਣ ਲਈ ਨਕਸ਼ਾ ਪਾਸ ਕਰਾਂਗੇ। ਮਾਮੂਲੀ ਉਲੰਘਣਾਵਾਂ ‘ਤੇ ਛੋਟੀਆਂ ਫੀਸਾਂ ਤੈਅ ਕਰਾਂਗੇ, ਵਸੂਲੀ ਬੰਦ ਕਰਾਂਗੇ।
ਤੀਜੀ ਗਾਰੰਟੀ: ਪਾਰਕਿੰਗ ਸਮੱਸਿਆ ਨੂੰ ਖਤਮ ਕਰਕੇ ਇੱਕ ਬਿਹਤਰ ਵਿਕਲਪ ਦਿੱਤਾ ਜਾਵੇਗਾ।
ਚੌਥੀ ਗਾਰੰਟੀ: ਦਿੱਲੀ ਵਿੱਚ ਘੁੰਮਦੇ ਆਵਾਰਾ ਪਸ਼ੂਆਂ ਜਿਵੇ- ਕੁੱਤਿਆਂ, ਬਾਂਦਰਾਂ, ਗਾਵਾਂ ਅਤੇ ਹੋਰਾਂ ਦੀ ਸਮੱਸਿਆ ਨੂੰ ਖਤਮ ਕਰਕੇ ਬਿਹਤਰ ਪ੍ਰਬੰਧ ਕੀਤੇ ਜਾਣਗੇ, ਉਨ੍ਹਾਂ ਲਈ ਵੱਖਰਾ ਪ੍ਰਬੰਧ ਕਰਨ ਲਈ ਵੀ ਉਪਰਾਲੇ ਕੀਤੇ ਜਾਣਗੇ।
ਪੰਜਵੀਂ ਗਰੰਟੀ- ਨਗਰ ਨਿਗਮ ਦੀਆਂ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਕਰਵਾਵਾਂਗੇ।
ਛੇਵੀਂ ਗਰੰਟੀ – ਨਗਰ ਨਿਗਮ ਹਸਪਤਾਲਾਂ ਅਤੇ ਸਕੂਲਾਂ ਦੀ ਮੁਰੰਮਤ ਕੀਤੀ ਜਾਵੇਗੀ, ਸਾਰੇ ਹਸਪਤਾਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ
ਸੱਤਵੀਂ ਗਰੰਟੀ- ਦਿੱਲੀ ਨੂੰ ਸਾਫ਼-ਸੁਥਰੇ ਪਾਰਕਾਂ ਦਾ ਸ਼ਹਿਰ ਬਣਾਇਆ ਜਾਵੇਗਾ।
ਅੱਠਵੀਂ ਗਾਰੰਟੀ – ਕੱਚੇ ਕਾਮੇ ਪੱਕੇ ਕੀਤੇ ਜਾਣਗੇ। ਸਮੇਂ ਸਿਰ ਤਨਖਾਹ ਮਿਲੇਗੀ।
ਨੌਵੀਂ ਗਾਰੰਟੀ – ਦਿੱਲੀ ਦੇ ਵਪਾਰੀ ਨਿਗਮ ਦੇ ਨਿਯਮਾਂ ਤੋਂ ਪਰੇਸ਼ਾਨ ਹਨ, ਇਸ ਲਈ ਲਾਇਸੈਂਸ ਦੀ ਪ੍ਰਕਿਰਿਆ ਆਨਲਾਈਨ ਕੀਤੀ ਜਾਵੇਗੀ।ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ
ਦਸਵੀਂ ਗਾਰੰਟੀ- ਸਟ੍ਰੀਟ ਵਿਕਰੇਤਾਵਾਂ(ਰੇਹੜੀ-ਪਟੜੀ) ਲਈ ਵੈਂਡਿੰਗ ਜ਼ੋਨ ਬਣਾਏ ਜਾਣਗੇ। ਲਾਇਸੈਂਸ ਦਿੱਤਾ ਜਾਵੇਗਾ। ਵਸੂਲੀ ਦੀ ਪ੍ਰਥਾ ਨੂੰ ਖਤਮ ਕਰ ਦੇਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...